ਪੰਜਾਬ ਮੁੱਖ ਖ਼ਬਰ

ਚੋਣ ਕਮਿਸ਼ਨ ਵੱਲੋਂ ਲੁਧਿਆਣਾ ਅਤੇ ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ ਨਿਯੁਕਤ

ਚੋਣ ਕਮਿਸ਼ਨ ਵੱਲੋਂ ਲੁਧਿਆਣਾ ਅਤੇ ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ ਨਿਯੁਕਤ
  • PublishedMay 22, 2024

ਚੰਡੀਗੜ੍ਹ, 22 ਮਈ 2024 (ਦੀ ਪੰਜਾਬ ਵਾਇਰ)। ਭਾਰਤੀ ਚੋਣ ਕਮਿਸ਼ਨ ਨੇ 1998 ਬੈਚ ਦੇ ਆਈ.ਪੀ.ਐਸ. ਅਧਿਕਾਰੀ ਨੀਲਭ ਕਿਸ਼ੋਰ, ਜੋ ਇਸ ਵੇਲੇ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਏਡੀਜੀਪੀ ਐਸ.ਟੀ.ਐਫ. ਪੰਜਾਬ, ਵਜੋਂ ਤਾਇਨਾਤ ਹਨ, ਨੂੰ ਪੁਲਿਸ ਕਮਿਸ਼ਨਰ ਲੁਧਿਆਣਾ ਅਤੇ 2008 ਬੈਚ ਦੇ ਆਈ.ਪੀ.ਐਸ. ਅਧਿਕਾਰੀ ਰਾਹੁਲ ਐਸ, ਜੋ ਇਸ ਸਮੇਂ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਡੀ.ਆਈ.ਜੀ-ਕਮ- ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਵਜੋਂ ਤਾਇਨਾਤ ਹਨ, ਨੂੰ ਪੁਲਿਸ ਕਮਿਸ਼ਨਰ ਜਲੰਧਰ ਵਜੋਂ ਨਿਯੁਕਤ ਕੀਤਾ ਹੈ।

ਇਸ ਸਬੰਧੀ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਪੱਤਰ ਭੇਜ ਦਿੱਤਾ ਗਿਆ ਹੈ।

Written By
The Punjab Wire