ਗੁਰਦਾਸਪੁਰ

ਕਾਂਗਰਸ ਪਾਰਟੀ ਪ੍ਰਤੀ ਲੋਕਾਂ ਦਾ ਉਤਸ਼ਾਹ ਵੱਧ ਰਿਹਾ ਹੈ- ਵਿਧਾਇਕ ਪਾਹੜਾ

ਕਾਂਗਰਸ ਪਾਰਟੀ ਪ੍ਰਤੀ ਲੋਕਾਂ ਦਾ ਉਤਸ਼ਾਹ ਵੱਧ ਰਿਹਾ ਹੈ- ਵਿਧਾਇਕ ਪਾਹੜਾ
  • PublishedMay 27, 2024

ਗੁਰਦਾਸਪੁਰ, 27 ਮਈ 2024 (ਦੀ ਪੰਜਾਬ ਵਾਇਰ)। ਪਿੰਡ ਤਿੱਬੜ ਤੋਂ ਆਮ ਆਦਮੀ ਪਾਰਟੀ ਦੇ ਵਰਕਰ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ। ਜਿਸ ਵਿੱਚ ਪੰਚਾਇਤ ਮੈਂਬਰ ਨਰਿੰਦਰ ਕੁਮਾਰ ਬਿੱਲਾ ਅਤੇ ਰੋਹਿਤ ਕੁਮਾਰ ਵਿੱਕੀ ਸ਼ਾਮਲ ਹਨ। ਪਾਰਟੀ ਵਿੱਚ ਸ਼ਾਮਲ ਹੋਣ ’ਤੇ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।

ਪਾਰਟੀ ਵਿੱਚ ਸ਼ਾਮਲ ਹੋਏ ਲੋਕਾਂ ਨੇ ਕਿਹਾ ਕਿ ਉਹ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਰਿਵਾਰ ਵਿੱਚ ਸ਼ਾਮਲ ਹੋਏ ਹਨ।

ਵਿਧਾਇਕ ਪਾਹੜਾ ਨੇ ਕਿਹਾ ਕਿ ਗੁਰਦਾਸਪੁਰ ਵਿੱਚ ਕਾਂਗਰਸੀ ਪਰਿਵਾਰ ਦਿਨੋ ਦਿਨ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਝੂਠੇ ਵਾਅਦੇ ਕਰਕੇ ਲੋਕਾਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕਰਵਾਉਂਦੀਆਂ ਹਨ, ਪਰ ਬਾਅਦ ਵਿੱਚ ਉਨ੍ਹਾਂ ਦੀ ਪ੍ਰਵਾਹ ਨਹੀਂ ਕਰਦੀਆਂ। ਜਿਸ ਕਾਰਨ ਵਰਕਰ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰਦੇ ਹਨ ਪਰ ਕਾਂਗਰਸ ਪਾਰਟੀ ਹੀ ਅਜਿਹੀ ਪਾਰਟੀ ਹੈ ਜੋ ਆਪਣੇ ਵਰਕਰਾਂ ਨੂੰ ਪੂਰਾ ਮਾਣ ਸਤਿਕਾਰ ਦਿੰਦੀ ਹੈ।   ਕਾਂਗਰਸ ਪਾਰਟੀ ਪ੍ਰਤੀ ਲੋਕਾਂ ਦਾ ਉਤਸ਼ਾਹ ਵਧਦਾ ਜਾ ਰਿਹਾ ਹੈ। 

Written By
The Punjab Wire