ਗੁਰਦਾਸਪੁਰ

7 ਅਗਸਤ ਨੂੰ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਬਾਬਾ ਫ਼ਰੀਦ ਇੰਟਰਨੈਸ਼ਨਲ, ਸਕੂਲ ਦਾਰਾਪੁਰ ਲਈ ਨਰਸਰੀ ਤੋਂ 12ਵੀਂ ਤੱਕ ਦੇ ਅਧਿਆਪਕਾਂ ਅਤੇ ਕਲਰਕ ਦੀ ਅਸਾਮੀ ਲਈ ਹੋਵੇਗੀ ਇੰਟਰਵਿਊ

7 ਅਗਸਤ ਨੂੰ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਬਾਬਾ ਫ਼ਰੀਦ ਇੰਟਰਨੈਸ਼ਨਲ, ਸਕੂਲ ਦਾਰਾਪੁਰ ਲਈ ਨਰਸਰੀ ਤੋਂ 12ਵੀਂ ਤੱਕ ਦੇ ਅਧਿਆਪਕਾਂ ਅਤੇ ਕਲਰਕ ਦੀ ਅਸਾਮੀ ਲਈ ਹੋਵੇਗੀ ਇੰਟਰਵਿਊ
  • PublishedAugust 6, 2024

ਗੁਰਦਾਸਪੁਰ, 6 ਅਗਸਤ 2024 (ਦੀ ਪੰਜਾਬ ਵਾਇਰ) । ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿੱਚ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿਤ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ । ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 07 ਅਗਸਤ 2024 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਬਾਬਾ ਫ਼ਰੀਦ ਇੰਟਰਨੈਸ਼ਨਲ, ਸਕੂਲ ਦਾਰਾਪੁਰ ਵੱਲੋਂ ਨਰਸਰੀ ਤੋਂ 12ਵੀਂ ਤੱਕ ਦੇ ਅਧਿਆਪਕਾਂ ਅਤੇ ਕਲਰਕ ਦੀ ਅਸਾਮੀ ਲਈ ਲੜਕੇ ਅਤੇ ਲੜਕੀਆਂ ਦੀ ਚੋਣ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਸ ਅਸਾਮੀ ਲਈ ਯੋਗਤਾ ਈ.ਟੀ.ਟੀ, ਬੀ.ਏ ਅਤੇ ਬੀ.ਐੱਡ (ਪੰਜਾਬੀ, ਅੰਗਰੇਜ਼ੀ) ਹੋਣੀ ਲਾਜ਼ਮੀ ਹੈ ਅਤੇ ਇੰਟਰਵਿਊ ਦੇਣ ਲਈ ਉਮਰ ਦੀ ਹੱਦ 21-40 ਸਾਲ ਹੈ। ਇੰਟਰਵਿਊ ਦੌਰਾਨ ਚੁਣੇ ਗਏ ਪ੍ਰਾਰਥੀਆਂ ਨੂੰ ਨਿਯਮਾਂ ਅਨੁਸਾਰ ਤਨਖ਼ਾਹ ਮਿਲਣ ਯੋਗ ਹੋਵੇਗੀ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਪਰਸ਼ੋਤਮ ਸਿੰਘ ਨੇ ਕਿਹਾ ਕਿ ਇੰਟਰਵਿਊ ਦੇਣ ਦੇ ਚਾਹਵਾਨ ਪ੍ਰਾਰਥੀ ਮਿਤੀ 07 ਅਗਸਤ 2024 ਨੂੰ ਆਪਣੇ ਅਸਲ ਦਸਤਾਵੇਜ਼ ਦੀਆ ਕਾਪੀਆਂ, ਰੀਜੂਮ (ਸੀ.ਵੀ) ਅਤੇ 2 ਫ਼ੋਟੋਆਂ ਸਮੇਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਗੁਰਦਾਸਪੁਰ, ਬਲਾਕ-ਬੀ, ਕਮਰਾ ਨੰ: 217 ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸਵੇਰੇ 9:00 ਵਜੇ ਤੱਕ ਪਹੁੰਚਣ ਅਤੇ ਇਸ ਦਾ ਲਾਭ ਉਠਾਉਣ ।

Written By
The Punjab Wire