Close

Recent Posts

ਭਾਰਤ ’ਚ ਸੰਸਥਾਵਾਂ ਦੀ ਭਰੋਸੇਯੋਗਤਾ ਗੰਭੀਰ ਸੰਕਟ ਵਿੱਚ, ਲੋਕਾਂ ਨੂੰ ’ਚੁਣੀ ਹੋਈ ਤਾਨਾਸ਼ਾਹੀ’ ਵੱਲ ਧੱਕਿਆ ਜਾ ਰਿਹੈ: ਅਮਨ ਅਰੋੜਾ ਵੱਲੋਂ ਚੋਣ ਕਮਿਸ਼ਨ ਦੀ ਖੁਦਮੁਖਤਿਆਰੀ ਦੇ ਮੁੱਦੇ ‘ਤੇ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ

ਭਾਰਤ ’ਚ ਸੰਸਥਾਵਾਂ ਦੀ ਭਰੋਸੇਯੋਗਤਾ ਗੰਭੀਰ ਸੰਕਟ ਵਿੱਚ, ਲੋਕਾਂ ਨੂੰ ’ਚੁਣੀ ਹੋਈ ਤਾਨਾਸ਼ਾਹੀ’ ਵੱਲ ਧੱਕਿਆ ਜਾ ਰਿਹੈ: ਅਮਨ ਅਰੋੜਾ ਵੱਲੋਂ ਚੋਣ ਕਮਿਸ਼ਨ ਦੀ ਖੁਦਮੁਖਤਿਆਰੀ ਦੇ ਮੁੱਦੇ ‘ਤੇ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ

ਗੁਰਦਾਸਪੁਰ

ਗੁਰਪ੍ਰੀਤ ਸਿੰਘ ਗਿੱਲ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਗੁਰਦਾਸਪੁਰ ਵਜੋਂ ਅਹੁਦਾ ਸੰਭਾਲਿਆ

ਗੁਰਪ੍ਰੀਤ ਸਿੰਘ ਗਿੱਲ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਗੁਰਦਾਸਪੁਰ ਵਜੋਂ ਅਹੁਦਾ ਸੰਭਾਲਿਆ
  • PublishedAugust 20, 2024

ਗੁਰਦਾਸਪੁਰ, 20 ਅਗਸਤ 2024 (ਦੀ ਪੰਜਾਬ ਵਾਇਰ )। ਸ੍ਰੀ ਗੁਰਪ੍ਰੀਤ ਸਿੰਘ ਗਿੱਲ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਗੁਰਦਾਸਪੁਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਹ ਇਸ ਤੋਂ ਪਹਿਲਾਂ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਜੋਂ ਸੇਵਾਵਾਂ ਨਿਭਾ ਰਹੇ ਸਨ।

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਗੁਰਦਾਸਪੁਰ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਸ੍ਰੀ ਗੁਰਪ੍ਰੀਤ ਸਿੰਘ ਗਿੱਲ ਨੇ ਕਿਹਾ ਕਿ ਉਹ ਆਪਣੀ ਇਸ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਜ਼ਿਲ੍ਹਾ ਗੁਰਦਾਸਪੁਰ ਦੇ ਦਿਹਾਤੀ ਖੇਤਰ ਦੇ ਸਰਬਪੱਖੀ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦੇ ਸਟਾਫ਼ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ੍ਰੀ ਗੁਰਪ੍ਰੀਤ ਸਿੰਘ ਗਿੱਲ ਦਾ ਨਿੱਘਾ ਸਵਾਗਤ ਕੀਤਾ।

Written By
The Punjab Wire