ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਨਾਜਾਇਜ਼ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮੌਕੇ ਡਾ: ਰੁਪਿੰਦਰ ਨਿਓਰੋਸਾਇਕੈਟ੍ਰੀ ਸੈਂਟਰ ਤੇ ਲੱਗ ਰਿਹਾ ਮੁਫ਼ਤ ਮੈਡੀਕਲ ਕੈਂਪ
ਚੇਅਰਮੈਨ ਰਮਨ ਬਹਿਲ ਮੁੱਖ ਮਹਿਮਾਨ ਅਤੇ ਐਸਐਸਪੀ ਗੁਰਦਾਸਪੁਰ ਹਰੀਸ਼ ਦਾਯਮਾ ਗੈਸਟ ਆਫ਼ ਆਨਰ ਵਜ਼ੋ ਕਰਨਗੇ ਵਿਸ਼ੇਸ਼ ਸ਼ਿਰਕਤ
ਗੁਰਦਾਸਪੁਰ, 24 ਜੂਨ 2024 (ਦੀ ਪੰਜਾਬ ਵਾਇਰ)। ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਨਾਜਾਇਜ਼ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮੌਕੇ ਤੇ ਜਾਗਰੂਕਤਾ ਫੈਲਾਉਣ ਲਈ ਅਤੇ ਲੋੜਵੰਦਾਂ ਨੂੰ ਮੈਡੀਕਲ ਸਹਾਇਤਾ ਦੇਣ ਲਈ ਡਾ: ਰੁਪਿੰਦਰ ਨਿਓਰੋਸਾਇਕੈਟ੍ਰੀ ਸੈਂਟਰ ਤੇ ਵਿਸ਼ੇਸ਼ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ। ਇਹ ਮੈਡੀਕਲ ਕੈਂਪ 26 ਜੂਨ ਨੂੰ ਲਗਾਇਆ ਜਾ ਰਿਹਾ ਹੈ। ਇਸ ਕੈਂਪ ਵਿੱਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਬਤੌਰ ਮੁੱਖ ਮਹਿਮਾਨ ਅਤੇ ਐਸਐਸਪੀ ਗੁਰਦਾਸਪੁਰ ਹਰੀਸ਼ ਦਾਯਮਾ ਵੱਲੋਂ ਬਤੌਰ ਗੈਸਟ ਆਫ਼ ਆਨਰ ਵਿਸ਼ੇਸ਼ ਰੂਪ ਵਿੱਚ ਸ਼ਿਰਕਤ ਕੀਤੀ ਜਾਵੇਗੀ
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪ੍ਰਸਿੱਧ ਮਨੋਚਕਿਤਸਕ ਡਾ: ਰੁਪਿੰਦਰ ਨੇ ਦੱਸਿਆ ਕਿ 26 ਜੂਨ ਦਿਨ ਬੁਧਵਾਰ ਨੂੰ ਸਰਕਾਰੀ ਕਾਲਜ ਰੋਡ ‘ਤੇ ਸਥਿਤ ਬੱਬਰ ਹਸਪਤਾਲ ਵਿਖੇ ਲਗਾਇਆ ਜਾ ਰਿਹਾ ਹੈ | ਇਹ ਕੈਂਪ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ।
ਡਾ ਰੁਪਿੰਦਰ ਓਬਰਾਏ ਨੇ ਦੱਸਿਆ ਕਿ ਨਸ਼ਾ ਕਰਨ ਵਾਲਾ ਹੀ ਨਹੀਂ ਸਗੋਂ ਉਸ ਦਾ ਪੂਰਾ ਪਰਿਵਾਰ ਬਰਬਾਦ ਹੋ ਜਾਂਦਾ ਹੈ, ਜੋ ਕਿ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸਾਰਿਆਂ ਨੂੰ ਉਪਰਾਲੇ ਕਰਨੇ ਚਾਹੀਦੇ ਹਨ। ਅੱਜ ਸਮੇਂ ਦੀ ਲੋੜ ਹੈ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਉਪਰਾਲੇ ਕੀਤੇ ਜਾਣ। ਜਿਸ ਦੇ ਚਲਦੇ ਡਾ ਰੁਪਿੰਦਰ ਨਿਓਰੋਸਾਇਕੈਟ੍ਰੀ ਸੈਂਟਰ ਵੱਲੋਂ ਵਿਸ਼ੇਸ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕੈਂਪ ਵਿੱਚ ਮੁਫਤ ਮੈਡੀਕਲ ਚੈਕਅੱਪ, ਮੁਫਤ ਦਵਾਈਆਂ, ਮੁਫਤ ਮੋਟੀਵੇਸ਼ਨ ਕਾਉਂਸਲਿੰਗ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਨਸ਼ੇ ਦਾ ਆਦੀ ਹੈ ਤਾਂ ਉਸ ਨੂੰ ਇਸ ਕੈਂਪ ਵਿੱਚ ਜ਼ਰੂਰ ਲੈ ਕੇ ਆਉਣ ਤਾਂ ਜੋ ਉਹ ਇਸ ਕੈਂਪ ਦਾ ਲਾਭ ਉਠਾ ਸਕਣ।
ਇਸ ਸਬੰਧੀ ਆਨਲਾਇਨ ਅਪਾਇੰਟਮੈਂਟ ਪਹਿਲ੍ਹਾਂ ਬੁੱਕ ਕਰਵਾਈ ਜਾ ਸਕਦੀ ਹੈ। ਜਿਸ ਲਈ 70875-58177 ਤੇ ਸਪੰਕਰ ਕੀਤਾ ਜਾ ਸਕਦਾ ਹੈ।