ਪਿੰਡ ਡੀਡਾ ਸਾਂਸੀਆ ਨੂੰ ਪੁਲਿਸ ਛਾਉਣੀ ‘ਚ ਤਬਦੀਲ ਕਰ ਕੀਤੀ ਗਈ ਚੈਕਿੰਗ
ਗੁਰਦਾਸਪੁਰ, 15 ਜੂਨ 2024 (ਦੀ ਪੰਜਾਬ ਵਾਇਰ)। ਬੀਤੇ ਦਿਨ ਦੀਨਾਨਗਰ ਦੇ ਪਿੰਡ ਡੀਡਾ ਸਾਂਸੀਆ ਵਿੱਚ ਤਿੰਨ ਵਿਅਕਤੀਆਂ ਦੀਆਂ ਲਾਸ਼ਾਂ ਸ਼ੱਕੀ ਹਾਲਾਤਾਂ ਵਿੱਚ ਮਿਲਣ ਤੋਂ ਬਾਅਦ ਪਿੰਡ ਪੁਲੀਸ ਛਾਉਣੀ ਵਿੱਚ ਤਬਦੀਲ ਹੋ ਗਿਆ ਹੈ। ਪੁਲਿਸ ਵੱਲੋਂ ਵਿਸ਼ੇਸ ਚੈਕਿੰਗ ਅਭਿਆਨ ਛੇੜ ਕੇ ਚਲਾਸ਼ੀ ਲਈ ਗਈ।
ਇਸ ਸਬੰਧੀ ਐਸ.ਐਸ.ਪੀ ਦਿਆਮਾ ਹਰੀਸ਼ ਕੁਮਾਰ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਬਾਰਡਰ ਰੇਂਜ ਅੰਮਿ੍ਤਸਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਜ਼ਿਲ੍ਹੇ ਦੇ ਪਿੰਡ ਡੀਡਾ ਸਾਂਸੀਆ ਵਿਖੇ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ। ਇਸ ਵਿੱਚ ਚਾਰ ਜੀ.ਓ.ਜੀਜ਼ ਦੀ ਨਿਗਰਾਨੀ ਹੇਠ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ। ਜਿਸ ਵਿੱਚ ਚਾਰ ਥਾਣਿਆਂ ਦੇ ਐਸ.ਐਚ.ਓਜ਼ ਅਤੇ 100 ਪੁਲੀਸ ਮੁਲਾਜ਼ਮ ਸ਼ਾਮਲ ਸਨ।
ਇਸ ਕਾਰਵਾਈ ਦੌਰਾਨ ਨਸ਼ਾ ਤਸਕਰਾਂ, ਸ਼ਰਾਰਤੀ ਅਨਸਰਾਂ ਅਤੇ ਸ਼ੱਕੀ ਵਿਅਕਤੀਆਂ ਦੇ ਘਰਾਂ ‘ਤੇ ਛਾਪੇਮਾਰੀ ਕਰਕੇ ਅਚਨਚੇਤ ਚੈਕਿੰਗ ਕੀਤੀ ਗਈ। ਇਸ ਤੋਂ ਇਲਾਵਾ ਪਿੰਡ ਡੀਡਾ ਸਾਂਸੀਆਂ ਵਿੱਚ ਪੈਂਦੇ ਡੇਰੇਆਂ ਦੀ ਵੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਕੋਈ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ੇ ਅਤੇ ਨਜਾਇਜ਼ ਧੰਦਾ ਕਰਨ ਵਾਲੇ ਵਿਅਕਤੀਆਂ ਬਾਰੇ ਪੁਲੀਸ ਨੂੰ ਸੂਚਿਤ ਕੀਤਾ ਜਾਵੇ। ਅਜਿਹੇ ਵਿਅਕਤੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।