ਗੁਰਦਾਸਪੁਰ

ਰਿਟਰਨਿੰਗ ਅਫ਼ਸਰ ਵੱਲੋਂ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਫਾਈਨਲ ਪੋਲਿੰਗ ਪ੍ਰਸੈਂਟੇਜ ਜਾਰੀ

ਰਿਟਰਨਿੰਗ ਅਫ਼ਸਰ ਵੱਲੋਂ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਫਾਈਨਲ ਪੋਲਿੰਗ ਪ੍ਰਸੈਂਟੇਜ ਜਾਰੀ
  • PublishedJune 2, 2024

ਲੋਕ ਸਭਾ ਹਲਕਾ ਗੁਰਦਾਸਪੁਰ ਵਿੱਚ 66.67 ਫ਼ੀਸਦੀ ਵੋਟਰਾਂ ਨੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ

ਵਿਧਾਨ ਸਭਾ ਹਲਕਾ ਸੁਜਾਨਪੁਰ ਵਿੱਚ ਸਭ ਤੋਂ ਵੱਧ 73.71 ਫ਼ੀਸਦੀ ਪੋਲਿੰਗ ਹੋਈ ਜਦਕਿ ਸਭ ਤੋਂ ਘੱਟ ਪੋਲਿੰਗ ਬਟਾਲਾ ਹਲਕੇ ਵਿੱਚ 59.82 ਫ਼ੀਸਦੀ ਰਹੀ

ਗੁਰਦਾਸਪੁਰ, 2 ਜੂਨ 2024 ( ਦੀ ਪੰਜਾਬ ਵਾਇਰ)। ਰਿਟਰਨਿੰਗ ਅਫ਼ਸਰ ਸ੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਲੋਕ ਸਭਾ ਹਲਕਾ 01-ਗੁਰਦਾਸਪੁਰ ਦੀ ਸੋਧੀ ਹੋਈ ਫਾਈਨਲ ਪੋਲਿੰਗ ਪ੍ਰਸੈਂਟੇਜ ਜਾਰੀ ਕੀਤੀ ਗਈ ਹੈ।  ਲੋਕ ਸਭਾ ਹਲਕਾ ਗੁਰਦਾਸਪੁਰ ਵਿੱਚ 66.67 ਫ਼ੀਸਦੀ ਵੋਟਰਾਂ ਨੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ, ਲੋਕ ਸਭਾ ਹਲਕਾ 01-ਗੁਰਦਾਸਪੁਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਬੀਤੇ ਕੱਲ੍ਹ ਸਵੇਰੇ 7:00 ਵਜੇ ਵੋਟਾਂ ਪੈਣ ਦਾ ਅਮਲ ਸ਼ੁਰੂ ਹੋਇਆ ਸੀ ਅਤੇ 9:00 ਵਜੇ ਤੱਕ ਪੂਰੇ ਲੋਕ ਸਭਾ ਹਲਕੇ ਵਿੱਚ 10.01 ਫ਼ੀਸਦੀ ਪੋਲਿੰਗ ਹੋਈ ਸੀ। ਉਸ ਤੋਂ ਬਾਅਦ 11:00 ਵਜੇ ਤੱਕ 24.79 ਫ਼ੀਸਦੀ, ਦੁਪਹਿਰ 1:00 ਵਜੇ ਤੱਕ 39.13 ਫ਼ੀਸਦੀ, ਬਾਅਦ ਦੁਪਹਿਰ 3:00 ਵਜੇ ਤੱਕ 49.12 ਫ਼ੀਸਦੀ ਅਤੇ ਸ਼ਾਮ ਪੰਜ ਵਜੇ ਤੱਕ 58.46 ਫ਼ੀਸਦੀ ਅਤੇ ਵੋਟਾਂ ਪੈਣ ਦੇ ਆਖ਼ਰੀ ਸਮੇਂ ਸ਼ਾਮ 6:00 ਵਜੇ ਤੱਕ 66.67 ਫ਼ੀਸਦੀ ਪੋਲਿੰਗ ਹੋਈ ਸੀ।

ਪੋਲਿੰਗ ਪ੍ਰਤੀਸ਼ਸਤਾ ਦੀ ਵਿਧਾਨ ਸਭਾ ਹਲਕਾ ਵਾਈਜ਼ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਸੁਜਾਨਪੁਰ ਵਿੱਚ 73,71 ਫ਼ੀਸਦੀ ਪੋਲਿੰਗ ਹੋਈ ਜਦਕਿ ਵਿਧਾਨ ਸਭਾ ਹਲਕਾ ਭੋਆ (ਰਿਜ਼ਰਵ) ਵਿੱਚ 71.21 ਫ਼ੀਸਦੀ, ਵਿਧਾਨ ਸਭਾ ਹਲਕਾ ਪਠਾਨਕੋਟ ਵਿੱਚ 70.16 ਫ਼ੀਸਦੀ, ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ 64.35 ਫ਼ੀਸਦੀ, ਵਿਧਾਨ ਸਭਾ ਹਲਕਾ ਦੀਨਾਨਗਰ (ਰਿਜ਼ਰਵ) ਵਿੱਚ 66 ਫ਼ੀਸਦੀ, ਵਿਧਾਨ ਸਭਾ ਹਲਕਾ ਕਾਦੀਆਂ ਵਿੱਚ 65.33 ਫ਼ੀਸਦੀ, ਵਿਧਾਨ ਸਭਾ ਹਲਕਾ ਬਟਾਲਾ ਵਿੱਚ 59.82 ਫ਼ੀਸਦੀ, ਵਿਧਾਨ ਸਭਾ ਹਲਕਾ ਫ਼ਤਿਹਗੜ੍ਹ ਚੂੜੀਆਂ ਵਿੱਚ 65.67 ਫ਼ੀਸਦੀ ਅਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿੱਚ 65.30 ਫ਼ੀਸਦੀ ਪੋਲਿੰਗ ਹੋਈ ਹੈ।  

ਉਨ੍ਹਾਂ ਦੱਸਿਆ ਕਿ ਲੋਕ ਸਭਾ ਹਲਕਾ ਗੁਰਦਾਸਪੁਰ ਵਿੱਚ ਸਭ ਤੋਂ ਵੱਧ ਪੋਲਿੰਗ ਵਿਧਾਨ ਸਭਾ ਹਲਕਾ ਸੁਜਾਨਪੁਰ ਵਿੱਚ 73.71 ਫ਼ੀਸਦੀ ਹੋਈ ਹੈ ਜਦਕਿ ਸਭ ਤੋਂ ਘੱਟ ਪੋਲਿੰਗ ਬਟਾਲਾ ਹਲਕੇ ਵਿੱਚ 59.82 ਫ਼ੀਸਦੀ ਰਹੀ ਹੈ। 

Written By
The Punjab Wire