Close

Recent Posts

ਗੁਰਦਾਸਪੁਰ

ਸੀ.ਐੱਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਗੁਰਦਾਸਪੁਰ ’ਚ 163 ਥਾਵਾਂ ’ਤੇ ਲੱਗ ਰਹੀਆਂ ਰੋਜ਼ਾਨਾਂ ਮੁਫ਼ਤ ਯੋਗਾ ਕਲਾਸਾਂ – ਚੇਅਰਮੈਨ ਰਮਨ ਬਹਿਲ

ਸੀ.ਐੱਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹਾ ਗੁਰਦਾਸਪੁਰ ’ਚ 163 ਥਾਵਾਂ ’ਤੇ ਲੱਗ ਰਹੀਆਂ ਰੋਜ਼ਾਨਾਂ ਮੁਫ਼ਤ ਯੋਗਾ ਕਲਾਸਾਂ – ਚੇਅਰਮੈਨ ਰਮਨ ਬਹਿਲ
  • PublishedJune 19, 2024

ਆਪਣੇ ਮੁਹੱਲੇ ਵਿੱਚ ਯੋਗ ਕਲਾਸਾਂ ਸ਼ੁਰੂ ਕਰਨ ਲਈ 76694-00500 ਨੰਬਰ ’ਤੇ ਕਾਲ ਕੀਤੀ ਜਾਵੇ

ਗੁਰਦਾਸਪੁਰ, 19 ਜੂਨ 2024 (ਦੀ ਪੰਜਾਬ ਵਾਇਰ )। ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਸੀਐਮ ਦੀ ਯੋਗਸ਼ਾਲਾ ਦੇ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ 163 ਥਾਵਾਂ ’ਤੇ ਯੋਗਾ ਕਲਾਸਾਂ ਚੱਲ ਰਹੀਆਂ ਹਨ। ਇਹ ਯੋਗਾ ਕਲਾਸਾਂ ਬਿਲਕੁਲ ਮੁਫ਼ਤ ਹਨ ਅਤੇ ਵੱਡੀ ਗਿਣਤੀ ਵਿੱਚ ਲੋਕ ਇਨ੍ਹਾਂ ਕਲਾਸਾਂ ਦਾ ਲਾਭ ਉਠਾ ਰਹੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੀਐਮ ਦੀ ਯੋਗਸ਼ਾਲਾ ਦੇ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਸ਼ਹਿਰਾਂ ਤੇ ਕਸਬਿਆਂ ਵਿੱਚ 163 ਸਥਾਨਾਂ ’ਤੇ ਰੋਜ਼ਾਨਾਂ ਸਵੇਰੇ-ਸ਼ਾਮ ਯੋਗਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਵਿੱਚ 29 ਯੋਗਾ ਮਾਹਿਰ ਟਰੇਨਰ ਨਿਯੁਕਤ ਕੀਤੇ ਗਏ ਹਨ ਜੋ ਸਵੇਰੇ ਸ਼ਾਮ ਲੋਕਾਂ ਨੂੰ ਯੋਗਾ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਯੋਗਾ ਕਲਾਸਾਂ ਬਿਲਕੁਲ ਮੁਫ਼ਤ ਹਨ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਇਨ੍ਹਾਂ ਯੋਗ ਕਲਾਸਾਂ ਦਾ ਲਾਭ ਮਿਲ ਰਿਹਾ ਹੈ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਜੇਕਰ ਜ਼ਿਲ੍ਹਾ ਵਾਸੀ ਆਪਣੇ ਮੁਹੱਲੇ ਵਿੱਚ ਯੋਗਾ ਦੀਆਂ ਕਲਾਸਾਂ ਸ਼ੁਰੂ ਕਰਵਾਉਣਾ ਚਾਹੁੰਦੇ ਹਨ ਤਾਂ ਉਹ 76694-00500 ਨੰਬਰ ’ਤੇ ਕਾਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਮੁਹੱਲੇ ਵਿੱਚ ਯੋਗਾ ਕਲਾਸ ਸ਼ੁਰੂ ਕਰਵਾਉਣ ਲਈ ਘੱਟੋ-ਘੱਟ 25 ਵਿਅਕਤੀ ਯੋਗਾ ਕਰਨ ਦੇ ਚਾਹਵਾਨ ਹੋਣੇ ਜ਼ਰੂਰੀ ਹਨ, ਉਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਓਥੇ ਮੁਫ਼ਤ ਯੋਗਾ ਕਲਾਸਾਂ ਲਈ ਮਾਹਿਰ ਯੋਗ ਟੀਚਰ ਦਾ ਪ੍ਰਬੰਧ ਕਰਕੇ ਦਿੱਤਾ ਜਾਵੇਗਾ।

ਸ੍ਰੀ ਰਮਨ ਬਹਿਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਤੰਦਰੁਸਤ ਤੇ ਨਿਰੋਗ ਜੀਵਨ ਲਈ ਯੋਗਾ ਨਾਲ ਜੁੜਨ ਅਤੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸੀ.ਐੱਮ. ਦੀ ਯੋਗਸ਼ਾਲਾ ਦਾ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਯੋਗਾ ਕਲਾਸਾਂ ਲਗਾਉਣ ਜਾਂ ਇਸ ਸਬੰਧੀ ਜਾਣਕਾਰੀ ਲੈਣ ਲਈ 76694-00500 ਜਾਂ ਕੋਆਰਡੀਨੇਟਰ ਲਵਪ੍ਰੀਤ ਸਿੰਘ ਦੇ ਮੋਬਾਈਲ ਨੰਬਰ 99146-81801 ’ਤੇ ਕਾਲ ਕੀਤੀ ਜਾ ਸਕਦੀ ਹੈ।

Written By
The Punjab Wire