ਗੁਰਦਾਸਪੁਰ, 15 ਮਈ 2024 (ਮੰਨਨ ਸੈਣੀ)। ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਹਲਕਾ ਡੇਰਾ ਬਾਬਾ ਨਾਨਕ ਦੇ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਨੂੰ ਮੁਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਹੈ। ਰਵੀਕਰਨ ਕਾਹਲੋਂ ਤੇ ਦੋਸ਼ ਲਗਾਇਆ ਗਿਆ ਹੈ ਕਿ ਉਹ ਪਾਰਟੀ ਦੀ ਪਿੱਠ ਤੇ ਛੁੱਰਾ ਘੋਪ ਰਹੇ ਸਨ। ਸੁਖਬੀਰ ਬਾਦਲ ਨੇ ਕਿਹਾ ਕਿ ਪਾਰਟੀ ਅੰਦਰ ਅਨੁਸ਼ਾਸਨਹੀਨਤਾ ਕਿਸੇ ਵੀ ਹਾਲਤ ਵਿੱਚ ਸਵੀਕਾਰ ਨਹੀਂ ਕੀਤੀ ਜਾਵੇਗੀ।
