ਵਿਧਾਇਕ ਸ਼ੈਰੀ ਕਲਸੀ ਨੇ ਮਹਾਰਾਜਾ ਅਗਰਸੈਨ ਚੌਂਕ ਦਾ ਉਦਘਾਟਨ ਕਰਕੇ ਲੋਕਾਂ ਨੂੰ ਕੀਤਾ ਸਮਰਪਿਤ
ਕਿਹਾ- ਬਟਾਲਾ ਸ਼ਹਿਰ ਨੂੰ ਖੂਬਸੂਰਤ ਤੇ ਵਿਕਾਸ ਪੱਖੋਂ ਕੀਤਾ ਜਾ ਰਿਹਾ ਹੈ ਵਿਕਸਿਤ
ਬਟਾਲਾ, 25 ਅਗਸਤ 2024 (ਦੀ ਪੰਜਾਬ ਵਾਇਰ )। ਬਟਾਲਾ ਦੇ ਨੋਜਵਾਨ ਵਿਧਾਇਕ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਅੱਜ ਅਗਰਵਾਲ ਸਮਾਜ ਦੀ ਮੰਗ ਨੂੰ ਪੂਰਾ ਕਰਦਿਆਂ ਅਗਰਵਾਲ ਭਾਈਚਾਰੇ, ਉਦਯੋਗਪਤੀਆਂ ਅਤੇ ਵੱਖ-ਵੱਖ ਸ਼ਖਸੀਅਤਾਂ ਦੇ ਵੱਡੇ ਇਕੱਠ ਦੀ ਹਾਜ਼ਰੀ ਵਿੱਚ ਮਹਾਰਾਜਾ ਅਗਰਸੈਨ ਚੌਂਕ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਮਹਾਰਾਜਾ ਅਗਰਸੈਨ ਜੀ ਦੀ ਮੂਰਤੀ ਸਥਾਪਤ ਕੀਤੀ ਗਈ।
ਇਸ ਮੌਕੇ ਗੋਪਾਲ ਸ਼ਰਨ ਗਰਗ, ਨੈਸ਼ਨਲ ਪ੍ਰਧਾਨ, ਅਖਿਲ ਭਾਰਤੀਯ ਅਗਰਵਾਲ ਸੰਮੇਲਨ, ਸੁਰਿੰਦਰ ਅਗਰਵਾਲ, ਪੰਜਾਬ ਪ੍ਰਧਾਨ, ਅਖਿਲ ਭਾਰਤੀਯ ਅਗਰਵਾਲ ਸੰਮੇਲਨ, ਵਾਇਸ ਚੇਅਰਮੈਨ ਪ੍ਰਸ਼ੋਤਮ ਲਾਲ ਅਗਰਵਾਲ, ਚੇਅਰਮੈਨ ਸੁਖਜਿੰਦਰ ਸਿੰਘ, ਚੇਅਰਮੈਨ ਨਰੇਸ਼ ਗੋਇਲ, ਯਸ਼ਪਾਲ ਚੌਹਾਨ, ਪੰਜਾਬ ਪਰਧਾਨ ਸਵਰਨਕਾਰ ਸੰਘ, ਬਲਬੀਰ ਸਿੰਘ ਬਿੱਟੂ, ਰਾਕੇਸ਼ ਗੋਇਲ , ਵੀ.ਐਮ. ਗੋਇਲ, ਅਸ਼ੋਕ ਅਗਰਵਾਲ, ਵਦੀਸ਼ ਅਗਰਵਾਲ , ਮਨੀਸ਼ ਅਗਰਵਾਲ, ਆਸ਼ੂ ਗੋਇਲ, ਵਰੁਣ ਬੰਸਲ, ਨਿਤਿਨ ਅਗਰਵਾਲ, ਰਾਕੇਸ਼ ਅਗਰਵਾਲ, ਭਾਰਤ ਭੂਸ਼ਨ ਅਗਰਵਾਲ, ਅਮਿਤ ਅਗਰਵਾਲ, ਗਗਨ ਨਾਗੀ, ਮੁਨੀਸ਼ ਅਗਰਵਾਲ, ਅਵਿਨਾਸ਼ ਅਗਰਵਾਲ, ਗਗਨ ਬਟਾਲਾ, ਮਾਣਿਕ ਮਹਿਤਾ, ਅਗਰਵਾਲ ਐਸੋਸੀਏਸ਼ਨ ਦੇ ਨੁਮਾਇੰਦਿਆਂ ਸਮੇਤ ਸ਼ਹਿਰ ਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਅੱਜ ਮਹਾਰਾਜਾ ਅਗਰਸੈਨ ਚੌਂਕ, ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ ਅਤੇ ਇਸ ਚੌਂਕ ਦਾ ਨਵੀਨੀਕਰਨ ਕਰਕੇ ਇਸਨੂੰ ਖੂਬਸੂਰਤ ਬਣਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਅਗਰਵਾਲ ਭਾਈਚਾਰੇ ਦੇ ਲੋਕਾਂ ਦੀ ਕਈ ਸਾਲਾਂ ਤੋਂ ਚਿਰੋਕਣੀ ਮੰਗ ਪੂਰੀ ਕੀਤੀ ਗਈ ਹੈ ਅਤੇ ਇਸੇ ਤਰ੍ਹਾਂ ਸ਼ਹਿਰ ਦੇ ਪਰਮੁੱਖ ਚੌਂਕਾ਼ ਦਾ ਸੁੰਦਰੀਕਰਨ ਕੀਤਾ ਜਾ ਰਿਹਾ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਦੁਹਰਾਇਆ ਕਿ ਬਟਾਲਾ ਵਾਸੀਆਂ ਨਾਲ ਕੀਤੇ ਹਰੇਕ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ ਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਇਤਿਹਾਸਕ ਤੇ ਧਾਰਮਿਕ ਸਹਿਰ ਬਟਾਲਾ ਨੂੰ ਵਿਕਾਸ ਪੱਖੋਂ ਤੇ ਸੁੰਦਰੀਕਰਨ ਪੱਖੋਂ ਸੂਬੇ ਦਾ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ।
ਇਸ ਮੌਕੇ ਅਗਰਵਾਲ ਭਾਈਚਾਰੇ ਸਮੇਤ ਸ਼ਹਿਰ ਦੀਆਂ ਵੱਖ-ਵੱਖ ਸ਼ਖਸੀਅਤਾਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਇਸ ਮਹਾਨ ਕਾਰਜ ਦੀ ਉਡੀਕ ਕਰ ਰਹੇ ਸਨ ਅਤੇ ਅੱਜ ਵਿਧਾਇਕ ਸ਼ੈਰੀ ਕਲਸੀ ਨੇ ਮਹਾਰਾਜਾ ਅਗਰਸੈਨ ਚੌਂਕ (ਪੁਰਾਣਾ ਬਟਾਲਾ-ਅੰਮਿਰਤਸਰ ਬਾਈਪਾਸ ਚੌਂਕ) ਨੂੰ ਸਮਰਪਿਤ ਕਰਕੇ ਆਪਣੇ ਬੋਲ ਪੁਗਾਏ ਹਨ, ਜਿਸ ਲਈ ਉਹ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦੇ ਹਨ।