ਗੁਰਦਾਸਪੁਰ

ਘੱਲੂਘਾਰਾ ਸਮਾਰਕ ਕਾਹਨੂੰਵਾਨ ਵਿਖੇ ਬੀ.ਐੱਸ.ਐੱਫ਼ ਦੇ ਜਵਾਨਾਂ ਨੇ ਮਨਾਇਆ 10ਵਾਂ ਅੰਤਰਰਾਸ਼ਟਰੀ ਯੋਗ ਦਿਵਸ

ਘੱਲੂਘਾਰਾ ਸਮਾਰਕ ਕਾਹਨੂੰਵਾਨ ਵਿਖੇ ਬੀ.ਐੱਸ.ਐੱਫ਼ ਦੇ ਜਵਾਨਾਂ ਨੇ ਮਨਾਇਆ 10ਵਾਂ ਅੰਤਰਰਾਸ਼ਟਰੀ ਯੋਗ ਦਿਵਸ
  • PublishedJune 21, 2024

ਕਾਹਨੂੰਵਾਨ/ਗੁਰਦਾਸਪੁਰ, 21 ਜੂਨ 2024 (ਦੀ ਪੰਜਾਬ ਵਾਇਰ )। ਛੋਟਾ ਘੱਲੂਘਾਰਾ ਮੈਮੋਰੀਅਲ ਕਾਹਨੂੰਵਾਨ ਵਿਖੇ 10ਵਾਂ ਅੰਤਰਰਾਸ਼ਟਰੀ ਯੋਗ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਬੀ.ਐੱਸ.ਐੱਫ. ਡੇਰਾ ਬਾਬਾ ਨਾਨਕ ਦੀ 27 ਬਟਾਲੀਅਨ ਦੇ ਅਧਿਕਾਰੀਆਂ ਅਤੇ ਜਵਾਨਾਂ ਨੇ ਸੀ.ਓ. ਸ੍ਰੀ ਮਾਨ ਸਿੰਘ ਦੀ ਅਗਵਾਈ ਹੇਠ ਭਾਗ ਲਿਆ। ਇਸ ਮੌਕੇ ਬੀ.ਐੱਸ.ਐੱਫ. ਦੇ 100 ਤੋਂ ਵੱਧ ਜਵਾਨਾਂ ਨੇ ਯੋਗ ਦੇ ਵੱਖ-ਵੱਖ ਆਸਣ ਕੀਤੇ।

ਇਸ ਮੌਕੇ ਬੀ.ਐੱਸ.ਐੱਫ. ਡੇਰਾ ਬਾਬਾ ਨਾਨਕ ਦੀ 27 ਬਟਾਲੀਅਨ ਦੇ ਸੀ.ਓ. ਸ੍ਰੀ ਮਾਨ ਸਿੰਘ ਨੇ ਕਿਹਾ ਕਿ ਨੇ ਕਿਹਾ ਕਿ ਅੱਜ ਪੂਰੀ ਦੁਨੀਆਂ ਵਿਚ 10ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਘੱਟੋ-ਘੱਟ ਇੱਕ ਘੰਟਾ ਯੋਗਾ ਕਰਨ ਸਰੀਰ ਨਿਰੋਗ ਅਤੇ ਤੰਦਰੁਸਤ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਦੀ ਭੱਜ-ਦੌੜ ਦੀ ਜ਼ਿੰਦਗੀ ਕਾਰਨ ਪੈਦਾ ਹੋਏ ਤਣਾਅ ਨੂੰ ਘੱਟ ਕਰਨ ਵਿੱਚ ਯੋਗਾ ਸਹਾਈ ਹੁੰਦਾ ਹੈ। ਉਨ੍ਹਾਂ ਕਿਹਾ ਕਿ ਯੋਗ ਆਸਣਾਂ ਰਾਹੀ ਜਿੱਥੇ ਆਮ ਇਨਸਾਨ ਵੱਖ-ਵੱਖ ਬਿਮਾਰੀਆਂ ਤੋਂ ਨਿਜਾਤ ਪਾ ਸਕਦਾ ਹੈ ਉੱਥੇ ਸਰੀਰਕ ਪੱਖੋਂ ਰਿਸ਼ਟ-ਪੁਸ਼ਟ ਰੱਖਣ ਵਿਚ ਯੋਗਾ ਆਸਣ ਇਕ ਸੋਨੇ ਤੇ ਸੁਹਾਗੇ ਵਰਗੀ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਰੁਝੇਵਿਆਂ ਭਰੇ ਸਮੇਂ ਵਿਚੋਂ ਥੋੜ੍ਹਾ ਸਮਾਂ ਕੱਢ ਕੇ ਸਰੀਰਕ ਪੱਖੋਂ ਤੰਦਰੁਸਤ ਅਤੇ ਚੁਸਤ ਰਹਿਣ ਲਈ ਯੋਗਾ ਨਾਲ ਜੁੜਨਾ ਚਾਹੀਦਾ ਹੈ।

Written By
The Punjab Wire