Close

Recent Posts

ਪੰਜਾਬ

ਅਸ਼ੀਰਵਾਦ ਸਕੀਮ ਤਹਿਤ 870 ਲਾਭਪਾਤਰੀਆਂ ਨੂੰ 4.43 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ 870 ਲਾਭਪਾਤਰੀਆਂ ਨੂੰ 4.43 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ
  • PublishedJuly 5, 2024

ਬਰਨਾਲਾ, ਫਰੀਦਕੋਟ, ਮੋਗਾ, ਸ੍ਰੀ ਮੁਕਤਸਰ ਸਾਹਿਬ ਅਤੇ ਰੂਪਨਗਰ ਜ਼ਿਲ੍ਹਿਆਂ ਦੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਨੂੰ ਦਿੱਤਾ ਲਾਭ

ਚੰਡੀਗੜ੍ਹ, 5 ਜੁਲਾਈ 2024 (ਦੀ ਪੰਜਾਬ ਵਾਇਰ)। ਅਸ਼ੀਰਵਾਦ ਫਾਰ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਸਕੀਮ ਤਹਿਤ, ਸਾਲ 2023-24 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 870 ਲਾਭਪਾਤਰੀਆਂ ਨੂੰ 4.43 ਕਰੋੜ ਰੁਪਏ ਦੀ ਰਾਸ਼ੀ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ ਜਾਰੀ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਬਰਨਾਲਾ, ਫਰੀਦਕੋਟ, ਮੋਗਾ, ਸ੍ਰੀ ਮੁਕਤਸਰ ਸਾਹਿਬ ਅਤੇ ਰੂਪਨਗਰ ਜ਼ਿਲ੍ਹਿਆਂ ਦੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ 870 ਲਾਭਪਾਤਰੀਆਂ ਲਈ 4.43 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਰਾਸ਼ੀ ਵਿੱਚ ਸਾਲ 2023-24 ਦੌਰਾਨ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 870 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ 98, ਫਰੀਦਕੋਟ ਦੇ 128, ਮੋਗਾ ਦੇ 207, ਸ੍ਰੀ ਮੁਕਤਸਰ ਸਾਹਿਬ ਦੇ 237 ਅਤੇ ਰੂਪਨਗਰ ਦੇ 200 ਲਾਭਪਾਤਰੀ ਨੂੰ ਕਵਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਦੇਣ ਦੇ ਯੋਗ ਹਨ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

Written By
The Punjab Wire