ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਕੇਂਦਰੀ ਜੇਲ੍ਹ ਗੁਰਦਾਸਪੁਰ ਵਿੱਚ ਮੈਡੀਕਲ ਕੈਂਪ ਲਗਾਇਆ ਗਿਆ
ਗੁਰਦਾਸਪੁਰ, 15 ਜੂਨ 2024 (ਦੀ ਪੰਜਾਬ ਵਾਇਰ)। ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਦੀਆਂ ਹਦਾਇਤਾਂ ਅਨੁਸਾਰ ਅਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ- ਸਹਿਤ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਸ੍ਰੀ ਸੁਮਿਤ ਭੱਲਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀਆਂ ਹਦਾਇਤਾਂ ਅਨੁਸਾਰ ਕੇਂਦਰੀ ਜੇਲ੍ਹ, ਗੁਰਦਾਸਪੁਰ ਵਿੱਚ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਮੈਡੀਕਲ ਕੈਂਪ ਸਿਵਲ ਸਰਜਨ, ਗੁਰਦਾਸਪੁਰ ਦੇ ਸਹਿਯੋਗ ਨਾਲ ਲਗਾਇਆ ਗਿਆ। ਇਸ ਮੈਡੀਕਲ ਕੈਂਪ ਦੌਰਾਨ, ਸਰਕਾਰੀ ਹਸਪਤਾਲ, ਗੁਰਦਾਸਪੁਰ ਦੇ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਦੀ ਟੀਮਾਂ ਦੁਆਰਾ ਹਵਾਲਾਤੀਆਂ ਅਤੇ ਕੈਦੀਆਂ ਨੂੰ ਚੈੱਕ ਕੀਤਾ ਗਿਆ ਅਤੇ ਉਹਨਾਂ ਨੂੰ ਮੁਫਤ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸ੍ਰੀ ਸੁਮਿਤ ਭੱਲਾ ਨੇ ਦੱਸਿਆ ਕਿ ਇਸ ਮੈਡੀਕਲ ਕੈਂਪ ਵਿੱਚ ਸਰਕਾਰੀ ਹਸਪਤਾਲ ਦੇ ਸਪੈਸ਼ਲਿਸਟ ਡਾਕਟਰ ਜਿਵੇਂ ਕਿ ਮੈਡੀਕਲ ਸਪੈਸ਼ਲਿਸਟ, ਆਰਥੋਪੈਡਿਕ, ਅੱਖਾਂ ਦੇ ਮਾਹਿਰ ਅਤੇ ਦੰਦਾਂ ਦੇ ਮਾਹਿਰ, ਗਾਇਨੋਕੋਲੋਜਿਸਟ, ਡੈਂਟਲ ਮੈਡੀਕਲ, ਸਾਈਕੈਟਰਿਸਟ ਅਤੇ ਚਮੜੀ ਦੇ ਰੋਗਾਂ ਦੇ ਮਾਹਿਰ ਆਦਿ ਡਾਕਟਰ ਮੌਜੂਦ ਸਨ। ਇਨ੍ਹਾਂ ਮਾਹਿਰਾਂ ਡਾਕਟਰਾਂ ਵੱਲੋਂ ਕੇਂਦਰੀ ਜੇਲ, ਗੁਰਦਾਸਪੁਰ ਵਿੱਚ ਲਗਭਗ 347 ਹਵਾਲਾਤੀਆਂ/ਕੈਦੀਆਂ ਦੀ ਮੈਡੀਕਲ ਜਾਂਚ ਕੀਤੀ ਗਈ ਅਤੇ ਉਹਨਾਂ ਦਵਾਈਆਂ ਮੁਹੱਈਆਂ ਕਰਵਾਈਆਂ ਗਈਆਂ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਸਹਿਯੋਗ ਨਾਲ ਭਵਿੱਖ ਵਿੱਚ ਵੀ ਅਜਿਹੇ ਉਪਰਾਲੇ ਜਾਰੀ ਰਹਿਣਗੇ।