ਗੁਰਦਾਸਪੁਰ, 31 ਜੁਲਾਈ 2024 (ਦੀ ਪੰਜਾਬ ਵਾਇਰ)। ਕਸਬਾ ਕਲਾਨੌਰ ਦੇ ਇੱਕ ਜੋੜੇ ਨੂੰ ਲਵ ਮੈਰਿਜ਼ ਕਰਨੀ ਮਹਿੰਗੀ ਪੈ ਗਈ ਹੈ। ਉਨ੍ਹਾਂ ਖਿਲਾਫ਼ ਮਾਨਯੋਗ ਸੈਸ਼ਨ ਜੱਜ ਗੁਰਦਾਸਪੁਰ ਦੇ ਹੁਕਮਾਂ ਤੇ ਪਰਚਾ ਦਰਜ਼ ਕੀਤਾ ਗਿਆ ਹੈ।ਲਵ ਮੈਰਿਜ ਕਰਵਾਉਣ ਵਾਲੇ ਜੋੜੇ ਵਿੱਚ ਮੁੰਡੇ ਦੀ ਉਮਰ ਉਸ ਦੇ ਆਧਾਰ ਕਾਰਡ ਅਨੁਸਾਰ 21 ਸਾਲ ਤੋਂ ਘੱਟ ਸੀ। ਥਾਣਾ ਕਲਾਨੌਰ ਦੀ ਪੁਲਿਸ ਵੱਲੋਂ ਇਸ ਸੰਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ।
ਇੱਥੇ ਦੱਸਣਯੋਗ ਹੈ ਕਿ ਬਹੁਤ ਸਾਰੇ ਦੇਸ਼ਾਂ ਵਿੱਚ ਨਾਬਾਲਿਗਾਂ ਲਈ ਵਿਆਹ ਦੀ ਕਾਨੂੰਨੀ ਉਮਰ ਨਿਰਧਾਰਿਤ ਕੀਤੀ ਗਈ ਹੈ। ਭਾਰਤ ਵਿੱਚ, ਹਾਲਾਂਕਿ ਕਮ ਉਮਰ ਵਿੱਚ ਵਿਆਹ ਅਨੈਤਕ ਹੈ, ਪਰ ਘੱਟ ਉਮਰ ਵਿੱਚ ਵਿਆਹ ਕਰਵਾਉਣ ਨੂੰ ਬਰਾਬਰ ਕਾਨੂੰਨੀ ਮਨਜ਼ੂਰੀ ਨਹੀਂ ਹੈ। ਭਾਰਤੀ ਕਾਨੂੰਨ ਦੇ ਤਹਿਤ, ਲੜਕੇ ਦੀ ਉਮਰ ਘੱਟੋ-ਘੱਟ 21 ਸਾਲ ਅਤੇ ਕੁੜੀ ਦੀ ਉਮਰ ਘੱਟੋ-ਘੱਟ 18 ਸਾਲ ਹੋਣੀ ਚਾਹੀਦੀ ਹੈ।
ਘੱਟ ਉਮਰ ਵਿੱਚ ਵਿਆਹ ਸਿੱਖਿਆ, ਵਿਕਾਸ ਅਤੇ ਕੈਰੀਅਰ ਤੇ ਮਾੜਾ ਪ੍ਰਭਾਵ ਪਾਉਂਦਾ ਹੈ। ਖਾਸ ਕਰਕੇ ਲੜਕੇ ਉੱਚ ਸਿੱਖਿਆ ਅਤੇ ਰੁਜ਼ਗਾਰ ਦੇ ਮੌਕਿਆਂ ਤੋਂ ਵਾਂਝੇ ਰਹਿ ਸਕਦੇ ਹਨ। ਛੋਟੀ ਉਮਰ ਵਿੱਚ ਵਿਆਹ ਕਰਨਾ ਮਾਨਸਿਕ ਅਤੇ ਸਰੀਰਕ ਸਿਹਤ ਨੂੰ ਵੀ ਪ੍ਰਭਾਵਿਤ ਕਰ ਸਕਦਾ ਹੈ, ਕਿਉਂਕਿ ਵਿਅਕਤੀ ਇਸ ਉਮਰ ਵਿੱਚ ਵਿਆਹ ਅਤੇ ਪਰਿਵਾਰ ਦੀਆਂ ਜ਼ਿੰਮੇਵਾਰੀਆਂ ਨੂੰ ਸੰਭਾਲਣ ਲਈ ਪੂਰੀ ਤਰ੍ਹਾਂ ਤਿਆਰ ਨਹੀਂ ਹੁੰਦੇ ਹਨ।