ਵਿਧਾਇਕ ਸ਼ੈਰੀ ਕਲਸੀ ਨੇ ਕਾਰਪੋਰੇਸ਼ਨ ਦਫਤਰ ਬਟਾਲਾ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਮੌਕੇ ਤੇ ਕੀਤੀਆਂ ਹੱਲ
ਕਿਹਾ- ਲੋਕਾਂ ਦੀ ਖੱਜਲ ਖੁਆਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ
ਬਟਾਲਾ, 11 ਜੁਲਾਈ 2024 (ਦੀ ਪੰਜਾਬ ਵਾਇਰ)। ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਅੱਜ ਸਵੇਰੇ ਕਾਰਪੋਰੇਸ਼ਨ ਦਫਤਰ ਬਟਾਲਾ ਵਿਖੇ ਪੁਹੰਚੇ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ। ਉਨਾਂ ਅਧਿਕਾਰੀਆਂ ਨੂੰ ਸਖ਼ਤ ਸਬਦਾਂ ਵਿੱਚ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕਰਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਕਿਸੇ ਪ੍ਰਕਾਰ ਦੀ ਕੋਈ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਕਾਰਪੋਰੇਸ਼ਨ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪੁਲਿਸ ਵਿਭਾਗ ਦੇ ਅਧਿਕਾਰੀ ਆਦਿ ਮੋਜੂਦ ਸਨ।
ਵਿਧਾਇਕ ਸ਼ੈਰੀ ਕਲਸੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਦੱਸਿਆ ਕਿ ਅੱਜ ਲੋਕਾਂ ਨੂੰ ਮਿਲਣ ਦਾ ਮੁੱਖ ਮੰਤਵ ਇਹੀ ਸੀ ਕਿ ਲੋਕਾਂ ਨੂੰ ਆਪਣੀਆਂ ਮੁਸ਼ਕਿਲਾਂ ਹੱਲ ਕਰਵਾਉਣ ਲਈ ਵਾਰ-ਵਾਰ ਦਫਤਰ ਦੇ ਚੱਕਰ ਨਾ ਮਾਰਨੇ ਪੈਣ ਅਤੇ ਮੌਕੇ ਤੇ ਮੁਸ਼ਕਿਲਾਂ ਹੱਲ ਕੀਤੀਆਂ ਜਾ ਸਕਣ। ਉਨਾਂ ਦੱਸਿਆ ਕਿ ਲੋਕਾਂ ਦੀਆਂ ਰੋਜਮੱਰਾ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਤੇ ਮੌਕੇ ’ਤੇ ਮੋਜੂਦ ਅਧਿਕਾਰੀਆਂ ਰਾਹੀਂ ਹੱਲ ਕਰਵਾਈਆਂ ਗਈਆਂ। ਉਨਾਂ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਕਿਹਾ ਕਿ ਜੋ ਵੀ ਵਿਅਕਤੀ ਉਨਾਂ ਕੋਲ ਕੋਈ ਸਮੱਸਿਆ ਲੈ ਕੇ ਆਉਂਦਾ ਹੈ ਤਾਂ ਉਸ ਦੀ ਸਮੱਸਿਆ ਪਹਿਲ ਦੇ ਅਧਾਰ ਤੇ ਹੱਲ ਕਰਨ ਨੂੰ ਯਕੀਨੀ ਬਣਾਇਆ ਜਾਵੇ, ਲੋਕਾਂ ਦੀ ਖੱਜਲ ਖੁਆਰੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਅੱਗੇ ਕਿਹਾ ਕਿ ਉਹ ਇਸੇ ਤਰਾਂ ਕਾਰਪੋਰੇਸ਼ਨ ਦਫਤਰ ਆ ਕੇ ਲੋਕਾਂ ਨੂੰ ਮਿਲ ਕੇ ਉਨਾਂ ਦੀ ਮੁਸ਼ਕਿਲਾਂ ਹੱਲ ਕਰਵਾਉਣ ਲਈ ਵਚਨਬੱਧ ਹਨ। ਉਨਾਂ ਕਿਹਾ ਕਿ ਉਹ ਅਗਲੇ ਹਫਤੇ ਫਿਰ ਇਸੇ ਤਰਾਂ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨਗੇ। ਉਨਾਂ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਜੇਕਰ ਉਨਾਂ ਦੀ ਕੋਈ ਸਮੱਸਿਆ ਹੱਲ ਨਹੀਂ ਹੁੰਦੀ ਤਾਂ ਉਹ ਦੁਬਾਰਾ ਉਨਾਂ ਦੇ ਧਿਆਨ ਵਿੱਚ ਜਰੂਰ ਵਿੱਚ ਲਿਆਉਣ ਤਾਂ ਜੋ ਸਬੰਧਤ ਵਿਭਾਗ ਦੀ ਜਵਾਬਦੇਹੀ ਕੀਤੀ ਜਾ ਸਕੇ।
ਬਟਾਲਾ ਵਿਖੇ ਕਰਵਾਏ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਲੋਕਾਂ ਦੀਆਂ ਚਿਰੋਕਣੀ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ਼ਹਿਰ ਵਿਚਲੀਆਂ ਸੜਕਾਂ ਤੇ ਸ਼ਹਿਰ ਦੇ ਆਲੇ ਦੁਆਲੇ ਬਾਈਪਾਸ ਰੋਡ ਚੌੜੇ ਤੇ ਮਜ਼ਬੂਤ ਬਣਾਏ ਜਾ ਰਹੇ ਹਨ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨਾਂ ਦੁਹਰਾਇਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦਾ ਸਰਬਪੱਖੀ ਵਿਕਾਸ ਕਰਨ ਵਿੱਚ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।