ਗੁਰਦਾਸਪੁਰ

ਜ਼ਿਲ੍ਹਾ ਸਵੀਪ ਟੀਮ ਵੱਲੋਂ ਕਿੰਨਰ ਸਮਾਜ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕੀਤਾ ਗਿਆ

ਜ਼ਿਲ੍ਹਾ ਸਵੀਪ ਟੀਮ ਵੱਲੋਂ ਕਿੰਨਰ ਸਮਾਜ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕੀਤਾ ਗਿਆ
  • PublishedMay 29, 2024

ਗੁਰਦਾਸਪੁਰ 29 ਮਈ 2024 (ਦੀ ਪੰਜਾਬ ਵਾਇਰ )। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਸ਼੍ਰੀ ਵਿਸ਼ੇਸ਼ ਸਾਰੰਗਲ ਦੀ ਅਗਵਾਈ ਵਿੱਚ ਜ਼ਿਲ੍ਹਾ ਸਵੀਪ ਗੁਰਦਾਸਪੁਰ ਵੱਲੋਂ ਸਮਾਜਿਕ ਭਾਈਚਾਰੇ ਵਿੱਚ ਪਹੁੰਚ ਕੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਸ਼੍ਰੀ ਰਾਜੇਸ਼ ਕੁਮਾਰ ਸ਼ਰਮਾਂ ਨੇ ਦੱਸਿਆ ਕਿ ਸਹਾਇਕ ਨੋਡਲ ਅਫ਼ਸਰ ਸਵੀਪ-ਕਮ-ਜ਼ਿਲ੍ਹਾ ਗਾਇਡੈਸ ਕੋਸਲਰ ਪਰਮਿੰਦਰ ਸਿੰਘ ਸੈਣੀ ਦੇ ਸਹਿਯੋਗ ਨਾਲ ਦੀਨਾਨਗਰ ਵਿਖੇ ਕਿੰਨਰ ਸਮਾਜ ਦੇ ਲੋਕਾਂ ਨੂੰ ਮਿਲ ਕੇ ਲੋਕ ਸਭਾ ਚੋਣਾਂ 2024 ਵਿੱਚ ਆਪਣੇ ਵੋਟ ਦੇ ਅਧਿਕਾਰ ਨੂੰ ਬਿਨਾ ਕਿਸੇ ਡਰ,ਭੈਅ ਤੇ ਲਾਲਚ ਦੇ ਇਸਤੇਮਾਲ ਕੀਤੇ ਜਾਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਕਿੰਨਰ ਸਮਾਜ ਤੋਂ ਬਾਬਾ ਪਰਵੀਨ ਨੇ ਕਿਹਾ ਕਿ ਉਨ੍ਹਾਂ ਦੇ ਸਮਾਜ ਦੇ ਲੋਕਾਂ ਵੱਲੋਂ ਘਰ-ਘਰ ਜਾ ਕੇ ਵੋਟਰਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਵੱਲੋਂ ਸਵੀਪ ਪੋਸਟਰ ਵੀ ਵੰਡੇ ਜਾ ਰਹੇ ਹਨ।ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਇਸ ਲੋਕਤੰਤਰ ਦੇ ਤਿਉਹਾਰ ਨੂੰ ਉਤਸ਼ਾਹ ਨਾਲ ਮਨਾਉਂਦੇ ਹੋਏ , ਇਸ ਵਾਰ ਸੱਤਰ ਪਾਰ ਦੇ ਟੀਚੇ ਨੂੰ ਪੂਰਾ ਕਰ ਵਿੱਚ ਆਪਣਾ ਯੋਗਦਾਨ ਪਾਉਣ। ਇਸ ਮੌਕੇ ਅਮਰਜੀਤ ਸਿੰਘ ਪੂਰੇਵਾਲ ਵੀ ਹਾਜ਼ਰ ਸਨ।

Written By
The Punjab Wire