ਸਿਵਲ ਸਰਜਨ ਵਿੰਮੀ ਮਹਾਜਨ ਵੱਲੋਂ ਨਿਰਦੇਸ਼ ਲੋਕਾਂ ਨੂੰ ਮਿਲਣ ਵਾਲੀਆਂ ਸਿਹਤ ਸਹੂਲਤਾਂ ਚ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਾ ਪੇਸ਼ ਆਵੇ
ਸਿਵਲ ਸਰਜਨ ਦਫ਼ਤਰ ਵਿਖੇ ਸਮੂਹ ਅਧਿਕਾਰੀਆਂ ਦੀ ਹੌਈ ਮੀਟਿੰਗ, ਫੈਮਿਲੀ ਪਲਾਨਿੰਗ ਕੇਸਾਂ ਲਈ ਲਗਣਗੇ ਕੈਪ
ਗੁਰਦਾਸਪੁਰ, 25 ਜੂਨ 2024 (ਦੀ ਪੰਜਾਬ ਵਾਇਰ)। ਸਿਵਲ ਸਰਜਨ ਗੁਰਦਾਸਪੁਰ ਡਾਕਟਰ ਵਿੰਮੀ ਮਹਾਜਨ ਦੀ ਪ੍ਰਧਾਨਗੀ ਹੇਠ ਜਿਲ੍ਹਾ ਸਿਹਤ ਸੋਸਾਇਟੀ ਦੀ ਮੀਟਿੰਗ ਕੀਤੀ ਗਈ। ਜਿਸ ਵਿਚ ਸਮੂਹ ਪ੍ਰੋਗਰਾਮ ਅਫਸਰ ਅਤੇ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰ ਹਾਜ਼ਰ ਹੌਏ। ਮੀਟਿੰਗ ਦੌਰਾਨ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ‘ਤੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।
ਸਿਵਲ ਸਰਜਨ ਡਾ. ਵਿੰਮੀ ਮਹਾਜਨ ਨੇ ਇਸ ਮੌਕੇ ਕਿਹਾ ਕਿ ਲੋਕਾਂ ਨੂੰ ਮਿਲਣ ਵਾਲੀਆਂ ਸਿਹਤ ਸਹੂਲਤਾਂ ‘ਚ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ। ਸਿਹਤ ਵਿਭਾਗ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਦੀ ਜਲਦ ਰਜਿਸਟ੍ਰੇਸ਼ਨ ਅਤੇ ਤੀਜੇ ਅਤੇ ਚੌਥੇ ਚੈੱਕਅੱਪ ਨੂੰ ਵਧਾਉਣ ਲਈ ਕਿਹਾ ਗਿਆ। ਇਸੇ ਤਰ੍ਹਾਂ ਹਾਈ ਰਿਸਕ ਗਰਭਵਤੀ ਔਰਤਾਂ ਦੇ ਚੈੱਕਅੱਪ ਤੇ ਖਾਸ ਜ਼ੋਰ ਦਿਤਾ ਜਾਵੇ ਤਾਂ ਜੋ ਮੈਟਰਨਲ ਮੌਤਾਂ ਨੂੰ ਘਟਾਇਆ ਜਾ ਸਕੇ। ਇਸ ਮੌਕੇ ਤੇ ਸਿਵਲ ਸਰਜਨ ਵੱਲੋਂ ਆਮ ਆਦਮੀ ਕਲੀਨਿਕਾ ਨੂੰ ਸੁੱਚਾਰੁ ਢੰਗ ਨਾਲ ਚਲਾਉਣ ਲਈ ਦਿਸ਼ਾ ਨਿਰਦੇਸ਼ ਦਿੱਤੇ ਗਏ ਅਤੇ ਵਿਸ਼ਵ ਅਬਾਦੀ ਪੰਦਰਵਾੜੇ 11 ਜੁਲਾਈ ਤੋਂ 24 ਜੁਲਾਈ ਤੱਕ ਫੈਮਿਲੀ ਪਲਾਨਿੰਗ ਕੇਸ ਕਰਵਾਏ ਜਾਣ ਦੀ ਗੱਲ ਕਹੀ ਗਈ।
ਇਸ ਦੇ ਨਾਲ ਹੀ ਵੱਧ ਤੋਂ ਵੱਧ ਨਲਬੰਦੀ ਅਤੇ ਨਸਬੰਦੀ ਦੇ ਕੇਸ ਕਰਵਾਉਣ ਲਈ ਆਖਿਆ ਗਿਆ| ਗੈਰ ਸੰਚਾਰੀ ਰੋਗ, ਹਾਈ ਬਲਡ ਪ੍ਰੇਸ਼ਰ ਅਤੇ ਸ਼ੁਗਰ ਦੇ ਮਰੀਜਾਂ ਦਾ ਸਮੇ ਸਿਰ ਫ਼ੋੱਲੋ ਅਪ ਯਕੀਨੀ ਬਣਾਉਣ ਲਈ ਕਿਹਾ ਗਿਆ ਅਤੇ ਸਾਰਾ ਡਾਟਾ ਔਨਲਾਈਨ ਪੋਰਟਲ ਤੇ ਅੱਪਲੋਡ ਕਰਨ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਵੱਲੋਂ ਕਿਹਾ ਗਿਆ ਕਿ ਬੱਚਿਆਂ ਦੇ ਸੰਪੂਰਣ ਟੀਕਾਕਰਨ ਅਤੇ ਅਨੀਮੀਆਂ ਮੁਕਤ ਭਾਰਤ ਪ੍ਰੋਗਰਾਮ ਤੇ ਵੀ ਜ਼ੋਰ ਦਿੱਤਾ ਜਾਵੇ | ਲੋਕਾਂ ਨੂੰ ਡੇਂਗੂ ਅਤੇ ਮਲੇਰੀਏ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਹਰ ਸ਼ੁੱਕਰਵਾਰ ਨੂੰ ਦਫਤਰਾਂ ਅਤੇ ਘਰਾਂ ਵਿੱਚ ਡਰਾਈ ਡੇ ਦੇ ਤੌਰ ‘ਤੇ ਮਨਾਇਆ ਜਾਵੇ। ਕਿਸੇ ਵੀ ਜਗ੍ਹਾ ‘ਤੇ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ ਤਾਂ ਜੋ ਲਾਰਵਾ ਅਤੇ ਮੱਛਰ ਪੈਦਾ ਨਾ ਹੋ ਸਕੇ।
ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਰੋਮੀ ਰਾਜਾ, ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਤੇਜਿੰਦਰ ਕੌਰ, ਜਿਲ੍ਹਾ ਸਿਹਤ ਅਫਸਰ ਡਾ. ਸਵਿਤਾ, ਜਿਲ੍ਹਾ ਟੀਕਾਕਰਨ ਅਫਸਰ ਡਾ. ਅਰਵਿੰਦ ਮੰਚਨਦਾ, ਡੀਡੀਐਚਓ ਡਾ. ਲੋਕੇਸ਼ ਗੁਪਤਾ , ਜਿਲ੍ਹਾ ਐਪਿਡਮੋਲੋਜਿਸਟ ਡਾ. ਪ੍ਰਭਜੋਤ ਕਲਸੀ, ਡਾ. ਵੰਦਨਾ, ਡਾ. ਭਾਵਨਾ, ਡੀਟੀਓ ਡਾ. ਰੋਮੇਸ਼ ਅਤਰੀ, ਮਾਸ ਮੀਡਿਆ ਅਫਸਰ ਵਿਜੈ ਠਾਕੁਰ ਅਤੇ ਸਮੂਹ ਸੀਨੀਅਰ ਮੈਡੀਕਲ ਅਫਸਰ ਹਾਜ਼ਰ ਸਨ|