ਗੁਰਦਾਸਪੁਰ

ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਸ਼ੂ ਪਾਲਕਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਮੁਫ਼ਤ ਡੇਅਰੀ ਸਿਖਲਾਈ ਦੇਣ ਲਈ ਕੌਂਸਲਿੰਗ ਮਿਤੀ 27 ਅਗਸਤ ਨੂੰ

ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਸ਼ੂ ਪਾਲਕਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਮੁਫ਼ਤ ਡੇਅਰੀ ਸਿਖਲਾਈ ਦੇਣ ਲਈ ਕੌਂਸਲਿੰਗ ਮਿਤੀ 27 ਅਗਸਤ ਨੂੰ
  • PublishedAugust 23, 2024

ਗੁਰਦਾਸਪੁਰ, 23 ਅਗਸਤ 2024 (ਦੀ ਪੰਜਾਬ ਵਾਇਰ)। ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਪਸ਼ੂ ਪਾਲਕਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਲਈ ਮੁਫ਼ਤ ਡੇਅਰੀ ਸਿਖਲਾਈ ਕੋਰਸ 02 ਸਤੰਬਰ 2024 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਸ੍ਰੀ ਵਰਿਆਮ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਅਧੀਨ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਦੋ ਹਫ਼ਤੇ ਦੀ ਮੁਫ਼ਤ ਡੇਅਰੀ ਸਿਖਲਾਈ ਦੇ ਨਾਲ-ਨਾਲ ਸਫ਼ਲਤਾ ਪੂਰਵਕ ਟਰੇਨਿੰਗ ਕਰਨ ਉਪਰੰਤ ਰੁਪਏ 3500/- ਵਜ਼ੀਫ਼ਾ ਅਤੇ ਡੇਅਰੀ ਨਾਲ ਸਬੰਧਿਤ ਲਿਟਰੇਚਰ ਵੀ ਦਿੱਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਲਾਭਪਾਤਰੀਆਂ ਦੀ ਕੌਂਸਲਿੰਗ ਮਿਤੀ 27 ਅਗਸਤ 2024 ਨੂੰ ਸਵੇਰੇ 10:00 ਵਜੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜ਼ਿਲ, ਕਮਰਾ ਨੰਬਰ 508 ਵਿਖੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚਾਹਵਾਨ ਲੜਕੇ/ਵਿਆਹੀਆਂ ਲੜਕੀਆਂ ਜਿਨ੍ਹਾਂ ਦੀ ਉਮਰ 18 ਤੋਂ 50 ਸਾਲ ਹੋਵੇ, ਪਿੰਡ ਦਾ ਵਸਨੀਕ ਹੋਵੇ, ਆਪਣਾ ਅਨੁਸੂਚਿਤ ਜਾਤੀ ਨਾਲ ਸਬੰਧਿਤ ਸਰਟੀਫਿਕੇਟ ਸਮੇਤ ਪਾਸਪੋਰਟ ਸਾਈਜ਼ ਫ਼ੋਟੋ, ਘੱਟੋ-ਘੱਟ ਪੰਜਵੀਂ ਪਾਸ ਦਾ ਤਸਦੀਕਸ਼ੁਦਾ ਯੋਗਤਾ ਸਰਟੀਫਿਕੇਟ, ਆਧਾਰ ਕਾਰਡ ਨਾਲ ਲੈ ਕੇ ਦਫ਼ਤਰ ਵਿਖੇ ਹਾਜ਼ਰ ਹੋਣ। ਚੁਣੇ ਗਏ ਲਾਭਪਾਤਰੀਆਂ ਨੂੰ ਡੇਅਰੀ ਸਿਖਲਾਈ ਸੈਂਟਰ, ਵੇਰਕਾ (ਅੰਮ੍ਰਿਤਸਰ) ਵਿਖੇ ਸਿਖਲਾਈ ਦਿੱਤੀ ਜਾਵੇਗੀ ਪਸ਼ੂਆਂ ਦਾ ਡੇਅਰੀ ਯੂਨਿਟ ਸਥਾਪਿਤ ਕਰਨ ਉਪਰੰਤ ਲਾਭਪਾਤਰੀ ਨੂੰ 33 ਫੀਸਦੀ ਸਬਸਿਡੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਮੋਬਾਈਲ ਨੰਬਰ 80548-00880 ਅਤੇ 75089-73471 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Written By
The Punjab Wire