ਗੁਰਦਾਸਪੁਰ, 13 ਜੁਲਾਈ 2024 (ਦੀ ਪੰਜਾਬ ਵਾਇਰ)।ਭਾਰਤ ਪਾਕ ਅੰਤਰਾਸ਼ਟਰੀ ਸਰਹਦ ਤੋਂ ਬੀਐਸਐਫ ਨੂੰ ਪੁਲਿਸ ਨਾਲ ਚਲਾਏ ਸਾਂਝੇ ਸਰਚ ਆਪਰੇਸ਼ਨ ਦੌਰਾਨ ਖੇਤਾਂ ਵਿੱਚੋਂ ਦੋ ਪੈਕਟ ਹੈਰੋਇਨ ਬਰਾਮਦ ਹੋਈ ਹਨ। ਬੀਐਸਐਫ ਨੇ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਰੱਤੜ-ਛੱਤੜ ਵਿੱਚ ਬੀਐਸਐਫ ਦੇ 113 ਬੀਓਪੀ ਅਬਾਦ ਦੇ ਇਲਾਕੇ ਵਿੱਚੋਂ ਤਲਾਸ਼ੀ ਮੁਹਿੰਮ ਦੌਰਾਨ ਇਹ ਪੈਕਟ ਬਰਾਮਦ ਕੀਤਾ। ਪੈਕੇਟ ਦਾ ਵਜ਼ਨ 2.300 ਕਿਲੋਗ੍ਰਾਮ ਦੱਸਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਪਾਕਿਸਤਾਨ-ਭਾਰਤ ਸਰਹੱਦ ‘ਤੇ ਡਰੋਨ ਗਤੀਵਿਧੀਆਂ ਹੁੰਦੀਆਂ ਰਹਿੰਦੀਆਂ ਹਨ। ਜਿਸ ਰਾਹੀਂ ਦੇਸ਼ ਵਿਰੋਧੀ ਤਾਕਤਾਂ ਦੇਸ਼ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਾ ਕਰਨ ਲਈ ਹੈਰੋਇਨ ਵਰਗੇ ਨਸ਼ੀਲੇ ਪਦਾਰਥਾਂ ਦੀ ਖੇਪ ਭੇਜਦੀਆਂ ਹਨ, ਪਰ ਸਰਹੱਦ ‘ਤੇ ਤਾਇਨਾਤ ਬੀ.ਐਸ.ਐਫ ਦੇ ਜਵਾਨਾਂ ਵੱਲੋਂ ਉਨ੍ਹਾਂ ਦੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਜਾਂਦਾ ਹੈ।
ਦੂਜੇ ਪਾਸੇ ਥਾਣਾ ਡੇਰਾ ਬਾਬਾ ਨਾਨਕ ਦੇ ਇੰਚਾਰਜ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਇਸੇ ਦੌਰਾਨ ਕਿਸਾਨ ਵਾਸੂਦੇਵ ਵਾਸੀ ਧਰਮਕੋਟ ਰੰਧਾਵਾ ਦੇ ਪਿੰਡ ਰੱਤੜ-ਛੱਤੜ ਦੇ ਖੇਤਾਂ ਵਿੱਚੋਂ ਦੋ ਪੈਕਟ ਹੈਰੋਇਨ ਬਰਾਮਦ ਹੋਈ ਹੈ। ਪੈਕਟਾਂ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।