ਨਵੀਂ ਦਿੱਲੀ, 23 ਜੁਲਾਈ 2024 (ਦੀ ਪੰਜਾਬ ਵਾਇਰ)। ਦੇਸ਼ ਦੀ ਸਰਵਉਚ ਅਦਾਲਤ ਨੇ ਨੀਟ ਦੀ ਪ੍ਰੀਖਿਆ ਮੁੜ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਦੇ ਬੈਂਚ ਨੇ ਕਿਹਾ ਕਿ ਜੇ ਜਾਂਚ ਦੌਰਾਨ ਦੋਸ਼ੀਆਂ ਦੀ ਪਛਾਣ ਹੁੰਦੀ ਹੈ ਤਾਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਜੇ ਕੋਈ ਵਿਦਿਆਰਥੀ ਇਸ ਵਿਵਾਦ ਵਿਚ ਸ਼ਾਮਲ ਪਾਇਆ ਗਿਆ ਤਾਂ ਉਸ ਨੂੰ ਦਾਖਲਾ ਨਹੀਂ ਮਿਲੇਗਾ। ਅਦਾਲਤ ਨੇ ਹਾਲੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ ਜਿਸ ਲਈ ਕੋਈ ਤਰੀਕ ਜਾਰੀ ਨਹੀਂ ਕੀਤੀ ਗਈ। ਇਸ ਮਾਮਲੇ ਵਿਚ ਸੁਪਰੀਮ ਕੋਰਟ ਵਿਚ ਅੱਜ ਪੰਜਵੀਂ ਸੁਣਵਾਈ ਹੋਈ। ਚੀਫ ਜਸਟਿਸ ਡੀ ਵਾਈ ਚੰਦਰਚੂੜ ਨੇ ਕਿਹਾ ਕਿ ਉਹ ਪੇਪਰ ਲੀਕ ਹੋਣ ਦੇ ਠੋਸ ਸਬੂਤਾਂ ਤੋਂ ਬਿਨਾਂ ਮੁੜ ਪ੍ਰੀਖਿਆ ਲੈਣ ਦਾ ਫੈਸਲਾ ਨਹੀਂ ਕਰ ਸਕਦੇ।
Recent Posts
- ਹਿਤੇਸ਼ ਮਹਾਜਨ ਅਤੇ ਰਘੁਬੀਰ ਸਿੰਘ ਨੇ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਟਰੱਸਟੀ ਵਜੋਂ ਅਹੁਦਾ ਸੰਭਾਲਿਆ
- ਚੰਗੀ ਖ਼ਬਰ- ਪੰਜਾਬ ਸਰਕਾਰ ਨੇ ਸਮੂਹ ਆਮ ਆਦਮੀ ਕਲੀਨਿਕਾਂ ਵਿੱਚ ਡੇਂਗੂ ਦਾ ਟੈੱਸਟ ਮੁਫ਼ਤ ਕੀਤਾ – ਰਮਨ ਬਹਿਲ
- ਪੰਜਾਬ ਸਰਕਾਰ ਦੀ ਵੱਡੀ ਪਹਿਲ, ਪਰਾਲੀ ਸਾੜਨ ‘ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ
- ਸੰਗਰੂਰ ਜੇਲ੍ਹ ਅੰਦਰ ਚੱਲ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼; ਡੀਐਸਪੀ ਸੁਰੱਖਿਆ, ਦਰਜਾ ਚਾਰ ਕਰਮਚਾਰੀ ਸਮੇਤ 19 ਜਣੇ ਗ੍ਰਿਫ਼ਤਾਰ
- ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ : 30000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਨਗਰ ਨਿਗਮ ਦਾ ਸਹਾਇਕ ਨਗਰ ਯੋਜਨਾਕਾਰ ਗ੍ਰਿਫ਼ਤਾਰ