ਪੰਜਾਬ

ਪੰਜਾਬ-ਹਰਿਆਣਾ ਹਾਈਕੋਰਟ ਦੇ ਹੁਕਮਾਂ ‘ਤੇ ਅੰਮ੍ਰਿਤਪਾਲ ਦੀ ਨਾਮਜ਼ਦਗੀ ਭਰੀ: ਅਦਾਲਤ ਨੇ ਸੋਮਵਾਰ ਤੱਕ ਨਾਮਜ਼ਦਗੀ ਪ੍ਰਕਿਰਿਆ ਮੁਕੰਮਲ ਕਰਨ ਲਈ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨੂੰ ਦਿੱਤੇ ਸਨ ਹੁਕਮ

ਪੰਜਾਬ-ਹਰਿਆਣਾ ਹਾਈਕੋਰਟ ਦੇ ਹੁਕਮਾਂ ‘ਤੇ ਅੰਮ੍ਰਿਤਪਾਲ ਦੀ ਨਾਮਜ਼ਦਗੀ ਭਰੀ: ਅਦਾਲਤ ਨੇ ਸੋਮਵਾਰ ਤੱਕ ਨਾਮਜ਼ਦਗੀ ਪ੍ਰਕਿਰਿਆ ਮੁਕੰਮਲ ਕਰਨ ਲਈ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨੂੰ ਦਿੱਤੇ ਸਨ ਹੁਕਮ
  • PublishedMay 10, 2024

ਚੰਡੀਗੜ੍ਹ, 10 ਮਈ 2024 (ਦੀ ਪੰਜਾਬ ਵਾਇਰ)। ਵਾਰਿਸ ਪੰਜਾਬ ਦੇ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਚੋਣ ਲੜਨਗੇ। ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਨਾਮਜ਼ਦਗੀ ਦਾਖ਼ਲ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਪਾਈ ਸੀ। ਜਿਸ ਵਿੱਚ ਅੰਮ੍ਰਿਤਪਾਲ ਨੇ ਨਾਮਜ਼ਦਗੀ ਦਾਖ਼ਲ ਕਰਨ ਲਈ 7 ਦਿਨਾਂ ਦਾ ਸਮਾਂ ਮੰਗਿਆ ਸੀ। ਪਰ ਅਦਾਲਤ ਨੇ ਸੁਣਵਾਈ ਦੌਰਾਨ ਆਪਣਾ ਫੈਸਲਾ ਸੁਣਾਇਆ। ਜਿਸ ਤੋਂ ਬਾਅਦ ਸ੍ਰੀ ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਦਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ।

ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਆਪਣੇ ਫੈਸਲੇ ਵਿੱਚ ਕਿਹਾ ਸੀ ਕਿ ਅੰਮ੍ਰਿਤਪਾਲ ਦੀ ਨਾਮਜ਼ਦਗੀ ਦੀ ਸਾਰੀ ਪ੍ਰਕਿਰਿਆ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਸੰਭਾਲਣਗੇ। ਅਦਾਲਤ ਨੇ ਕਿਹਾ ਸੀ ਕਿ ਇਹ ਸਾਰੀ ਪ੍ਰਕਿਰਿਆ ਸੋਮਵਾਰ ਤੱਕ ਪੂਰੀ ਕਰ ਲਈ ਜਾਵੇ। ਪਰ ਸੁਪਰਡੈਂਟ ਵੱਲੋਂ ਅੱਜ ਹੀ ਇਸ ਪ੍ਰਕਿਰਿਆ ਨੂੰ ਪੂਰਾ ਕਰ ਲਿਆ ਗਿਆ।

ਦੱਸ ਦੇਈਏ ਕਿ ਸਰਕਾਰ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਖ਼ਿਲਾਫ਼ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਕਾਰਵਾਈ ਕੀਤੀ ਸੀ। ਪਟੀਸ਼ਨ ਵਿੱਚ ਅੰਮ੍ਰਿਤਪਾਲ ਨੇ ਕਿਹਾ ਸੀ ਕਿ ਉਸ ਨੂੰ ਸੱਤ ਦਿਨਾਂ ਲਈ ਜੇਲ੍ਹ ਵਿੱਚੋਂ ਰਿਹਾਅ ਕੀਤਾ ਜਾਵੇ, ਤਾਂ ਜੋ ਉਹ ਆਪਣੀ ਚੋਣ ਲੜਨ ਦੀ ਪ੍ਰਕਿਰਿਆ ਪੂਰੀ ਕਰ ਸਕੇ।

Written By
The Punjab Wire