ਚੰਡੀਗੜ੍ਹ, 14 ਜੂਨ 2024 (ਦੀ ਪੰਜਾਬ ਵਾਇਰ)। ਪੰਜਾਬ ਦੇ ਲੋਕਾਂ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਸਰਕਾਰ (Punjab Govt) ਵੱਲੋਂ ਬਿਜਲੀ ਦਰਾਂ ‘ਚ ਵਾਧਾ ਕੀਤਾ ਗਿਆ ਹੈ। ਨਵੀਆਂ ਦਰਾਂ 16 ਜੂਨ ਤੋਂ ਲਾਗੂ ਹੋਣਗੀਆਂ। ਹਾਲਾਂਕਿ 300 ਯੂਨਿਟ ਮੁਫ਼ਤ ਦੀ ਸਹੂਲਤ ਜਾਰੀ ਰਹੇਗੀ। ਨਵੀਆਂ ਦਰਾਂ ਅਨੁਸਾਰ 7 ਕਿਲੋਵਾਟ ਤਕ ਦੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਤੋਂ ਉੱਪਰ ਬਿਜਲੀ ਖਪਤ ਕਰਨ ‘ਤੇ ਪ੍ਰਤੀ ਯੂਨਿਟ 10 ਤੋਂ 12 ਪੈਸੇ ਜ਼ਿਆਦਾ ਭੁਗਤਾਨ ਕਰਨਾ ਪਵੇਗਾ। 7 ਕਿਲੋਵਾਟ ਤੋਂ 100 ਕਿਲੋਵਾਟ ਤਕ ਬਿਜਲੀ ਦਰਾਂ ‘ਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। 16 ਜੂਨ ਤੋਂ ਕਿਸਾਨਾਂ ਨੂੰ ਵੀ ਬਿਜਲੀ ਮਹਿੰਗੀ ਮਿਲੇਗੀ। ਟਿਊਬਵੈੱਲ ਕੁਨੈਕਸ਼ਨਾਂ ਦੀਆਂ ਦਰਾਂ ‘ਚ 15 ਪੈਸੇ ਪ੍ਰਤੀ ਯੂਨਿਟ ਦਾ ਵਾਧਾ ਕੀਤਾ ਗਿਆ ਹੈ। ਪੰਜਾਬ ਦੀ ਇੰਡਸਟਰੀ ਲਈ ਵੀ ਬਿਜਲੀ ਦਰਾਂ ‘ਚ 15 ਪੈਸੇ ਪ੍ਰਤੀ ਯੂਨਿਟ ਦਾ ਵਾਧਾ ਹੋਇਆ ਹੈ।
Recent Posts
- ‘ਆਪ’ ਸਰਕਾਰ ਦੀ ਢਾਈ ਸਾਲਾਂ ਦੀ ਕਾਰਗੁਜ਼ਾਰੀ ਨਹੀਂ ਰਹੀ ਤਸੱਲੀਬਖ਼ਸ਼: ਬਾਜਵਾ
- ਪੰਜਾਬ ਪੁਲਿਸ ਵੱਲੋਂ ਬੀਤੇ ਢਾਈ ਸਾਲਾਂ ਦੌਰਾਨ 5856 ਵੱਡੀਆਂ ਮੱਛੀਆਂ ਸਮੇਤ 39840 ਨਸ਼ਾ ਤਸਕਰ ਗ੍ਰਿਫਤਾਰ; 2546 ਕਿਲੋ ਹੈਰੋਇਨ ਬਰਾਮਦ
- ਜਿਲ੍ਹੇ ਦੇ ਹਸਪਤਾਲਾਂ ਨੂੰ ਆਧੁਨਿਕ ਮਸ਼ੀਨਰੀ ਨਾਲ ਕੀਤਾ ਜਾ ਰਿਹਾ ਹੈ ਲੈੱਸ-ਚੇਅਰਮੈਨ ਰਮਨ ਬਹਿਲ
- ਪਰਿਵਾਰ ਦੇ ਇਕਲੌਤੇ ਪੁੱਤਰ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪਰਿਵਾਰ ਨੇ ਜਤਾਇਆ ਕਤਲ ਦਾ ਖਦਸ਼ਾ
- ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ ‘ਤੇ ਓ.ਐਸ.ਡੀ (ਲਿਟੀਗੇਸ਼ਨ) ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ