ਗੁਰੂ ਨਾਨਕ ਨਗਰੀ ਕਲੋਨੀ ‘ਚ ਦੋ ਸ਼ੱਕੀ ਵਿਅਕਤੀ ਵੇਖੇ ਜਾਣ ਦੀ ਸੂਚਨਾ, ਪੁਲਿਸ ਨੇ ਚਲਾਇਆ ਸਰਚ ਆਪ੍ਰੇਸ਼ਨ, ਕੁਝ ਨਹੀਂ ਮਿਲਿਆ
ਦੀਨਾਨਗਰ, 1 ਜੁਲਾਈ 2024 (ਦੀ ਪੰਜਾਬ ਵਾਇਰ)। ਦੀਨਾਨਗਰ ਦੀ ਗੁਰੂ ਨਾਨਕ ਨਗਰੀ ਕਲੌਨੀ ਵਿੱਚ ਮੁੜ ਦੋ ਸ਼ੱਕੀ ਵਿਅਕਤੀ ਦੇਖੇ ਜਾਣ ਦੀ ਸੂਚਨਾ ਤੋਂ ਬਾਅਦ ਪੁਲੀਸ ਨੇ ਦੇਰ ਰਾਤ ਕਲੌਨੀ ਵਿੱਚ ਤਲਾਸ਼ੀ ਮੁਹਿੰਮ ਚਲਾਈ। ਹਾਲਾਂਕਿ ਤਲਾਸ਼ੀ ਮੁਹਿੰਮ ਦੌਰਾਨ ਅਜਿਹੀ ਕੋਈ ਗੱਲ ਸਾਹਮਣੇ ਨਹੀਂ ਆਈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪਠਾਨਕੋਟ ਜ਼ਿਲ੍ਹੇ ਵਿੱਚ ਦੋ ਸ਼ੱਕੀ ਵਿਅਕਤੀ ਦੇਖੇ ਜਾਣ ਦੀ ਸੂਚਨਾ ਮਿਲੀ ਸੀ। ਜਿਸ ਕਾਰਨ ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਹੁਣ ਦੀਨਾਨਗਰ ‘ਚ ਸ਼ੱਕੀ ਵਿਅਕਤੀ ਦੇਖੇ ਜਾਣ ਦੀ ਖਬਰ ਸਾਹਮਣੇ ਆਉਣ ਤੋਂ ਬਾਅਦ ਪੁਲਸ ‘ਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਵੱਲੋਂ ਚਲਾਏ ਗਏ ਸਰਚ ਆਪਰੇਸ਼ਨ ਦੌਰਾਨ ਕੋਈ ਵੀ ਸ਼ੱਕੀ ਵਸਤੂ ਜਾਂ ਵਿਅਕਤੀ ਨਹੀਂ ਮਿਲਿਆ।
ਦੀਨਾਨਗਰ ਥਾਣਾ ਇੰਚਾਰਜ ਕਰਿਸ਼ਮਾ ਨੇ ਦੱਸਿਆ ਕਿ ਬੀਤੀ ਰਾਤ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਉਕਤ ਕਾਲੋਨੀ ‘ਚ ਦੋ ਸ਼ੱਕੀ ਵਿਅਕਤੀ ਘੁੰਮਦੇ ਦੇਖੇ ਗਏ ਹਨ। ਜਿਨ੍ਹਾਂ ਨੇ ਆਪਣੇ ਮੂੰਹ ਕਿਸੇ ਕੱਪੜੇ ਨਾਲ ਲਪੇਟੇ ਹੋਏ ਸਨ ਅਤੇ ਉਨ੍ਹਾਂ ਦੀ ਪਿੱਠ ਪਿੱਛੇ ਪਿਠੂ ਦੀਆਂ ਬੋਰੀਆਂ ਸਨ। ਸੂਚਨਾ ਮਿਲਣ ਤੋਂ ਬਾਅਦ ਰਾਤ ਸਮੇਂ ਹੀ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਗਈ ਪਰ ਕੁਝ ਵੀ ਹੱਥ ਨਹੀਂ ਲੱਗਾ। ਭਾਵੇਂ ਕੋਈ ਸ਼ੱਕੀ ਫੜਿਆ ਨਹੀਂ ਗਿਆ ਸੀ, ਫਿਰ ਵੀ ਇਸ ਨੂੰ ਹਲਕੇ ਵਿੱਚ ਨਹੀਂ ਲਿਆ ਜਾ ਸਕਦਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਸ਼ੱਕੀ ਵਸਤੂ ਜਾਂ ਵਿਅਕਤੀ ਨਜ਼ਰ ਆਉਂਦਾ ਹੈ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ।