ਪਾਵਰਕੌਮ ਮੈਨੇਜਮੈਂਟ ਖ਼ਿਲਾਫ਼ ਬਿਜਲੀ ਕਰਮਚਾਰੀਆਂ ਨੇ ਕੀਤਾ ਰੋਸ ਪ੍ਰਦਰਸ਼ਨ
ਗੁਰਦਾਸਪੁਰ, 30 ਜੁਲਾਈ 2024 (ਦੀ ਪੰਜਾਬ ਵਾਇਰ)। ਫੀਲਡ ਵਿੱਚ ਬਿਜਲੀ ਕਾਮਿਆਂ ਦੀ ਵੱਡੀ ਘਾਟ ਨੂੰ ਲੈ ਕੇ ਬਿਜਲੀ ਕਾਮੇ ਗੁੱਸੇ ਵਿੱਚ ਆ ਗਏ। ਮੁਲਾਜ਼ਮਾਂ ਨੇ ਸਰਕਲ ਦਫ਼ਤਰ ਗੁਰਦਾਸਪੁਰ ਦੇ ਗੇਟ ’ਤੇ ਪਾਵਰਕੌਮ ਦੀ ਮੈਨੇਜਮੈਂਟ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਜਿਸ ਦੀ ਪ੍ਰਧਾਨਗੀ ਮੰਡਲ ਪ੍ਰਧਾਨ ਸਾਹਿਬ ਸਿੰਘ ਧਾਲੀਵਾਲ ਨੇ ਕੀਤੀ।
ਪੀਐਸਈਬੀ ਇੰਪਲਾਈਜ਼ ਫੈਡਰੇਸ਼ਨ ਏਟਕ ਦੇ ਸਰਕਲ ਪ੍ਰਧਾਨ ਅਤੇ ਪੰਜਾਬ ਮੀਤ ਪ੍ਰਧਾਨ ਕਾਮਰੇਡ ਬਲਵਿੰਦਰ ਉਦੀਪੁਰ ਨੇ ਕਿਹਾ ਕਿ ਫੀਲਡ ਵਿੱਚ ਮੁਲਾਜ਼ਮਾਂ ਦੀ ਗਿਣਤੀ ਘੱਟ ਹੈ। ਜਿਸ ਕਾਰਨ ਮੁਲਾਜ਼ਮਾਂ ਅਤੇ ਖਪਤਕਾਰਾਂ ਨੂੰ ਬਿਜਲੀ ਸਪਲਾਈ ਬਹਾਲ ਕਰਵਾਉਣ ਵਿੱਚ ਲਗਾਤਾਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਭਾਗ ਦੀ ਮੈਨੇਜਮੈਂਟ ਪਾਵਰਕੌਮ ਵੱਲੋਂ ਨਵੇਂ ਮੁਲਾਜ਼ਮ ਭਰਤੀ ਕਰਨ ਦੀ ਬਜਾਏ ਸੇਵਾਮੁਕਤ ਮੁਲਾਜ਼ਮਾਂ ਨੂੰ ਮੁੜ ਨੌਕਰੀ ’ਤੇ ਰੱਖਣ ਦੇ ਹੁਕਮ ਜਾਰੀ ਕੀਤੇ ਜਾ ਰਹੇ ਹਨ। ਉਂਜ ਪੰਜਾਬ ਵਿੱਚ ਬੇਰੁਜ਼ਗਾਰੀ ਆਪਣੇ ਸਿਖਰ ’ਤੇ ਹੈ। ਮੈਨੇਜਮੈਂਟ ਸਰਕਾਰ ਇਨ੍ਹਾਂ ਦੀ ਪੱਕੀ ਭਰਤੀ ਕਰਨ ਤੋਂ ਮੂੰਹ ਮੋੜ ਰਹੀ ਹੈ। ਪਾਵਰਕੌਮ ਦੀ ਮੈਨੇਜਮੈਂਟ ਸੀਆਈਏਏ 295 ਤਹਿਤ ਭਰਤੀ ਕੀਤੇ ਮੁਲਾਜ਼ਮਾਂ ਨੂੰ ਪੂਰੀਆਂ ਤਨਖਾਹਾਂ ਜਾਰੀ ਨਹੀਂ ਕਰ ਰਹੀ।
ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਬਲਵਿੰਦਰ ਸਿੰਘ ਸੋਹਲ, ਸੁਖਦੇਵ ਸਿੰਘ, ਪ੍ਰਕਾਸ਼ ਘੁੱਲਾ, ਰਣਜੀਤ ਸਿੰਘ, ਬਲਵਿੰਦਰ ਪਾਲ, ਰੂਪ ਲਾਲ, ਪਲਵਿੰਦਰ ਸਿੰਘ, ਸਤੀਸ਼ ਕੁਮਾਰ, ਨਰੇਸ਼ ਕੁਮਾਰ, ਅਨਿਲ ਕੁਮਾਰ, ਗੌਰਵ ਓਮ ਪ੍ਰਕਾਸ਼, ਜਸਵੰਤ ਸਿੰਘ ਆਦਿ ਹਾਜ਼ਰ ਸਨ।