ਗੁਰਦਾਸਪੁਰ 8 ਅਗਸਤ 2024 (ਦੀ ਪੰਜਾਬ ਵਾਇਰ)। ਯੂਪੀ ਦੇ ਸਹਾਰਨਪੁਰ ਵਿਖੇ 5 ਅਗਸਤ ਤੋਂ 7 ਅਗਸਤ ਤੱਕ ਹੋਈ ਸਬ ਜੂਨੀਅਰ ਨੈਸ਼ਨਲ ਕਰਾਸ ਚੈਂਪੀਅਨਸ਼ਿਪ ਵਿੱਚ ਸ਼ਹੀਦ ਭਗਤ ਸਿੰਘ ਜੂਡੋ ਸਿਖਲਾਈ ਕੇਂਦਰ ਗੁਰਦਾਸਪੁਰ ਦੇ 10 ਖਿਡਾਰੀਆਂ ਨੇ ਪਹਿਲੀ ਵਾਰ ਭਾਗ ਲਿਆ ਅਤੇ ਦੋ ਕਾਂਸੀ ਅਤੇ ਦੋ ਚਾਂਦੀ ਦੇ ਤਗਮੇ ਜਿੱਤੇ।
ਸੈਂਟਰ ਦੇ ਸੰਚਾਲਕ ਅਮਰਜੀਤ ਸ਼ਾਸਤਰੀ ਨੇ ਦੱਸਿਆ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਮਾਨਤਾ ਪ੍ਰਾਪਤ ਇਹ ਖੇਡ ਸਕੂਲਾਂ ਵਿੱਚ ਸ਼ੁਰੂ ਕੀਤੀ ਗਈ ਹੈ। ਆਮ ਤੌਰ ‘ਤੇ ਇਹ ਖੇਡ ਜੂਡੋ ਖੇਡ ਦਾ ਇੱਕ ਰੂਪ ਹੈ।
ਟੀਮ ਦੇ ਕੋਚ ਅਤੁਲ ਕੁਮਾਰ, ਲਕਸ਼ੇ ਕੁਮਾਰ ਨੇ ਦੱਸਿਆ ਕਿ ਖਿਡਾਰੀਆਂ ਨੂੰ ਖੇਡ ਨਿਯਮਾਂ ਦੀ ਬਹੁਤੀ ਜਾਣਕਾਰੀ ਨਾ ਹੋਣ ਕਰਕੇ ਸੈਮੀ ਫਾਈਨਲ, ਕੁਆਰਟਰ ਫਾਈਨਲ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ। ਫਿਰ ਵੀ ਹੋਣਹਾਰ ਖਿਡਾਰੀ ਕਨਵ ਸ਼ਰਮਾ, ਵਿਸ਼ਾਲ ਕੁਮਾਰ, ਰਾਹੁਲ ਸ਼ਰਮਾ, ਸੁਖਵਿੰਦਰ ਕੁਮਾਰ ਨੇ ਮੈਡਲ ਜਿੱਤਣ ਵਿਚ ਕਾਮਯਾਬੀ ਹਾਸਲ ਕੀਤੀ ਹੈ। ਆਉਣ ਵਾਲੇ ਦਿਨਾਂ ਵਿੱਚ ਸਕੂਲੀ ਪੱਧਰ ਦੇ ਮੁਕਾਬਲੇ ਅਕਤੂਬਰ ਮਹੀਨੇ ਹੋਣ ਜਾ ਰਹੇ ਹਨ। ਉਮੀਦ ਹੈ ਕਿ ਇਹਨਾਂ ਟੁਰਨਾਂਮੈਂਟ ਵਿਚ ਖਿਡਾਰੀ ਆਪਣੀ ਖੇਡ ਪ੍ਰਤਿਭਾ ਦਾ ਠੀਕ ਪ੍ਰਦਰਸ਼ਨ ਕਰ ਕੇ ਪੰਜਾਬ ਦੀ ਝੋਲੀ ਵਿੱਚ ਮੈਡਲ ਪਾਉਣ ਵਿੱਚ ਕਾਮਯਾਬ ਹੋਣਗੇ। ਜੂਡੋਕਾ ਵੈਲਫੇਅਰ ਸੁਸਾਇਟੀ ਦੇ ਮੈਂਬਰ ਸਤੀਸ਼ ਕੁਮਾਰ, ਮੈਡਮ ਬਲਵਿੰਦਰ ਕੌਰ, ਰਵੀ ਕੁਮਾਰ ਜੂਡੋ ਕੋਚ, ਦਿਨੇਸ਼ ਕੁਮਾਰ ਨੈਸ਼ਨਲ ਰੈਫਰੀ, ਸਾਬਕਾ ਐਸ ਪੀ ਵਿਜੀਲੈਂਸ ਵਰਿੰਦਰ ਸਿੰਘ ਸੰਧੂ, ਇੰਸਪੈਕਟਰ ਰਾਜਕੁਮਾਰ, ਇੰਸਪੈਕਟਰ ਕਪਿਲ ਕੌਂਸਲ, ਇੰਸਪੈਕਟਰ ਜਤਿੰਦਰ ਪਾਲ ਸਿੰਘ, ਮਹਾਰਾਜਾ ਰਣਜੀਤ ਸਿੰਘ ਐਵਾਰਡ ਜੇਤੂ ਸਾਹਿਲ ਪਠਾਣੀਆਂ, ਸਕੂਲ ਮੁਖੀ ਰਿਸ਼ੀ ਕੋਛੜ, ਹਰਦੀਪ ਸਿੰਘ ਏ ਡੀ ਓ, ਅਤੇ ਡਾਕਟਰ ਰਵਿੰਦਰ ਸਿੰਘ, ਮਿਤ੍ਰ ਵਸੂ ਨੇ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚਾਂ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਹੈ ਕਿ ਇਹ ਖਿਡਾਰੀ ਆਉਣ ਵਾਲੇ ਸਮੇਂ ਵਿੱਚ ਪੰਜਾਬ ਦਾ ਨਾਂ ਰੌਸ਼ਨ ਕਰਨ ਵਿਚ ਕਾਮਯਾਬ ਹੋਣਗੇ