ਪੰਜਾਬ

35,93,133 ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਸਹਿਕਾਰੀ ਸਭਾ ਦੇ ਤਿੰਨ ਮੈਂਬਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

35,93,133 ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਸਹਿਕਾਰੀ ਸਭਾ ਦੇ ਤਿੰਨ ਮੈਂਬਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
  • PublishedAugust 5, 2024

ਚੰਡੀਗੜ੍ਹ, 5 ਅਗਸਤ 2024 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਸੋਮਵਾਰ ਨੂੰ ਪਿੰਡ ਹਮੀਦੀ ਜ਼ਿਲ੍ਹਾ ਬਰਨਾਲਾ ਦੀ ਪ੍ਰਾਇਮਰੀ ਖੇਤੀਬਾੜੀ ਸਭਾ ਦੇ ਤਿੰਨ ਮੈਂਬਰਾਂ ਵਿੱਚ ਸ਼ਾਮਲ ਸਾਬਕਾ ਸਰਪੰਚ ਦਰਸ਼ਨ ਸਿੰਘ, ਕੇਵਲ ਸਿੰਘ ਅਤੇ ਸੁਰਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸੁਸਾਇਟੀ ਦੇ ਮੈਂਬਰਾਂ ਨੂੰ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਆਈਪੀਸੀ ਦੀਆਂ ਧਾਰਾ 409, 420 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਦਰਜ ਐਫਆਈਆਰ ਨੰਬਰ 16/2021 ਅਧੀਨ ਗ੍ਰਿਫਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਨ੍ਹਾਂ ਸਾਰੇ ਮੁਲਜ਼ਮਾਂ ਨੂੰ ਉਕਤ ਸੁਸਾਇਟੀ ਵਿਚ 35,93,133 ਰੁਪਏ ਦਾ ਘਪਲਾ ਕਰਨ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਇਸ ਸਹਿਕਾਰੀ ਸਭਾ ਦੇ ਸਕੱਤਰ ਜਗਤਾਰ ਸਿੰਘ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Written By
The Punjab Wire