ਗੁਰਦਾਸਪੁਰ

ਜ਼ਿਲ੍ਹੇ ਦੇ ਸਮੂਹ ਖਪਤਕਾਰਾਂ ਆਪਣੇ ਨੇੜੇ ਦੇ ਰਾਸ਼ਨ ਡੀਪੂ ਕੋਲੋਂ ਸਮੂਹ ਪਰਿਵਾਰ ਦੇ ਮੈਂਬਰਾਂ ਦੀ 100 ਫ਼ੀਸਦੀ ਈ-ਕੇ.ਵਾਈ.ਸੀ. ਕਰਵਾਉਣੀ ਯਕੀਨੀ ਬਣਾਉਣ – ਡੀ.ਐੱਫ਼.ਐੱਸ.ਸੀ.

ਜ਼ਿਲ੍ਹੇ ਦੇ ਸਮੂਹ ਖਪਤਕਾਰਾਂ ਆਪਣੇ ਨੇੜੇ ਦੇ ਰਾਸ਼ਨ ਡੀਪੂ ਕੋਲੋਂ ਸਮੂਹ ਪਰਿਵਾਰ ਦੇ ਮੈਂਬਰਾਂ ਦੀ 100 ਫ਼ੀਸਦੀ ਈ-ਕੇ.ਵਾਈ.ਸੀ. ਕਰਵਾਉਣੀ ਯਕੀਨੀ ਬਣਾਉਣ – ਡੀ.ਐੱਫ਼.ਐੱਸ.ਸੀ.
  • PublishedAugust 20, 2024

ਗੁਰਦਾਸਪੁਰ, 20 ਅਗਸਤ 2024 (ਦੀ ਪੰਜਾਬ ਵਾਇਰ )। ਜ਼ਿਲ੍ਹਾ ਖ਼ੁਰਾਕ ਸਪਲਾਈ ਅਤੇ ਕੰਟਰੋਲਰ ਅਫ਼ਸਰ ਗੁਰਦਾਸਪੁਰ ਸ੍ਰੀ ਸੁਖਜਿੰਦਰ ਸਿੰਘ ਨੇ ਦੱਸਿਆ ਹੈ ਕਿ ਮਾਨਯੋਗ ਸੁਪਰੀਮ ਕੋਰਟ ਪਾਸੋਂ ਹਦਾਇਤਾਂ ਪ੍ਰਾਪਤ ਹੋਈਆਂ ਹਨ ਕਿ ਰਾਜ ਵਿੱਚ ਮੌਜੂਦਾ ਖਪਤਕਾਰਾਂ ਦੀ 100 ਫ਼ੀਸਦੀ ਈ-ਕੇ.ਵਾਈ.ਸੀ. ਕੀਤੀ ਜਾਣੀ ਹੈ। ਇਸ ਸਬੰਧ ਵਿੱਚ ਉਨ੍ਹਾਂ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਖਪਤਕਾਰਾਂ ਨੂੰ ਦੱਸਿਆ ਹੈ ਕਿ ਉਹ ਆਪਣੇ ਨੇੜੇ ਦੇ ਰਾਸ਼ਨ ਡੀਪੂ ਪਾਸ ਜਾ ਕੇ ਸਮੂਹ ਪਰਿਵਾਰ ਦੇ ਮੈਂਬਰਾਂ ਦੀ 100 ਫ਼ੀਸਦੀ ਈ-ਕੇ.ਵਾਈ.ਸੀ. ਕਰਵਾਉਣੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਇਹ ਕੰਮ ਵਿਭਾਗ ਵੱਲੋਂ ਮੁਫ਼ਤ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਜੇਕਰ ਕੋਈ ਵੀ ਵਿਅਕਤੀ ਪੈਸੇ ਦੀ ਮੰਗ ਕਰਦਾ ਹੈ ਤਾਂ ਇਸ ਸਬੰਧੀ ਤੁਰੰਤ ਜ਼ਿਲ੍ਹਾ ਕੰਟਰੋਲਰ ਖ਼ੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ, ਗੁਰਦਾਸਪੁਰ ਦੇ ਧਿਆਨ ਵਿੱਚ ਲਿਆਂਦਾ ਜਾਵੇ।

Written By
The Punjab Wire