ਜਲੰਧਰ, 4 ਜੂਨ 2024 (ਦੀ ਪੰਜਾਬ ਵਾਇਰ)। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਲੰਧਰ ਲੋਕ ਸਭਾ ਸੀਟ ਤੋਂ ਜਿੱਤ ਗਏ ਹਨ। ਇੱਥੇ ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਦੇ ਸੁਸ਼ੀਲ ਕੁਮਾਰ ਰਿੰਕੂ ਨੂੰ 175993 ਵੋਟਾਂ ਨਾਲ ਹਰਾਇਆ ਹੈ।
ਚਰਨਜੀਤ ਸਿੰਘ ਚੰਨੀ ਨੂੰ 390053 ਵੋਟਾਂ ਮਿਲੀਆਂ, ਜਦਕਿ ਭਾਜਪਾ ਦੇ ਸੁਸ਼ੀਲ ਕੁਮਾਰ ਰਿੰਕੂ ਨੂੰ 214060 ਵੋਟਾਂ ਮਿਲੀਆਂ | ਇਸ ਸੀਟ ‘ਤੇ ਆਮ ਆਦਮੀ ਪਾਰਟੀ ਦੇ ਪਵਨ ਕੁਮਾਰ ਟੀਨੂੰ ਨੂੰ 208889 ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮਹਿੰਦਰ ਸਿੰਘ ਕੇਪੀ ਨੂੰ 67911 ਵੋਟਾਂ ਮਿਲੀਆਂ।
ਜਿੱਤ ਦਰਜ ਕਰਨ ਤੋਂ ਬਾਅਦ ਚਰਨਜੀਤ ਚੰਨੀ ਗਿਣਤੀ ਕੇਂਦਰ ਪਹੁੰਚੇ ਅਤੇ ਆਪਣਾ ਸਰਟੀਫਿਕੇਟ ਪ੍ਰਾਪਤ ਕੀਤਾ। ਉਸ ਦੀ ਪਤਨੀ ਵੀ ਉਸ ਦੇ ਨਾਲ ਰਹੀ। ਉਸ ਨੇ ਆਪਣੀ ਪਤਨੀ ਦਾ ਮੂੰਹ ਮਿੱਠਾ ਕਰਵਾ ਕੇ ਜਿੱਤ ਦੀ ਖੁਸ਼ੀ ਦਾ ਪ੍ਰਗਟਾਵਾ ਕੀਤਾ। ਜਿਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਸਮਰਥਕਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ।