ਗੁਰਦਾਸਪੁਰ

ਜਨਰਲ ਅਬਜ਼ਰਵਰ ਤੇ ਡਿਪਟੀ ਕਮਿਸ਼ਨਰ ਦੀ ਹਾਜ਼ਰੀ ਵਿੱਚ ਮਾਈਕਰੋ ਅਬਜ਼ਰਵਾਂ ਦੀ ਰੈਂਡੇਮਾਈਜੇਸ਼ਨ ਹੋਈ

ਜਨਰਲ ਅਬਜ਼ਰਵਰ ਤੇ ਡਿਪਟੀ ਕਮਿਸ਼ਨਰ ਦੀ ਹਾਜ਼ਰੀ ਵਿੱਚ ਮਾਈਕਰੋ ਅਬਜ਼ਰਵਾਂ ਦੀ ਰੈਂਡੇਮਾਈਜੇਸ਼ਨ ਹੋਈ
  • PublishedMay 20, 2024

ਗੁਰਦਾਸਪੁਰ, 20 ਮਈ 2024 (ਦੀ ਪੰਜਾਬ ਵਾਇਰ )। ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ 01-ਗੁਰਦਾਸਪੁਰ ਲਈ ਨਿਯੁਕਤ ਕੀਤੇ ਜਨਰਲ ਅਬਜ਼ਰਵਰ ਸ੍ਰੀ ਕੇ. ਮਹੇਸ਼ ਆਈ.ਏ.ਐੱਸ. ਅਤੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਆਈ.ਏ.ਐੱਸ. ਦੀ ਹਾਜ਼ਰੀ ਵਿੱਚ ਅੱਜ ਲੋਕ ਸਭਾ ਚੋਣਾਂ ਦੌਰਾਨ ਪੋਲਿੰਗ ਸਟੇਸ਼ਨਾਂ ਉੱਪਰ ਤਾਇਨਾਤ ਕੀਤੇ ਜਾਣ ਵਾਲੇ ਮਾਈਕਰੋ ਅਬਜ਼ਰਵਰ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਅੱਜ ਮਾਣਯੋਗ ਜਨਰਲ ਅਬਜ਼ਰਵਰ ਸ੍ਰੀ ਕੇ. ਮਹੇਸ਼ ਦੀ ਹਾਜ਼ਰੀ ਵਿੱਚ 254 ਮਾਈਕਰੋ ਅਬਜ਼ਰਵਰਾਂ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮਾਈਕਰੋ ਅਬਜ਼ਰਵਰ ਚੋਣ ਕਮਿਸ਼ਨ ਦੀਆਂ ਅੱਖਾਂ ਤੇ ਕੰਨ ਹਨ ਜੋ ਚੋਣਾਂ ਦੌਰਾਨ ਪੋਲਿੰਗ ਸਟੇਸ਼ਨਾਂ ਦੀ ਸਮੁੱਚੀ ਪ੍ਰਕਿਰਿਆ ’ਤੇ ਨਿਗਰਾਨੀ ਰੱਖਣਗੇ ਅਤੇ ਇਹ ਯਕੀਨੀ ਬਣਾਉਣਗੇ ਕਿ ਚੋਣਾਂ ਦੀ ਸਮੁੱਚੀ ਪ੍ਰਕਿਰਿਆ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਨੇਪਰੇ ਚੜ੍ਹਾਈ ਜਾਵੇ।  ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਮਾਈਕਰੋ ਅਬਜ਼ਰਵਰ ਨੂੰ ਕਿਸੇ ਪੋਲਿੰਗ ਸਟੇਸ਼ਨ ’ਤੇ ਚੋਣ ਪ੍ਰਕਿਰਿਆ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਨਜ਼ਰ ਆਉਂਦੀ ਹੈ ਤਾਂ ਉਹ ਸਿੱਧੇ ਤੌਰ ’ਤੇ ਤੁਰੰਤ ਜਨਰਲ ਅਬਜ਼ਰਵਰ ਨੂੰ ਸੂਚਿਤ ਕਰਨਗੇ। ਉਨ੍ਹਾਂ ਕਿਹਾ ਕਿ ਚੋਣ ਪ੍ਰੀਕਿਆ ਵਿੱਚ ਮਾਈਕਰੋ ਅਬਜ਼ਰਵਰਾਂ ਦਾ ਬਹੁਤ ਅਹਿਮ ਰੋਲ ਹੁੰਦਾ ਹੈ ਅਤੇ ਸਾਰੇ ਹੀ ਮਾਈਕਰੋ ਅਬਜ਼ਰਵਰ ਆਪਣੀ ਇਸ ਜਿੰਮੇਵਾਰੀ ਨੂੰ ਬਾਖੂਬੀ ਨਿਭਾਉਣਗੇ।

ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ, ਜ਼ਿਲ੍ਹਾ ਸੂਚਨਾ ਅਫ਼ਸਰ ਸ੍ਰੀ ਸੋਨੀ, ਤਹਿਸੀਲਦਾਰ ਚੋਣਾਂ ਸ. ਮਨਜਿੰਦਰ ਸਿੰਘ ਬਾਜਵਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

Written By
The Punjab Wire