ਪੰਜਾਬ

ਪੀ.ਐਸ.ਪੀ.ਸੀ.ਐਲ ਵੱਲੋਂ ਪਾਵਰ ਟਰਾਂਸਮਿਸ਼ਨ ਬੁਨਿਆਦੀ ਢਾਂਚੇ ਵਿੱਚ ਮਹੱਤਵਪੂਰਨ ਪ੍ਰਾਪਤੀ, 151 ਕਰੋੜ ਰੁਪਏ ਦੇ ਵੱਡੇ ਅੱਪਗ੍ਰੇਡੇਸ਼ਨ ਕਾਰਜ ਕੀਤੇ ਮੁਕੰਮਲ: ਹਰਭਜਨ ਸਿੰਘ ਈ.ਟੀ.ਓ

ਪੀ.ਐਸ.ਪੀ.ਸੀ.ਐਲ ਵੱਲੋਂ ਪਾਵਰ ਟਰਾਂਸਮਿਸ਼ਨ ਬੁਨਿਆਦੀ ਢਾਂਚੇ ਵਿੱਚ ਮਹੱਤਵਪੂਰਨ ਪ੍ਰਾਪਤੀ, 151 ਕਰੋੜ ਰੁਪਏ ਦੇ ਵੱਡੇ ਅੱਪਗ੍ਰੇਡੇਸ਼ਨ ਕਾਰਜ ਕੀਤੇ ਮੁਕੰਮਲ: ਹਰਭਜਨ ਸਿੰਘ ਈ.ਟੀ.ਓ
  • PublishedAugust 14, 2024

ਚੰਡੀਗੜ੍ਹ, 14 ਅਗਸਤ 2024 (ਦੀ ਪੰਜਾਬ ਵਾਇਰ)।ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਪੀ.ਐੱਸ.ਪੀ.ਸੀ.ਐੱਲ. ਵੱਲੋਂ ਪਾਵਰ ਟਰਾਂਸਮਿਸ਼ਨ ਨੈੱਟਵਰਕ ਵਿੱਚ ਜਨਵਰੀ 2024 ਤੋਂ ਹੁਣ ਤੱਕ ਵੱਡੇ ਅੱਪਗ੍ਰੇਡੇਸ਼ਨ ਕਾਰਜਾਂ ਨੂੰ ਸਫਲਤਾਪੂਰਵਕ ਪੂਰਾ ਕਰਨ ਦਾ ਐਲਾਨ ਕੀਤਾ, ਜਿਸਦੀ ਸੰਯੁਕਤ ਅਨੁਮਾਨਿਤ ਲਾਗਤ 151 ਕਰੋੜ ਰੁਪਏ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਭਰੋਸੇਮੰਦ ਅਤੇ ਨਿਰਵਿਘਨ ਬਿਜਲੀ ਸਪਲਾਈ ਪ੍ਰਦਾਨ ਕਰਨ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਵੱਲ ਇੱਕ ਮਹੱਤਵਪੂਰਨ ਕਦਮ ਹੈ।

ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ ਨੇ ਦੱਸਿਆ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਤਿੰਨ ਨਵੇਂ 66 ਕੇਵੀ ਗਰਿੱਡ ਸਬਸਟੇਸ਼ਨ ਚਾਲੂ ਕੀਤੇ ਹਨ, ਜਿਸ ਨਾਲ ਪਾਵਰ ਗਰਿੱਡ ਵਿੱਚ 80 ਐਮ.ਵੀ.ਏ. ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 32 ਪਾਵਰ ਟ੍ਰਾਂਸਫਾਰਮਰਾਂ ਦੇ ਵਾਧੇ ਦੇ ਨਤੀਜੇ ਵਜੋਂ ਸਮਰੱਥਾ ਵਿੱਚ 277 ਐਮ.ਵੀ.ਏ ਦਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜ ਨਵੇਂ ਪਾਵਰ ਟਰਾਂਸਫਾਰਮਰ ਵੀ ਲਗਾਏ ਗਏ ਹਨ, ਜਿੰਨਾ ਸਦਕਾ 77.5 ਐਮਵੀਏ ਦੀ ਵਾਧੂ ਸਮਰੱਥਾ ਦਾ ਯੋਗਦਾਨ ਪਿਆ ਹੈ।

ਬਿਜਲੀ ਮੰਤਰੀ ਨੇ ਕਿਹਾ ਕਿ ਇਹ ਪ੍ਰੋਜੈਕਟ ਸੂਬੇ ਦੀਆਂ ਵੱਧ ਰਹੀਆਂ ਬਿਜਲੀ ਮੰਗਾਂ ਨੂੰ ਪੂਰਾ ਕਰਨ ਲਈ ਪੀ.ਐਸ.ਪੀ.ਸੀ.ਐਲ. ਦੀ ਸਰਗਰਮ ਪਹੁੰਚ ਨੂੰ ਦਰਸਾਉਂਦੇ ਹਨ। ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ ਐਲ ਵੱਲੋਂ ਮੌਜੂਦਾ ਬੁਨਿਆਦੀ ਢਾਂਚੇ ਨੂੰ ਵਧਾਉਣ ਲਈ ਅਪਣਾਈ ਗਈ ਰਣਨੀਤਕ ਪਹੁੰਚ ਬਿਜਲੀ ਸਪਲਾਈ ਨੂੰ ਬਿਹਤਰ ਬਣਾਉਣ ਅਤੇ ਪੰਜਾਬ ਦੇ ਲੋਕਾਂ ਦੇ ਜੀਵਨ ਦੀ ਸਮੁੱਚੀ ਗੁਣਵੱਤਾ ਨੂੰ ਵਧਾਉਣ ਪ੍ਰਤੀ ਇਸ ਦੇ ਸਮਰਪਣ ਦਾ ਪ੍ਰਮਾਣ ਹੈ।

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ ਦਾ ਉਦੇਸ਼ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਤਕਨੀਕੀ ਤਰੱਕੀ ‘ਤੇ ਧਿਆਨ ਕੇਂਦ੍ਰਤ ਕਰਦੇ ਹੋਏ ਟਿਕਾਊ ਬਿਜਲੀ ਸਪਲਾਈ ਨੂੰ ਯਕੀਨੀ ਬਣਾ ਕੇ ਸੂਬੇ ਦੀਆਂ ਵੱਧ ਰਹੀਆਂ ਊਰਜਾ ਮੰਗਾਂ ਨੂੰ ਪੂਰਾ ਕਰਨਾ ਹੈ। ਉਨ੍ਹਾਂ ਕਿਹਾ ਕਿ ਪੀ.ਐੱਸ.ਪੀ.ਸੀ.ਐੱਲ. ਖਪਤਕਾਰਾਂ ਨੂੰ ਭਰੋਸੇਯੋਗ ਅਤੇ ਕੁਸ਼ਲ ਬਿਜਲੀ ਸਪਲਾਈ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਦੀਆਂ ਇਹ ਪ੍ਰਾਪਤੀਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰਾਂ ਵੱਲੋਂ ਸੂਬੇ ਦੇ ਆਰਥਿਕ ਵਿਕਾਸ ਨੂੰ ਯਕੀਨੀ ਬਨਾਉਣ ਅਤੇ ਲੋਕਾਂ ਨੂੰ ਬੇਹਤਰ ਬਿਜਲੀ ਸਹੂਲਤ ਦੇਣ ਲਈ ਬਿਜਲੀ ਟਰਾਂਸਮਿਸ਼ਨ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਅਤੇ ਇਸ ਦੇ ਵਿਸਤਾਰ ਕਰਨ ਦੇ ਯਤਨਾਂ ਨੂੰ ਦਰਸਾਉਂਦੀਆਂ ਹਨ।

Written By
The Punjab Wire