ਗੁਰਦਾਸਪੁਰ

‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ 29 ਅਗਸਤ ਨੂੰ ਪਿੰਡ ਚੌੜਾ ਕਲਾਂ ਅਤੇ 30 ਅਗਸਤ ਨੂੰ ਨੌਸ਼ਹਿਰਾ ਮੱਝਾ ਸਿੰਘ ਵਿਖੇ ਲਗਾਏ ਜਾਣਗੇ ਵਿਸ਼ੇਸ਼ ਕੈਂਪ

‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ 29 ਅਗਸਤ ਨੂੰ ਪਿੰਡ ਚੌੜਾ ਕਲਾਂ ਅਤੇ 30 ਅਗਸਤ ਨੂੰ ਨੌਸ਼ਹਿਰਾ ਮੱਝਾ ਸਿੰਘ ਵਿਖੇ ਲਗਾਏ ਜਾਣਗੇ ਵਿਸ਼ੇਸ਼ ਕੈਂਪ
  • PublishedAugust 27, 2024

ਗੁਰਦਾਸਪੁਰ, 27 ਅਗਸਤ 2024 (ਦੀ ਪੰਜਾਬ ਵਾਇਰ )। ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ 29 ਅਗਸਤ ਨੂੰ ਪਿੰਡ ਚੌੜਾ ਕਲਾਂ ਅਤੇ 30 ਅਗਸਤ ਨੂੰ ਨੌਸ਼ਹਿਰਾ ਮੱਝਾ ਸਿੰਘ ਵਿਖੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪ ਦਾ ਸਮਾਂ ਦੁਪਹਿਰ 12:00 ਵਜੇ ਤੋਂ ਬਾਅਦ ਦੁਪਹਿਰ 3:00 ਵਜੇ ਤੱਕ ਹੋਵੇਗਾ।  29 ਅਗਸਤ ਨੂੰ ਪਿੰਡ ਚੌੜਾ ਕਲਾਂ ਵਿੱਚ ਲੱਗਣ ਵਾਲੇ ਕੈਂਪ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਲੋਕਾਂ ਦੀਆਂ ਸ਼ਿਕਾਇਤਾਂ ਸੁਣਨਗੇ ਜਦਕਿ 30 ਅਗਸਤ ਨੂੰ ਨੌਸ਼ਹਿਰਾ ਮੱਝਾ ਸਿੰਘ ਦੇ ਕੈਂਪ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਰਿੰਦਰ ਸਿੰਘ ਪਹੁੰਚਣਗੇ।

ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਰਿੰਦਰ ਸਿੰਘ ਇਨ੍ਹਾਂ ਕੈਂਪਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 29 ਅਗਸਤ ਨੂੰ ਬਲਾਕ ਕਲਾਨੌਰ ਨੇ ਪਿੰਡ ਚੌੜਾ ਕਲਾਂ ਵਿੱਚ ਲੱਗਣ ਵਾਲੇ ਕੈਂਪ ਵਿੱਚ ਚੌੜਾ ਕਲਾਂ ਦੇ ਵਸਨੀਕਾਂ ਦੇ ਨਾਲ ਪਿੰਡ ਚੌੜਾ ਖ਼ੁਰਦ, ਛੋਡ, ਗੱਡੀਆ ਕਲਾਂ, ਮਾਲੂਮੂਆਂ, ਕੂਕਰ ਛੋਡ ਦੇ ਵਸਨੀਕ ਲੈਣਗੇ ਜਦਕਿ 30 ਅਗਸਤ ਨੂੰ ਬਲਾਕ ਧਾਰੀਵਾਲ ਦੇ ਪਿੰਡ ਨੌਸ਼ਹਿਰਾ ਮੱਝਾ ਸਿੰਘ ਵਿੱਚ ਲੱਗਣ ਵਾਲੇ ਕੈਂਪ ਵਿੱਚ ਪਿੰਡ ਨੌਸ਼ਹਿਰਾ ਮੱਝਾ ਸਿੰਘ ਤੋਂ ਇਲਾਵਾ ਡੁੱਡੀਪੁਰ, ਸੁਚੇਤਗੜ੍ਹ, ਥੇਹ ਗ਼ੁਲਾਮ ਨਬੀ ਅਤੇ ਪੱਤੀ ਉੱਪਲ ਦੇ ਵਸਨੀਕ ਭਾਗ ਲੈਣਗੇ।

ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਤੁਹਾਡੇ ਦੁਆਰ ਕੈਂਪਾਂ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਵਿਸ਼ੇਸ਼ ਸਟਾਲ ਲਗਾ ਕੇ ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਜਾਵੇਗਾ। ਇਸਦੇ ਨਾਲ ਹੀ ਜਾਤੀ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਰੂਰਲ ਏਰੀਆ ਅਤੇ ਬਾਰਡਰ ਏਰੀਆ ਸਰਟੀਫਿਕੇਟ, ਪੈਨਸ਼ਨ ਨਾਲ ਸਬੰਧਿਤ ਸੁਵਿਧਾਵਾਂ, ਸਿਹਤ ਵਿਭਾਗ ਨਾਲ ਸਬੰਧਿਤ ਸੁਵਿਧਾਵਾਂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਸਬੰਧਿਤ ਕੰਮ, ਮਨਰੇਗਾ ਨਾਲ ਸਬੰਧਿਤ ਕੰਮ, ਵਾਟਰ ਸਪਲਾਈ ਅਤੇ ਜਲ ਸਪਲਾਈ ਵਿਭਾਗ ਨਾਲ ਸਬੰਧਿਤ ਕੰਮ, ਅਧਾਰ ਕਾਰਡ ਸੁਵਿਧਾ ਦਾ ਮੌਕੇ ‘ਤੇ ਲਾਭ ਦਿੱਤਾ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਿਤ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। 

Written By
The Punjab Wire