ਗੁਰਦਾਸਪੁਰ ਪੰਜਾਬ

17 ਜੁਲਾਈ ਨੂੰ ਡੇਰਾ ਬਾਬਾ ਨਾਨਕ ਬਲਾਕ ਦੇ ਪਿੰਡ ਪੰਨਵਾਂ ਵਿਖੇ ਲੱਗੇਗਾ ਵਿਸ਼ੇਸ਼  ਕੈਂਪ

17 ਜੁਲਾਈ ਨੂੰ ਡੇਰਾ ਬਾਬਾ ਨਾਨਕ ਬਲਾਕ ਦੇ ਪਿੰਡ ਪੰਨਵਾਂ ਵਿਖੇ ਲੱਗੇਗਾ ਵਿਸ਼ੇਸ਼  ਕੈਂਪ
  • PublishedJuly 15, 2024

ਪਿੰਡ ਪੰਨਵਾਂ, ਮਨਸੂਰ ਕਲਾਂ, ਮਨਸੂਰ ਅਬਾਦੀ, ਗੁਰਚੱਕ ਅਤੇ ਡਾਲਾ ਦੇ ਵਸਨੀਕ ਇਸ ਕੈਂਪ ਵਿੱਚ ਭਾਗ ਲੈਣਗੇ

ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਸੁਣਨਗੇ

ਗੁਰਦਾਸਪੁਰ, 15 ਜੁਲਾਈ 2024 ( ਦੀ ਪੰਜਾਬ ਵਾਇਰ) । ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਵਿਸ਼ੇਸ਼ ਸਾਰੰਗਲ ਦੀ ਅਗਵਾਈ ਹੇਠ 17 ਜੁਲਾਈ ਨੂੰ ਦੁਪਹਿਰ 12:00 ਵਜੇ ਤੋਂ ਬਾਅਦ ਦੁਪਹਿਰ 3:00 ਵਜੇ ਤੱਕ ਤਹਿਸੀਲ ਡੇਰਾ ਬਾਬਾ ਨਾਨਕ ਦੇ ਪਿੰਡ ਪੰਨਵਾਂ ਵਿਖੇ ਵਿਸ਼ੇਸ਼  ਕੈਂਪ ਲਗਾਇਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ 17 ਜੁਲਾਈ ਨੂੰ ਪਿੰਡ ਪੰਨਵਾਂ ਵਿਖੇ ਲੱਗਣ ਵਾਲੇ ਇਸ ਕੈਂਪ ਵਿੱਚ ਪਿੰਡ ਪੰਨਵਾਂ ਤੋਂ ਇਲਾਵਾ ਪਿੰਡ ਮਨਸੂਰ ਕਲਾਂ, ਮਨਸੂਰ ਅਬਾਦੀ, ਗੁਰਚੱਕ ਅਤੇ ਡਾਲਾ ਦੇ ਵਸਨੀਕ ਵੀ ਭਾਗ ਲੈਣਗੇ। ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣਨਗੇ।

ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਕੈਂਪ  ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਵਿਸ਼ੇਸ਼ ਸਟਾਲ ਲਗਾ ਕੇ ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਜਾਵੇਗਾ। ਇਸਦੇ ਨਾਲ ਹੀ ਜਾਤੀ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਰੂਰਲ ਏਰੀਆ ਅਤੇ ਬਾਰਡਰ ਏਰੀਆ ਸਰਟੀਫਿਕੇਟ, ਪੈਨਸ਼ਨ ਨਾਲ ਸਬੰਧਿਤ ਸੁਵਿਧਾਵਾਂ, ਸਿਹਤ ਵਿਭਾਗ ਨਾਲ ਸਬੰਧਿਤ ਸੁਵਿਧਾਵਾਂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਸਬੰਧਿਤ ਕੰਮ, ਮਨਰੇਗਾ ਨਾਲ ਸਬੰਧਿਤ ਕੰਮ, ਵਾਟਰ ਸਪਲਾਈ ਅਤੇ ਜਲ ਸਪਲਾਈ ਵਿਭਾਗ ਨਾਲ ਸਬੰਧਿਤ ਕੰਮ, ਅਧਾਰ ਕਾਰਡ ਸੁਵਿਧਾ ਦਾ ਮੌਕੇ ‘ਤੇ ਲਾਭ ਦਿੱਤਾ ਜਾਵੇਗਾ। ਉਨ੍ਹਾਂ ਪਿੰਡ ਪੰਨਵਾਂ, ਮਨਸੂਰ ਕਲਾਂ, ਮਨਸੂਰ ਅਬਾਦੀ, ਗੁਰਚੱਕ ਅਤੇ ਡਾਲਾ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ  ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ।

Written By
The Punjab Wire