ਚੰਡੀਗੜ੍ਹ, 5 ਅਗਸਤ 2024 (ਦੀ ਪੰਜਾਬ ਵਾਇਰ)। ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤਾ ਮੁਆਫੀਨਾਮਾ ਪੱਤਰ ਜਨਤਕ ਕਰ ਦਿੱਤਾ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰ ਨੇ ਇਸ ਮੁਆਫ਼ੀਨਾਮੇ ਨੂੰ ਜਨਤਕ ਕਰਦਿਆਂ ਕਿਹਾ ਹੈ ਕਿ ਇਸ ਬਾਰੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਫ਼ੈਸਲਾ ਲਿਆ ਜਾਵੇਗਾ।
ਦੱਸਣਯੋਗ ਹੈ ਕਿ ਅਕਾਲੀ ਦਲ ਤੋਂ ਬਾਗੀ ਹੋਏ ਧੜੇ ਵੱਲੋਂ 1 ਜੁਲਾਈ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਕਤਰੇਤ ਵਿਖੇ ਆ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਾਫੀਨਾਮਾ ਪੱਤਰ ਦਿੱਤਾ ਗਿਆ ਸੀ ਅਤੇ ਉਸ ਵਿੱਚ 2007 ਤੋਂ ਲੈ ਕੇ ਅਕਤੂਬਰ 2015 ਤੱਕ ਵਾਪਰੀਆਂ ਘਟਨਾਵਾਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਨੂੰ ਵੀ ਦੋਸ਼ੀ ਠਹਿਰਾਇਆ ਗਿਆ ਸੀ ਜਿਸ ਨੂੰ ਲੈ ਕੇ ਪੰਜ ਸਿੰਘ ਸਾਹਿਬਾਨਾਂ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਕੋਲ 15 ਦਿਨਾਂ ਦੇ ਵਿੱਚ ਸਪਸ਼ਟੀਕਰਨ ਮੰਗਿਆ ਸੀ ਜਿਸ ਨੂੰ ਦੇਖਦੇ ਹੋਏ 24 ਜੁਲਾਈ 2024 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਨੇਤਾਵਾਂ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਬੰਦ ਲਿਫਾਫਾ ਆਪਣਾ ਸਪਸ਼ਟੀਕਰਨ ਸ਼੍ਰੀ ਅਕਾਲ ਤਖਤ ਸਾਹਿਬ ਤੇ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਸੰਗਤ ਵੱਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਸੀ ਕਿ ਬੰਦ ਲਿਫਾਫੇ ਦੀ ਸਪਸ਼ਟੀਕਰਨ ਨੂੰ ਜਨਤਕ ਕੀਤਾ ਜਾਵੇ ਤੇ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰ ਸਿੰਘ ਵੱਲੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਉਹਨਾਂ ਨੇ ਅਕਾਲੀ ਦਲ ਵੱਲੋਂ ਦਿੱਤੇ ਸਪਸ਼ਟੀਕਰਨ ਜਨਤਕ ਕੀਤਾ ਤੇ ਉਹਨਾਂ ਦਾ ਕਹਿਣਾ ਕਿ ਇਸ ਬਾਰੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਜਲਦ ਹੀ ਪੰਜ ਸਿੰਘ ਸਾਹਿਬਾਨਾਂ ਨਾਲ ਮੀਟਿੰਗ ਕਰਕੇ ਆਪਣਾ ਫੈਸਲਾ ਦੇਣਗੇ।