ਗੁਰਦਾਸਪੁਰ, 22 ਜੁਲਾਈ 2024 (ਦੀ ਪੰਜਾਬ ਵਾਇਰ )। ਦਸਵੀਂ ਦੀ ਪ੍ਰੀਖਿਆ ਵਿੱਚੋਂ ਮੈਰਿਟ ਵਿੱਚ ਆਈ ਵੀ.ਡੀ. ਪੁਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਰਾਮਪੁਰ ਦੀ ਵਿਦਿਆਰਥਣ ਸ਼ਿਵਾਨੀ ਬੱਗਾ ਨੂੰ ਰਾਜ ਭਵਨ ਚੰਡੀਗੜ੍ਹ ਵਿਖੇ ਮਾਨਯੋਗ ਰਾਜਪਾਲ ਪੰਜਾਬ ਸ੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋਂ ਸਨਮਾਨਿਤ ਕੀਤਾ ਗਿਆ ਹੈ। ਇਸ ਵਿਦਿਆਰਥਣ ਨੂੰ ਮਾਨਯੋਗ ਰਾਜਪਾਲ ਜੀ ਵੱਲੋਂ ਪ੍ਰਸ਼ੰਸਾ ਪੱਤਰ ਅਤੇ ਦਸ ਹਜ਼ਾਰ ਰੁਪਏ ਚੈੱਕ ਭੇਂਟ ਕੀਤਾ ਗਿਆ। ਵੱਖ-ਵੱਖ ਸਕੂਲਾਂ ਦੇ ਪੰਜਾਬ ਭਰ ਦੇ ਮੈਰਿਟ ਚ ਆਏ ਵਿਦਿਆਰਥੀਆਂ ਵਿੱਚੋਂ ਸ਼ਿਵਾਨੀ ਬੱਗਾ ਨੇ ਆਪਣੇ ਸਕੂਲ, ਅਧਿਆਪਕਾਂ, ਆਪਣੇ ਮਾਤਾ ਪਿਤਾ ਅਤੇ ਆਪਣੇ ਜ਼ਿਲ੍ਹੇ ਦਾ ਨਾ ਰੌਸ਼ਨ ਕੀਤਾ ਹੈ। ਇਸ ਮੌਕੇ ਤੇ ਸਕੂਲ ਦੀ ਪ੍ਰਿੰਸੀਪਲ ਬਲਵਿੰਦਰ ਕੌਰ ਨੇ ਸ਼ਿਵਾਨੀ ਬੱਗਾ ਨੂੰ ਵਧਾਈ ਦਿੱਤੀ ਹੈ ਅਤੇ ਉਸਦੇ ਬਿਹਤਰ ਤੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ਹੈ।
