ਗੁਰਦਾਸਪੁਰ

ਰਮਨ ਬਹਿਲ ਦੀ ਅਗਵਾਈ ਹੇਠ ਆਪ ਵਰਕਰਾਂ ਨੇ ਮਨਾਇਆ ਅਰਵਿੰਦ ਕੇਜਰੀਵਾਲ ਦਾ ਜਨਮ ਦਿਨ

ਰਮਨ ਬਹਿਲ ਦੀ ਅਗਵਾਈ ਹੇਠ ਆਪ ਵਰਕਰਾਂ ਨੇ ਮਨਾਇਆ ਅਰਵਿੰਦ ਕੇਜਰੀਵਾਲ ਦਾ ਜਨਮ ਦਿਨ
  • PublishedAugust 16, 2024

ਗੁਰਦਾਸਪੁਰ, 16 ਅਗਸਤ 2024 (ਦੀ ਪੰਜਾਬ ਵਾਇਰ)।ਅੱਜ ਗੁਰਦਾਸਪੁਰ ਵਿਖੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਜਨਮ ਦਿਨ ਮਨਾਇਆ। ਇਸ ਮੌਕੇ ਵਰਕਰਾਂ ਨੇ ਕੇਕ ਕੱਟ ਕੇ ਜਨਮ ਦਿਨ ਦੀ ਖੁਸ਼ੀ ਮਨਾਈ ਅਤੇ ਅਰਵਿੰਦ ਕੇਜਰੀਵਾਲ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਦੀ ਅਰਦਾਸ ਕੀਤੀ।

ਇਸ ਦੌਰਾਨ ਜਾਰੀ ਪ੍ਰੈਸ ਬਿਆਨ ਜਾਰੀ ਕਰਦਿਆਂ ਰਮਨ ਬਹਿਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੇਸ਼ ਦੇ ਇੱਕ ਅਜਿਹੇ ਹਰਮਨ ਪਿਆਰੇ ਆਗੂ ਹਨ ਜਿਨਾਂ ਨੇ ਦੇਸ਼ ਦੀ ਰਾਜਨੀਤੀ ਨੂੰ ਇੱਕ ਨਵੀਂ ਦਿਸ਼ਾ ਦਿੱਤੀ ਹੈ। ਅਰਵਿੰਦ ਕੇਜਰੀਵਾਲ ਨੇ ਦੇਸ਼ ਦੀ ਸਿਆਸਤ ਵਿੱਚੋਂ ਪਰਿਵਾਰਵਾਦ ਭ੍ਰਿਸ਼ਟਾਚਾਰ ਅਤੇ ਨਿੱਜੀ ਸਵਾਰਥਾਂ ਨੂੰ ਖਤਮ ਕਰਨ ਲਈ ਇੱਕ ਨਵੀਂ ਸ਼ੁਰੂਆਤ ਕੀਤੀ ਸੀ ਅਤੇ ਉਨਾਂ ਨੇ ਆਪਣੀ ਇਸ ਮੁਹਿੰਮ ਨੂੰ ਸਫਲ ਬਣਾ ਕੇ ਦਿੱਲੀ ਅਤੇ ਪੰਜਾਬ ਵਰਗੇ ਸੂਬਿਆਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਵਿਚ ਸਫਲਤਾ ਹਾਸਿਲ ਕੀਤੀ। ਇਸ ਦੇ ਬਾਅਦ ਪੂਰੇ ਦੇਸ਼ ਅੰਦਰ ਇੱਕ ਬਦਲਾਅ ਦਾ ਦੌਰ ਸ਼ੁਰੂ ਹੋਇਆ ਹੈ। ਪਰ ਭਾਰਤੀ ਜਨਤਾ ਪਾਰਟੀ ਅਤੇ ਕੇਂਦਰ ਸਰਕਾਰ ਅਰਵਿੰਦ ਕੇਜਰੀਵਾਲ ਤੋਂ ਡਰ ਰਹੀ ਹੈ ਜਿਸ ਕਰਕੇ ਵੱਖ-ਵੱਖ ਹੱਥਕੰਡੇ ਅਪਣਾ ਕੇ ਉਹਨਾਂ ਨੂੰ ਜੇਲ ਅੰਦਰ ਬੰਦ ਕੀਤਾ ਗਿਆ ਹੈ। ਉਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਸੋਚ ਨੂੰ ਕੋਈ ਵੀ ਸਰਕਾਰ ਕੈਦ ਨਹੀਂ ਕਰ ਸਕਦੀ ਅਤੇ ਅੱਜ ਪੂਰੇ ਦੇਸ਼ ਉਨਾਂ ਦੇ ਨਾਲ ਖੜਾ ਹੈ। ਅੱਜ ਬੇਸ਼ੱਕ ਅਰਵਿੰਦ ਕੇਜਰੀਵਾਲ ਜੇਲ ਵਿੱਚ ਹਨ। ਪਰ ਪੂਰੇ ਦੇਸ਼ ਅੰਦਰ ਲੋਕਾਂ ਨੇ ਉਨਾਂ ਦੇ ਜਨਮ ਦਿਨ ਮਨਾ ਕੇ ਸਿੱਧ ਕੀਤਾ ਹੈ ਕਿ ਪੂਰਾ ਦੇਸ਼ ਅਰਵਿੰਦ ਕੇਜਰੀਵਾਲ ਨਾਲ ਚਟਾਨ ਵਾਂਗ ਖੜਾ ਹੈ।

Written By
The Punjab Wire