ਗੁਰਦਾਸਪੁਰ

ਭਗਵੰਤ ਮਾਨ ਸਰਕਾਰ ਨੇ ਢਾਈ ਸਾਲਾਂ ਵਿੱਚ ਨੌਜਵਾਨਾਂ ਨੂੰ 44250 ਸਰਕਾਰੀ ਨੌਕਰੀਆਂ ਦਿੱਤੀਆਂ – ਜਗਰੂਪ ਸਿੰਘ ਸੇਖਵਾਂ

ਭਗਵੰਤ ਮਾਨ ਸਰਕਾਰ ਨੇ ਢਾਈ ਸਾਲਾਂ ਵਿੱਚ ਨੌਜਵਾਨਾਂ ਨੂੰ 44250 ਸਰਕਾਰੀ ਨੌਕਰੀਆਂ ਦਿੱਤੀਆਂ – ਜਗਰੂਪ ਸਿੰਘ ਸੇਖਵਾਂ
  • PublishedAugust 7, 2024

ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਵਿੱਚ ਹਰ ਸਾਲ 1800 ਕਾਂਸਟੇਬਲ ਅਤੇ 300 ਸਬ-ਇੰਸਪੈਕਟਰ ਭਰਤੀ ਕੀਤੇ ਜਾਣਗੇ

ਗੁਰਦਾਸਪੁਰ, 8 ਅਗਸਤ 2024 (ਦੀ ਪੰਜਾਬ ਵਾਇਰ )। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਦੇਣ ਲਈ ਵਚਨਬੱਧ ਹੈ ਅਤੇ ਮਾਨ ਸਰਕਾਰ ਨੇ ਆਪਣੇ ਢਾਈ ਸਾਲ ਦੇ ਕਾਰਜਕਾਲ ਵਿੱਚ ਸੂਬੇ ਦੇ 44,250 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵੇਂ ਮਾਪਦੰਡ ਸਿਰਜੇ ਹਨ।

ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ, ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਸਾਰੀਆਂ ਨਿਯੁਕਤੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉੱਤੇ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਸ਼ੁਰੂ ਤੋਂ ਹੀ ਇੱਕੋ-ਇਕ ਏਜੰਡਾ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਉਣ ਦੇ ਨਾਲ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਦੇਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲਣ ਨਾਲ ਨੌਜਵਾਨ ਵਰਗ ਵਿੱਚ ਖ਼ੁਸ਼ੀ ਦੀ ਲਹਿਰ ਹੈ।

ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਕਿਹਾ ਕਿ ਸੂਬਾ ਸਰਕਾਰ ਪੁਲਿਸ ਨਫ਼ਰੀ ਦੀ ਕਮੀ ਨੂੰ ਦੂਰ ਕਰਨ ਲਈ ਆਉਣ ਵਾਲੇ ਚਾਰ ਸਾਲਾਂ ਲਈ ਪੰਜਾਬ ਪੁਲਿਸ ਵਿੱਚ ਹਰ ਸਾਲ 1800 ਕਾਂਸਟੇਬਲ ਅਤੇ 300 ਸਬ-ਇੰਸਪੈਕਟਰ ਭਰਤੀ ਕਰਨ ਦਾ ਪਹਿਲਾਂ ਹੀ ਫ਼ੈਸਲਾ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ 2100 ਅਸਾਮੀਆਂ ਲਈ ਹਰ ਸਾਲ ਲਗਪਗ 2.50 ਲੱਖ ਉਮੀਦਵਾਰਾਂ ਵੱਲੋਂ ਅਪਲਾਈ ਕੀਤੇ ਜਾਣ ਦੀ ਸੰਭਾਵਨਾ ਹੈ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਪੁਲਿਸ ਦੀ ਭਰਤੀ ਦੀਆਂ ਪ੍ਰੀਖਿਆਵਾਂ ਪਾਸ ਕਰਨ ਲਈ ਅਕਾਦਮਿਕ ਤਿਆਰੀ ਦੇ ਨਾਲ-ਨਾਲ ਆਪਣੇ ਸਰੀਰਕ ਸੁਧਾਰ ਵੱਲ ਹੁਣ ਤੋਂ ਹੀ ਧਿਆਨ ਦੇਣਾ ਸ਼ੁਰੂ ਕਰ ਦੇਣ।

Written By
The Punjab Wire