ਪੰਜਾਬ ਮੁੱਖ ਖ਼ਬਰ

ਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਬਣੇ ਰਹਿਣਗੇ ਰਾਜਪਾਲ : ਰਾਸ਼ਟਰਪਤੀ ਨੇ ਯੂਨੀਵਰਸਿਟੀ ਕਾਨੂੰਨ ਸੋਧ ਬਿੱਲ ਨੂੰ ਮਨਜ਼ੂਰੀ ਨਹੀਂ ਦਿੱਤੀ; ਵਿਸ਼ੇਸ਼ ਸੈਸ਼ਨ ਬੁਲਾ ਕੇ ਕੀਤਾ ਸੀ ਬਿੱਲ ਪਾਸ

ਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਬਣੇ ਰਹਿਣਗੇ ਰਾਜਪਾਲ : ਰਾਸ਼ਟਰਪਤੀ ਨੇ ਯੂਨੀਵਰਸਿਟੀ ਕਾਨੂੰਨ ਸੋਧ ਬਿੱਲ ਨੂੰ ਮਨਜ਼ੂਰੀ ਨਹੀਂ ਦਿੱਤੀ; ਵਿਸ਼ੇਸ਼ ਸੈਸ਼ਨ ਬੁਲਾ ਕੇ ਕੀਤਾ ਸੀ ਬਿੱਲ ਪਾਸ
  • PublishedJuly 17, 2024

ਨਵੀਂ ਦਿੱਲੀ, 17 ਜੁਲਾਈ 2024 (ਦੀ ਪੰਜਾਬ ਵਾਇਰ)। ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਰਾਸ਼ਟਰਪਤੀ ਵੱਲੋਂ ਝਟਕਾ ਲੱਗਾ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪੰਜਾਬ ਯੂਨੀਵਰਸਿਟੀ ਕਾਨੂੰਨ ਸੋਧ ਬਿੱਲ 2023 ਨੂੰ ਰੱਦ ਕਰ ਦਿੱਤਾ ਹੈ। ਪਹਿਲਾਂ ਵਾਂਗ ਪੰਜਾਬ ਦੇ ਰਾਜਪਾਲ ਹੀ ਯੂਨੀਵਰਸਿਟੀਆਂ ਦੇ ਚਾਂਸਲਰ ਬਣੇ ਰਹਿਣਗੇ।

ਰਾਜਪਾਲ ਨੇ ਬਿੱਲ ਨੂੰ ਮਨਜ਼ੂਰੀ ਨਹੀਂ ਦਿੱਤੀ। ਜਿਸ ਤੋਂ ਬਾਅਦ ਸਰਕਾਰ ਸੁਪਰੀਮ ਕੋਰਟ ਗਈ। ਇਸ ਤੋਂ ਬਾਅਦ ਰਾਜਪਾਲ ਨੇ ਬਿੱਲ ਰਾਸ਼ਟਰਪਤੀ ਨੂੰ ਭੇਜ ਦਿੱਤਾ। ਹਾਲਾਂਕਿ ਹੁਣ ਰਾਸ਼ਟਰਪਤੀ ਨੇ ਇਸ ਨੂੰ ਰੱਦ ਕਰ ਦਿੱਤਾ ਹੈ। ਇਸ ਬਿੱਲ ਤਹਿਤ ਸੂਬੇ ਦੀਆਂ 12 ਯੂਨੀਵਰਸਿਟੀਆਂ ਦੇ ਚਾਂਸਲਰ ਦੀ ਸ਼ਕਤੀ ਰਾਜਪਾਲ ਤੋਂ ਲੈ ਕੇ ਮੁੱਖ ਮੰਤਰੀ ਨੂੰ ਦਿੱਤੀ ਗਈ ਹੈ। ਫਿਲਹਾਲ ਸਰਕਾਰ ਵੱਲੋਂ ਕੋਈ ਜਵਾਬ ਨਹੀਂ ਆਇਆ ਹੈ।

Written By
The Punjab Wire