ਗੁਰਦਾਸਪੁਰ 24 ਮਈ 2024 (ਦੀ ਪੰਜਾਬ ਵਾਇਰ)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੰਤਰੀ ਪੰਜਾਬ ਸ ਸੁਖਬੀਰ ਸਿੰਘ ਬਾਦਲ 26 ਮਈ ਦਿਨ ਐਤਵਾਰ ਨੂੰ ਪਿੰਡ ਬੱਬੇਹਾਲੀ ਵਿਖੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਦੇ ਹੱਕ ਵਿੱਚ ਕਰਵਾਈ ਜਾ ਰਹੀ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ। ਇਕ ਪ੍ਰੈਸ ਨੋਟ ਰਾਹੀਂ ਇਹ ਜਾਣਕਾਰੀ ਦਿੰਦਿਆਂ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਗੁਰਦਾਸਪੁਰ ਦੇ ਇੰਚਾਰਜ ਸ. ਗੁਰਬਚਨ ਸਿੰਘ ਬੱਬੇਹਾਲੀ ਨੇ ਦੱਸਿਆ ਕਿ ਸ ਸੁਖਬੀਰ ਸਿੰਘ ਬਾਦਲ 26 ਮਈ ਦਿਨ ਐਤਵਾਰ ਠੀਕ 12 ਵਜੇ ਅੱਡਾ ਬੱਬੇਹਾਲੀ ਵਿਖੇ ਪ੍ਰੀਤ ਸੈਲੀਬਰੇਸ਼ਨ ਪੈਲਿਸ ਵਿਖੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਨਗੇ। ਉਹਨਾਂ ਕਿਹਾ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੀਆਂ ਸਮੂਹ ਸੰਗਤਾਂ ਬਾਦਲ ਸਾਹਿਬ ਦੇ ਵਿਚਾਰ ਸੁਨਣ ਲਈ ਬੱਬੇਹਾਲੀ ਵਿਖੇ ਪਹੁੰਚਣ।
Recent Posts
- ਮੁੱਖ ਮੰਤਰੀ ਵੱਲੋਂ ਮਾਝਾ ਖੇਤਰ ਨੂੰ 135 ਕਰੋੜ ਰੁਪਏ ਦਾ ਤੋਹਫਾ
- ਵਿਜੀਲੈਂਸ ਬਿਊਰੋ ਨੇ 3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਕੀਤਾ ਗ੍ਰਿਫ਼ਤਾਰ
- ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਰਣੀਆ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ
- 70 ਸਾਲਾਂ ਬਾਅਦ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਆਈ ਸਿੱਖਿਆ ਕ੍ਰਾਂਤੀ-ਹਰਭਜਨ ਸਿੰਘ ਈ.ਟੀ.ਓ
- ਕੌਂਸਲ ਨੇ ਸ਼ਹਿਰ ਤੋਂ ਕੂੜਾ ਚੁੱਕਣ ਲਈ ਖਰੀਦਿਆ ਲੋਡਰ ਟਰੈਕਟਰ