ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ
ਜ਼ਮੀਨੀ ਮਾਲੀਏ ਦੀ ਰਿਕਵਰੀ, ਪਟੀਸ਼ਨ ਕੇਸ, ਪੈਡਿੰਗ ਇੰਨਕੁਆਇਰੀਆਂ,ਸਪੈਸ਼ਲ ਗਿਰਦਾਵਰੀਆਂ ਆਦਿ ਦੇ ਪੈਡਿੰਗ ਕੇਸਾਂ ਬਾਰੇ ਕੀਤਾ ਰੀਵਿਊ
ਗੁਰਦਾਸਪੁਰ, 23 ਅਗਸਤ 2024 (ਦੀ ਪੰਜਾਬ ਵਾਇਰ)। ਅੱਜ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਓਮਾ ਸ਼ੰਕਰ ਗੁਪਤਾ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮਾਲ ਵਿਭਾਗ ਨਾਲ ਸਬੰਧਿਤ ਕੰਮਾਂ ਦੀ ਰੀਵਿਊ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਨਾਲ ਐੱਸ.ਡੀ.ਐੱਮ. ਗੁਰਦਾਸਪੁਰ ਡਾ. ਕਰਮਜੀਤ ਸਿੰਘ, ਐੱਸ.ਡੀ.ਐੱਮ. ਬਟਾਲਾ ਸ੍ਰੀਮਤੀ ਸ਼ਾਇਰੀ ਭੰਡਾਰੀ, ਐੱਸ.ਡੀ.ਐੱਮ. ਕਲਾਨੌਰ ਸ੍ਰੀਮਤੀ ਜਿਓਤਸਨਾ ਸਿੰਘ ਅਤੇ ਮਾਲ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਜ਼ਮੀਨੀ ਮਾਲੀਏ ਦੀ ਰਿਕਵਰੀ, ਪਟੀਸ਼ਨ ਕੇਸ, 6 ਮਹੀਨਿਆਂ ਤੋਂ ਪੈਡਿੰਗ ਪਈਆਂ ਇੰਨਕੁਆਇਰੀਆਂ, ਰੈਵੀਨਿਊ ਲੋਕ ਅਦਾਲਤਾਂ, ਸਪੈਸ਼ਲ ਗਿਰਦਾਵਰੀਆਂ ਆਦਿ ਦੇ ਪੈਡਿੰਗ ਪਏ ਕੇਸਾਂ ਬਾਰੇ ਰੀਵਿਊ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਤਹਿਸੀਲਦਾਰਾਂ ਨੂੰ ਵੱਖ-ਵੱਖ ਪੱਧਰ ‘ਤੇ ਪੈਡਿੰਗ ਪਏ ਇੰਤਕਾਲਾਂ ਨੂੰ ਬਿਨ੍ਹਾਂ ਦੇਰੀ ਨਿਪਟਾਉਣ ਦੇ ਆਦੇਸ਼ ਜਾਰੀ ਕੀਤੇ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਦੱਸਿਆ ਕਿ ਤਹਿਸੀਲਾਂ ਵਿੱਚ ਲੈਂਡ ਸਬੰਧੀ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਲੈਣ ਵਿੱਚ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਪੇਸ਼ ਨਹੀਂ ਆਉਣੀ ਚਾਹੀਦੀ। ਸਰਕਾਰੀ ਸੇਵਾਵਾਂ ਦਾ ਲਾਭ ਲੋਕਾਂ ਨੂੰ ਪਹਿਲ ਦੇ ਆਧਾਰ ਤੇ ਬਿਨ੍ਹਾਂ ਕਿਸੇ ਦੇਰੀ ਤੋਂ ਪਹੁੰਚਾਇਆ ਜਾਣਾ ਯਕੀਨੀ ਬਣਾਇਆ ਜਾਵੇ।