ਗੁਰਦਾਸਪੁਰ

ਐਕਸੀਅਨ ਦਿਲਪ੍ਰੀਤ ਸਿੰਘ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਉੱਪਲ ਨੂੰ ਫਲੱਡ ਗਾਈਡ ਬੁੱਕ ਸੌਂਪੀ ਗਈ

ਐਕਸੀਅਨ ਦਿਲਪ੍ਰੀਤ ਸਿੰਘ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਉੱਪਲ ਨੂੰ ਫਲੱਡ ਗਾਈਡ ਬੁੱਕ ਸੌਂਪੀ ਗਈ
  • PublishedJuly 3, 2024

ਗੁਰਦਾਸਪੁਰ, 3 ਜੁਲਾਈ 2024 ( ਦੀ ਪੰਜਾਬ ਵਾਇਰ ) । ਪੰਜਾਬ ਸਰਕਾਰ ਦੇ ਜਲ ਸਰੋਤ ਵਿਭਾਗ ਵੱਲੋਂ ਸੰਭਾਵਿਤ ਹੜ੍ਹਾਂ ਸਬੰਧੀ ਇੱਕ ਫਲੱਡ ਗਾਈਡ ਬੁੱਕ ਜਾਰੀ ਕੀਤੀ ਗਈ ਹੈ, ਜਿਸ ਵਿੱਚ ਹੜ੍ਹਾਂ ਦੀ ਰੋਕਥਾਮ ਸਬੰਧੀ ਲੋੜੀਂਦੀ ਸੂਚਨਾ ਸ਼ਾਮਿਲ ਕੀਤੀ ਗਈ ਹੈ। ਇਹ ਫਲੱਡ ਗਾਈਡ ਬੁੱਕ ਜਲ ਸਰੋਤ ਵਿਭਾਗ ਦੇ ਐਕਸੀਅਨ ਸ੍ਰੀ ਦਿਲਪ੍ਰੀਤ ਸਿੰਘ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਉੱਪਲ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਸੌਂਪੀ ਗਈ।

ਐਕਸੀਅਨ ਸ੍ਰੀ ਦਿਲਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਫਲੱਡ ਗਾਈਡ ਬੁੱਕ ਵਿੱਚ ਜ਼ਿਲ੍ਹਾ ਪ੍ਰਸ਼ਾਸਨ, ਵੱਖ-ਵੱਖ ਜ਼ਿਲ੍ਹਿਆਂ ਦੇ ਮੁਖੀਆਂ ਅਤੇ ਹੜ੍ਹਾਂ ਦੌਰਾਨ ਲੋੜੀਂਦੀ ਮਸ਼ੀਨਰੀ, ਲੇਬਰ ਦੇ ਵੈਂਡਰਾਂ ਆਦਿ ਦੇ ਨੰਬਰ ਸ਼ਾਮਲ ਕੀਤੇ ਗਏ ਹਨ ਤਾਂ ਜੋ ਲੋੜ ਪੈਣ ‘ਤੇ ਉਨ੍ਹਾਂ ਨਾਲ ਰਾਬਤਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਗਾਈਡ ਬੁੱਕ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੀ ਹੜ੍ਹ ਰੋਕੂ ਪ੍ਰਬੰਧਾਂ ਬਾਰੇ ਜਾਣਕਾਰੀ ਅਤੇ ਵੱਖ-ਵੱਖ ਵਿਭਾਗਾਂ ਦੇ ਲੋੜੀਂਦੇ ਸੰਪਰਕ ਨੰਬਰ ਸ਼ਾਮਲ ਕੀਤੇ ਗਏ ਹਨ।  ਉਨ੍ਹਾਂ ਕਿਹਾ ਕਿ ਸੰਭਾਵੀ ਹੜ੍ਹਾਂ ਦੇ ਖ਼ਤਰੇ ਨੂੰ ਟਾਲਣ ਵਿੱਚ ਇਹ ਫਲੱਡ ਗਾਈਡ ਬੁੱਕ ਅਹਿਮ ਸਹਾਈ ਹੋਵੇਗੀ।

Written By
The Punjab Wire