Close

Recent Posts

ਪੰਜਾਬ ਮੁੱਖ ਖ਼ਬਰ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਤਿੰਨ ਨਵੇਂ ਰਾਜ ਸੂਚਨਾ ਕਮਿਸ਼ਨਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਤਿੰਨ ਨਵੇਂ ਰਾਜ ਸੂਚਨਾ ਕਮਿਸ਼ਨਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ
  • PublishedAugust 16, 2024

ਡਾ. ਭੁਪਿੰਦਰ ਸਿੰਘ, ਸੰਦੀਪ ਸਿੰਘ ਧਾਲੀਵਾਲ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਸੂਚਨਾ ਅਧਿਕਾਰ ਕਮਿਸ਼ਨ ਦੇ ਨਵੇਂ ਰਾਜ ਸੂਚਨਾ ਕਮਿਸ਼ਨਰ ਵਜੋਂ ਸਹੁੰ ਚੁੱਕੀ

ਚੰਡੀਗੜ੍ਹ, 16 ਅਗਸਤ 2024 (ਦੀ ਪੰਜਾਬ ਵਾਇਰ)। ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਐਡਵੋਕੇਟ ਡਾ: ਭੁਪਿੰਦਰ ਸਿੰਘ ਬਾਠ , ਸੰਦੀਪ ਸਿੰਘ ਧਾਲੀਵਾਲ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਨੂੰ ਸੂਚਨਾ ਅਧਿਕਾਰ ਕਮਿਸ਼ਨ ਦੇ ਨਵੇਂ ਰਾਜ ਸੂਚਨਾ ਕਮਿਸ਼ਨਰਾਂ ਵਜੋਂ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਅਹੁਦੇ ਦੀ ਸਹੁੰ ਚੁਕਾਈ।

ਇਸ ਸਹੁੰ ਚੁੱਕ ਸਮਾਗਮ ਦਾ ਸੰਚਾਲਨ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਕੀਤਾ। ਸਹੁੰ ਚੁੱਕ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਹੋਏ।

ਜਿਕਰਯੋਗ ਹੈ ਕਿ ਪੰਜਾਬ ਦੇ ਨਵ-ਨਿਯੁਕਤ ਰਾਜ ਸੂਚਨਾ ਕਮਿਸ਼ਨਰਾਂ ਦੀ ਨਿਯੁਕਤੀ ਨੂੰ ਪੰਜਾਬ ਸਰਕਾਰ ਵੱਲੋਂ 12 ਅਗਸਤ 2024 ਨੂੰ ਰਸਮੀ ਤੋਰ ਤੇ ਨੋਟੀਫਾਈ ਕੀਤਾ ਗਿਆ ਸੀ। ਇਹਨਾਂ ਨਵੇ ਰਾਜ ਸੂਚਨਾ ਕਮਿਸ਼ਨਰਾਂ ਦੀ ਨਿਯੁਕਤੀ ਨਾਲ ਕਮਿਸ਼ਨ ਦੇ ਕੰਮਾਂ ਵਿੱਚ ਹੋਰ ਪਾਰਦਰਸ਼ਤਾ ਆਵੇਗੀ।

Written By
The Punjab Wire