ਗੁਰਦਾਸਪੁਰ

ਗੁਰਦਾਸਪੁਰ ਪੁਲਿਸ ਨੇ ਹਾਟ ਸਪਾਟ ‘ਤੇ ਚਲਾਇਆ ਸਰਚ ਆਪਰੇਸ਼ਨ, ਸ਼ੱਕੀ ਘਰਾਂ ਦੀ ਲਈ ਤਲਾਸ਼ੀ ਲਈ

ਗੁਰਦਾਸਪੁਰ ਪੁਲਿਸ ਨੇ ਹਾਟ ਸਪਾਟ ‘ਤੇ ਚਲਾਇਆ ਸਰਚ ਆਪਰੇਸ਼ਨ, ਸ਼ੱਕੀ ਘਰਾਂ ਦੀ ਲਈ ਤਲਾਸ਼ੀ ਲਈ
  • PublishedJuly 19, 2024

ਗੁਰਦਾਸਪੁਰ, 19 ਜੁਲਾਈ 2024 (ਦੀ ਪੰਜਾਬ ਵਾਇਰ)। ਨਸ਼ੇ ਨੂੰ ਰੋਕਣ ਲਈ ਗੁਰਦਾਸਪੁਰ ਪੁਲਿਸ ਨੇ ਸ਼ੁੱਕਰਵਾਰ ਨੂੰ ਹਾਟ ਸਪਾਟ ਵਾਲੀ ਧਾਵਾਂ ‘ਤੇ ਤਲਾਸ਼ੀ ਅਭਿਆਨ ਛੇੜ੍ਹੀਆ। ਇਸ ਦੌਰਾਨ ਪੁਲੀਸ ਨੇ ਸ਼ੱਕੀ ਘਰਾਂ ਦੀ ਤਲਾਸ਼ੀ ਲਈ। ਹਾਲਾਂਕਿ ਤਲਾਸ਼ੀ ਦੌਰਾਨ ਕੋਈ ਸ਼ੱਕੀ ਵਸਤੂ ਨਹੀਂ ਮਿਲੀ।

ਐਸ.ਐਸ.ਪੀ ਦਿਆਮਾ ਹਰੀਸ਼ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਅੱਜ ਜ਼ਿਲ੍ਹੇ ਦੇ ਹੌਟ ਸਪਾਟਸ ‘ਤੇ ਚੈਕਿੰਗ ਮੁਹਿੰਮ ਚਲਾਈ ਗਈ ਅਤੇ ਸ਼ੱਕੀ ਘਰਾਂ ਦੀ ਚੈਕਿੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਭਵਿੱਖ ਵਿੱਚ ਵੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੁਲਿਸ ਵੱਲੋਂ ਨਸ਼ਿਆਂ ਨੂੰ ਰੋਕਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਹ ਸਮਾਜ ਵਿਰੋਧੀ ਲੋਕ ਹਨ ਜੋ ਨੌਜਵਾਨਾਂ ਨੂੰ ਨਸ਼ਿਆਂ ਵੱਲ ਧੱਕਦੇ ਹਨ। ਉਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਆਪਣੀਆਂ ਗਤੀਵਿਧੀਆਂ ਤੋਂ ਗੁਰੇਜ਼ ਕਰਨ, ਨਹੀਂ ਤਾਂ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਦੀ ਚੇਨ ਨੂੰ ਤੋੜਨ ਲਈ ਪੁਲਿਸ ਦਾ ਸਾਥ ਦੇਣ।

Written By
The Punjab Wire