ਰਾਸ਼ਟਰੀ ਐਵਾਰਡ ਲਈ 31 ਜੁਲਾਈ 2024 ਤੱਕ ਆਨ ਲਾਈਨ ਕੀਤਾ ਜਾ ਸਕਦਾ ਹੈ ਅਪਲਾਈ – ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ
ਗੁਰਦਾਸਪੁਰ, 9 ਜੁਲਾਈ 2024 (ਦੀ ਪੰਜਾਬ ਵਾਇਰ )। ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਕਤਾ ਮੰਤਰਾਲੇ ਵੱਲੋਂ ਨੈਸ਼ਨਲ ਐਵਾਰਡ ਫ਼ਾਰ ਇੰਪਾਵਰਮੈਂਟ ਆਫ਼ ਪਰਸਨਜ਼ ਵਿਦ ਡਿਸਏਬਲਟੀ-2024 ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਗੁਰਦਾਸਪੁਰ ਡਾ. ਕਿਰਤਪ੍ਰੀਤ ਕੌਰ ਨੇ ਦੱਸਿਆ ਕਿ ਦਿਵਿਆਂਗਜਨਾਂ ਦੇ ਨੈਸ਼ਨਲ ਐਵਾਰਡ ਲਈ ਅਰਜ਼ੀਆਂ ਸਬੰਧੀ ਗਾਈਡ ਲਾਈਨ ਅਤੇ ਪ੍ਰੋਫਾਰਮਾ ਸਮਾਜਿਕ ਨਿਆਂ ਅਤੇ ਅਧਿਕਾਰਕਤਾ ਮੰਤਰਾਲੇ ਦੀ ਵੈੱਬਸਾਈਟ www.depwd.gov.in ਅਤੇ www.awards.gov.in ਉੱਪਰ ਉਪਲਬਧ ਹੈ ਅਤੇ ਯੋਗ ਉਮੀਦਵਾਰ ਸਿੱਧੇ ਤੌਰ ‘ਤੇ 31 ਜੁਲਾਈ 2024 ਤੱਕ ਵੈੱਬ ਸਾਈਟ www.awards.gov.in ਉੱਪਰ ਆਨ-ਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਜ਼ਿਲ੍ਹੇ ਦੀਆਂ ਸਾਰੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਦਿਵਿਆਂਗਜਨਾਂ ਲਈ ਨੈਸ਼ਨਲ ਐਵਾਰਡ ਸਾਲ 2024 ਸਬੰਧੀ ਯੋਗ ਉਮੀਦਵਾਰਾਂ ਨੂੰ ਅਪਲਾਈ ਕਰਨ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਦਫ਼ਤਰ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਗੁਰਦਾਸਪੁਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।