ਚਾਰ ਹਫ਼ਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 27 ਅਗਸਤ 2024 ਨੂੰ ਸ਼ੁਰੂ
ਗੁਰਦਾਸਪੁਰ, 23 ਅਗਸਤ 2024 (ਦੀ ਪੰਜਾਬ ਵਾਇਰ )। ਪੰਜਾਬ ਡੇਅਰੀ ਵਿਕਾਸ ਬੋਰਡ/ਵਿਭਾਗ ਵੱਲੋਂ ਚਾਰ ਹਫ਼ਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 27/08/2024 ਤੋਂ 25/09/2024 (ਚਾਰ ਹਫ਼ਤੇ) ਡੇਅਰੀ ਸਿਖਲਾਈ ਕੇਂਦਰ ਵੇਰਕਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਸ਼ੁਰੂ ਹੋ ਰਿਹਾ ਹੈ। ਚਾਹਵਾਨ ਡੇਅਰੀ ਫਾਰਮਰ ਜੋ ਘੱਟੋ-ਘੱਟ 10ਵੀਂ ਪਾਸ ਹੋਣ, ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਿਤ ਹੋਣ ਅਤੇ ਪਹਿਲਾਂ ਘੱਟੋ ਘੱਟ 05 ਪਸ਼ੂ ਰੱਖੇ ਹੋਣ ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।
ਇਹ ਜਾਣਕਾਰੀ ਦਿੰਦਿਆਂ ਸ੍ਰੀ ਵਰਿਆਮ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਨੇ ਦੱਸਿਆ ਕਿ ਇਸ ਸਿਖਲਾਈ ਕੋਰਸ ਵਿੱਚ ਡੇਅਰੀ ਫਾਰਮਰਜ਼ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਵੱਖ-ਵੱਖ ਵਿਸ਼ਾ ਮਾਹਿਰਾਂ ਵੱਲੋਂ ਪਸ਼ੂਆਂ ਦੀ ਸਾਂਭ ਸੰਭਾਲ, ਵੱਖ-ਵੱਖ ਬਿਮਾਰੀਆਂ, ਮਨਸੂਹੀ ਗਰਭਦਾਨ, ਦੁੱਧ ਤੋਂ ਦੁੱਧ ਪਦਾਰਥ ਤਿਆਰ ਕਰਨ ਦੀ ਪ੍ਰੈਕਟੀਕਲ ਸਿਖਲਾਈ ਦਿੱਤੀ ਜਾਵੇਗੀ। ਇਸ ਸਿਖਲਾਈ ਦੌਰਾਨ ਮਾਡਲ ਕੈਟਲ ਸ਼ੈੱਡਾਂ ਦੀ ਉਸਾਰੀ, ਦੁੱਧ ਚੁਆਈ ਮਸ਼ੀਨਾਂ ਅਤੇ ਡੇਅਰੀ ਦੇ ਧੰਦੇ ਦੇ ਮੁਕੰਮਲ ਮਸ਼ੀਨੀਕਰਨ ਲਈ ਲੋੜੀਂਦੀਆਂ ਤਕਨੀਕਾਂ ਅਤੇ ਸਬਸਿਡੀਆਂ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਸਿਖਲਾਈ ਕੋਰਸ ਲਈ ਚਾਹਵਾਨ ਫਾਰਮਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜ਼ਿਲ, ਕਮਰਾ ਨੰਬਰ-508 ਵਿਖੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਗੁਰਦਾਸਪੁਰ ਵਿਖੇ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ਼ ਫ਼ੋਟੋ ਅਤੇ ਆਧਾਰ ਕਾਰਡ ਲੈ ਕੇ ਫਾਰਮ ਭਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਚੁਣੇ ਹੋਏ ਸਿੱਖਿਆਰਥੀ ਜਨਰਲ ਕੈਟਾਗਰੀ ਲਈ ਫ਼ੀਸ 5000/- ਅਤੇ ਅ: ਜਾਤੀ ਲਈ 4000/- ਫ਼ੀਸ ਹੋਵੇਗੀ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਫ਼ੋਨ ਨੰਬਰ 8054800880, 7508973471 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।