ਗੁਰਦਾਸਪੁਰ ਪੰਜਾਬ

ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ – ਵਿਧਾਇਕ ਅਮਰਪਾਲ ਸਿੰਘ

ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ – ਵਿਧਾਇਕ ਅਮਰਪਾਲ ਸਿੰਘ
  • PublishedJuly 1, 2024

ਗੁਰਦਾਸਪੁਰ, 01 ਜੁਲਾਈ 2024 (ਦੀ ਪੰਜਾਬ ਵਾਇਰ )। ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ‘ਸਕੂਲ ਆਫ਼ ਐਮੀਨੈਂਸ’ ਸਥਾਪਤ ਕੀਤੇ ਗਏ ਹਨ ਅਤੇ ਇਸੇ ਤਰ੍ਹਾਂ ਸਰਕਾਰੀ ਸਿਹਤ ਪ੍ਰਣਾਲੀ ਨੂੰ ਵੀ ਅਪਗ੍ਰੇਡ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਮਾਨ ਸਰਕਾਰ ਦੀਆਂ ਕੋਸ਼ਿਸ਼ਾਂ ਦਾ ਨਤੀਜਾ ਸਭ ਦੇ ਸਾਹਮਣੇ ਆਉਣ ਲੱਗਾ ਹੈ ਕਿਉਂਕਿ ਇਸ ਵਾਰ ਸਰਕਾਰੀ ਸਕੂਲਾਂ ਦੇ 158 ਵਿਦਿਆਰਥੀਆਂ ਨੇ ਪਹਿਲੀ ਵਾਰ ਜੇ.ਈ.ਈ. ਦੀ ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਅਜੇ ਸ਼ੁਰੂਆਤ ਹੈ ਕਿਉਂਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਨਤੀਜੇ ਸਾਹਮਣੇ ਆਉਣਗੇ ਜਿਸ ਲਈ ਮਾਨ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਨੌਜਵਾਨਾਂ ਨੂੰ 43000 ਤੋਂ ਵੱਧ ਨੌਕਰੀਆਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ’ਤੇ ਦਿੱਤੀਆਂ ਹਨ।

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਵਾਸਤੇ ਅੱਠ ਹਾਈ-ਟੈੱਕ ਕੋਚਿੰਗ ਸੈਂਟਰ ਖੋਲ੍ਹ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐੱਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਅਤੇ ਦੇਸ਼ ਵਿੱਚ ਨਾਮਵਰ ਅਹੁਦਿਆਂ ’ਤੇ ਸੇਵਾ ਨਿਭਾਉਣ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ।

ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲਾ ਗੋਇੰਦਵਾਲ ਪਾਵਰ ਪਲਾਂਟ ਖ਼ਰੀਦ ਕੇ ਸਫਲਤਾ ਦੀ ਨਵੀਂ ਕਹਾਣੀ ਲਿਖੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਹਿਲੀ ਵਾਰ ਉਲਟਾ ਰੁਝਾਨ ਦੇਖਣ ਨੂੰ ਮਿਲਿਆ ਹੈ ਕਿਉਂਕਿ ਸਰਕਾਰ ਨੇ ਇੱਕ ਪ੍ਰਾਈਵੇਟ ਪਾਵਰ ਪਲਾਂਟ ਖ਼ਰੀਦਿਆ ਹੈ ਜਦਕਿ ਪਹਿਲਾਂ ਸੂਬਾ ਸਰਕਾਰਾਂ ਸਰਕਾਰੀ ਜਾਇਦਾਦਾਂ ਚਹੇਤੇ ਵਿਅਕਤੀਆਂ ਨੂੰ ਕੌਡੀਆਂ ਦੇ ਭਾਅ ਵੇਚਦੀਆਂ ਸਨ। ਉਨ੍ਹਾਂ ਕਿਹਾ ਕਿ ਇਹ ਪਾਵਰ ਪਲਾਂਟ ਕਿਸੇ ਵੀ ਸਰਕਾਰੀ/ਪ੍ਰਾਈਵੇਟ ਕੰਪਨੀ ਵੱਲੋਂ ਹੁਣ ਤੱਕ ਕੀਤੀ ਗਈ ਸਭ ਤੋਂ ਸਸਤੀ ਖ਼ਰੀਦ ਹੈ ਜੋ ਇਕ ਇਤਿਹਾਸਕ ਪਹਿਲਕਦਮੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਵਚਨਬੱਧ ਹੈ।

Written By
The Punjab Wire