ਚੰਡੀਗੜ੍ਹ,28 ਮਈ 2024 (ਦੀ ਪੰਜਾਬ ਵਾਇਰ)। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਕੇਸ ਵਿੱਚ ਬਰੀ ਕਰ ਦਿੱਤਾ ਹੈ। ਸੀਬੀਆਈ ਅਦਾਲਤ ਨੇ ਰਾਮ ਰਹੀਮ ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਹਾਈ ਕੋਰਟ ਨੇ ਸੀਬੀਆਈ ਕੋਰਟ ਦੇ ਇਸ ਫੈਸਲੇ ਨੂੰ ਰੱਦ ਕਰ ਦਿੱਤਾ ਹੈ।
ਰਾਮ ਰਹੀਮ ਫਿਲਹਾਲ ਰੋਹਤਕ ਦੀ ਸੁਨਾਰੀਆ ਜੇਲ ‘ਚ ਬੰਦ ਹੈ। ਉਹ 3 ਕੇਸਾਂ ਵਿੱਚ ਜੇਲ੍ਹ ਵਿੱਚ ਬੰਦ ਸੀ। ਰਣਜੀਤ ਕਤਲ ਕੇਸ ਤੋਂ ਇਲਾਵਾ ਇਨ੍ਹਾਂ ਵਿੱਚ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਤਿਆ ਅਤੇ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦਾ ਮਾਮਲਾ ਵੀ ਸ਼ਾਮਲ ਹੈ। ਉਸ ਨੂੰ ਇੱਕ ਪੱਤਰਕਾਰ ਦੀ ਹੱਤਿਆ ਵਿੱਚ ਉਮਰ ਕੈਦ ਅਤੇ ਜਿਨਸੀ ਸ਼ੋਸ਼ਣ ਦੇ ਦੋ ਮਾਮਲਿਆਂ ਵਿੱਚ 10-10 ਸਾਲ ਦੀ ਸਜ਼ਾ ਸੁਣਾਈ ਗਈ ਸੀ। ਇਸ ਮਾਮਲੇ ‘ਚ ਬਰੀ ਹੋਣ ਦੇ ਬਾਵਜੂਦ ਰਾਮ ਰਹੀਮ ਨੂੰ ਅਜੇ ਵੀ ਜੇਲ੍ਹ ‘ਚ ਹੀ ਰਹਿਣਾ ਪਵੇਗਾ।