ਗੁਰਦਾਸਪੁਰ, 16 ਅਗਸਤ 2024 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋਂ ਕੀਤੇ ਗਏ ਤਬਾਦਲੇ ਅਨੁਸਾਰ ਚਾਰ ਜਿਲ੍ਹਿਆ ਦੇ ਡਿਪਟੀ ਕਮਿਸ਼ਨਰ ਬਦਲ ਦਿੱਤੇ ਗਏ ਹਨ। ਇਸੇ ਤਹਿਤ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦਾ ਵੀ ਤਬਾਦਲਾ ਕਰ ਦਿੱਤਾ ਗਿਆ ਹੈ। 2015 ਬੈਚ ਦੇ ਆਈ.ਏ.ਐਸ ਅਧਿਕਾਰੀ ਉਮਾ ਸ਼ੰਕਰ ਗੁਪਤਾ ਨੂੰ ਜਿਲ੍ਹਾ ਗੁਰਦਾਸਪੁਰ ਦਾ ਨਵਾਂ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲ੍ਹਾਂ ਉਹ ਲੋਕਲ ਸਰਕਾਰ ਦੇ ਡਾਇਰੈਕਟਰ ਸਨ। ਉਨ੍ਹਾਂ ਵੱਲੋਂ ਅੱਜ ਗੁਰਦਾਸਪੁਰ ਆਪਣਾ ਚਾਰਜ਼ ਸੰਭਾਲਿਆ ਜਾਵੇਗਾ। ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਆਈ.ਏ.ਐਸ ਵਿਸ਼ੇਸ਼ ਸਾਰੰਗਲ ਦਾ ਤਬਾਦਲਾ ਬਤੌਰ ਮੋਗਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋ ਕਰ ਦਿੱਤਾ ਗਿਆ ਹੈ।
Recent Posts
- ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਕੇਂਦਰੀ ਸੂਚਨਾ ਕਮਿਸ਼ਨਰ ਨੇ ਪੰਜਾਬ ਵਿੱਚ ਆਰ.ਟੀ.ਆਈ. ਐਕਟ ਲਾਗੂਕਰਨ ਦਾ ਜਾਇਜ਼ਾ ਲਿਆ
- ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ
- ਸਤਿਗੁਰੂ ਸ੍ਰੀ ਬਾਬਾ ਲਾਲ ਦਿਆਲ ਜੀ ਦੀ ਜਯੰਤੀ ਮੌਕੇ ਪੰਜਾਬ ਸਰਕਾਰ ਵਲੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ