ਦੀਨਾਨਗਰ, 17 ਜੂਨ 2024 (ਦੀ ਪੰਜਾਬ ਵਾਇਰ)। ਜਾਮਾ ਮਸਜਿਦ ਵਿੱਚ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ ਜਦੋਂ ਨਮਾਜ਼ ਅਦਾ ਕਰਨ ਤੋਂ ਬਾਅਦ ਮੁਸਲਿਮ ਭਾਈਚਾਰੇ ਨਾਲ ਸਬੰਧਤ ਦੋ ਗੁੱਟਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਇਸ ਮੌਕੇ ਦੋਵਾਂ ਧੜਿਆਂ ਨੇ ਇੱਕ ਦੂਜੇ ‘ਤੇ ਪਥਰਾਅ ਵੀ ਕੀਤਾ। ਹਾਲਾਂਕਿ ਮੌਕੇ ‘ਤੇ ਮੌਜੂਦ ਪੁਲਿਸ ਮੁਲਾਜ਼ਮਾਂ ਦੀ ਘਾਟ ਕਾਰਨ ਉਹ ਆਪਸੀ ਝਗੜੇ ਨੂੰ ਰੋਕਣ ਵਿੱਚ ਅਸਮਰਥ ਰਹੇ। ਪਥਰਾਅ ਕਾਰਨ ਕਈ ਵਾਹਨਾਂ ਨੂੰ ਵੀ ਨੁਕਸਾਨ ਪਹੁੰਚਿਆ। ਜਦਕਿ ਕੁਝ ਨੂੰ ਸੱਟਾ ਵੀ ਲੱਗਿਆ।
ਮੁਸਲਿਮ ਭਾਈਚਾਰੇ ਨਾਲ ਸਬੰਧਤ ਇਕ ਵਿਅਕਤੀ ਨੇ ਦੱਸਿਆ ਕਿ ਜਾਮਾ ਮਸਜਿਦ ‘ਚ 4 ਤੋਂ 5 ਹਜ਼ਾਰ ਲੋਕ ਨਮਾਜ਼ ਅਦਾ ਕਰਨ ਲਈ ਇਕੱਠੇ ਹੋਏ ਸਨ। ਨਮਾਜ਼ ਅਦਾ ਕਰਨ ਤੋਂ ਬਾਅਦ ਲੋਕ ਬੜੀ ਸ਼ਾਂਤੀ ਨਾਲ ਰਵਾਨਾ ਹੋ ਰਹੇ ਸਨ। ਜਦਕਿ ਅੰਦਰ ਕੁਝ ਲੋਕ ਬੈਠੇ ਸਨ। ਕੁਝ ਸਮੇਂ ਬਾਅਦ ਪਤਾ ਲੱਗਾ ਕਿ ਦੋ ਗੁੱਟਾਂ ਵਿਚ ਝਗੜਾ ਹੋ ਗਿਆ। ਜਦੋਂਕਿ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਕੀ ਇਸ ਮਾਮਲੇ ਨੂੰ ਲੈ ਕੇ ਪੱਥਰਬਾਜ਼ੀ ਹੋਈ ਹੈ। ਇਸ ਸਬੰਧੀ ਪ੍ਰਸ਼ਾਸਨ ਨੂੰ ਸ਼ਿਕਾਇਤ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸ਼ਾਂਤੀਪੂਰਵਕ ਨਮਾਜ਼ ਅਦਾ ਕੀਤੀ ਜਾਂਦੀ ਸੀ। ਪਰ ਇਹ ਪਹਿਲੀ ਵਾਰ ਹੈ ਕਿ ਇਸ ਤਰ੍ਹਾਂ ਦੇ ਵਿਵਾਦ ਦੀ ਸਥਿਤੀ ਪੈਦਾ ਹੋਈ ਹੈ। ਪੁਲਿਸ ਪ੍ਰਸ਼ਾਸਨ ਨੂੰ ਨਮਾਜ਼ ਅਦਾ ਕਰਨ ਬਾਰੇ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਸੀ। ਪਰ ਵਿਵਾਦ ਦੀ ਸਥਿਤੀ ਪੈਦਾ ਹੋਣ ਤੋਂ ਬਾਅਦ ਕਿਸੇ ਧਾਰਮਿਕ ਸਥਾਨ ‘ਤੇ ਆ ਕੇ ਅਜਿਹਾ ਕਰਨਾ ਬਹੁਤ ਹੀ ਨਿੰਦਣਯੋਗ ਘਟਨਾ ਹੈ।
ਮੌਕੇ ‘ਤੇ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ਸਾਰਾ ਕੰਮ ਬੜੀ ਸ਼ਾਂਤੀ ਨਾਲ ਨੇਪਰੇ ਚੜ੍ਹਿਆ। ਗਰਮੀ ਦੇ ਮੌਸਮ ਦੇ ਮੱਦੇਨਜ਼ਰ ਮਸਜਿਦ ਦੇ ਬਾਹਰ ਸ਼ਬੀਲ ਲਗਾਈ ਗਈ ਸੀ। ਉਥੇ ਕੁਝ ਲੋਕ ਆਪਸ ਵਿਚ ਉਲਝ ਗਏ ਜਿਨ੍ਹਾਂ ਨੂੰ ਛੁਡਾ ਦਿੱਤਾ ਗਿਆ ਹੈ। ਇਸ ਦੌਰਾਨ ਪੱਥਰਬਾਜ਼ੀ ਸ਼ੁਰੂ ਹੋਣ ‘ਤੇ ਹਫੜਾ-ਦਫੜੀ ਮਚ ਗਈ। ਲੋਕਾਂ ਨੇ ਇਧਰ-ਉਧਰ ਭੱਜਣਾ ਸ਼ੁਰੂ ਕਰ ਦਿੱਤਾ ਹੈ, ਹੁਣ ਸਥਿਤੀ ਕਾਬੂ ਹੇਠ ਹੈ।
ਦੀਨਾਨਗਰ ਦੀ ਐਸਐਚਓ ਮੈਡਮ ਕਰਿਸ਼ਮਾ ਨੇ ਦੱਸਿਆ ਕਿ ਇਹ ਘਟਨਾ ਅੰਦਰ ਵਾਪਰੀ ਹੈ ਇਸ ਵਿੱਚ ਮੁਸਲਿਮ ਭਾਈਚਾਰੇ ਦੇ ਹੀ ਦੋ ਗੁਟ ਆਪਸ ਵਿੱਚ ਲੜ੍ਹੇ ਹਨ। ਇਸ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।