ਗੁਰਦਾਸਪੁਰ ਪੰਜਾਬ

ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੋਰਾ ਦੀ ਅਗਵਾਈ ਵਿੱਚ ਧਾਰਮਿਕ ਆਗੂਆਂ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨਾਲ ਵਿਆਹ ਪੁਰਬ ਸਬੰਧੀ ਕੀਤੀ ਮੀਟਿੰਗ।

ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੋਰਾ ਦੀ ਅਗਵਾਈ ਵਿੱਚ ਧਾਰਮਿਕ ਆਗੂਆਂ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨਾਲ ਵਿਆਹ ਪੁਰਬ ਸਬੰਧੀ ਕੀਤੀ ਮੀਟਿੰਗ।
  • PublishedAugust 28, 2024

ਉਮਾ ਸ਼ੰਕਰ ਗੁਪਤਾ  ਡਿਪਟੀ ਕਮਿਸ਼ਨਰ  ਨੇ ਵਿਆਹ ਪੁਰਬ ਮੌਕੇ ਸਮੁੱਚੇ ਪ੍ਰਬੰਧ ਕਰਨ ਦਾ ਵਫਦ ਨੂੰ ਦਿੱਤਾ ਭਰੋਸਾ।

ਗੁਰਦਾਸਪੁਰ, 28 ਅਗਸਤ 2024 (ਦੀ ਪੰਜਾਬ ਵਾਇਰ)। ਜਗਤ ਗੁਰੂ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ, ਗੁਰਦੁਆਰਾ ਸ੍ਰੀ ਡੇਹਰਾ ਸਾਹਿਬ, ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਵਿਖੇ 10 ਸਤੰਬਰ ਦਿਨ ਮੰਗਲਵਾਰ ਨੂੰ ਮਨਾਏ ਜਾ ਰਹੇ ਵਿਆਹ ਪੁਰਬ ਦੇ ਸਬੰਧ ਵਿੱਚ  ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰ ਮਨਜੀਤ ਸਿੰਘ ਜਫਰਵਾਲ ਮੈਨੇਜਰ ਗੁਰਦੁਆਰਾ ਡੇਹਰਾ ਸਾਹਿਬ ਸਤਿਕਰਤਾਰੀਆਂ ਸਾਹਿਬ,ਸ੍ਰ  ਦਵਿੰਦਰ ਸਿੰਘ ਲਾਲੀ ਬਾਜਵਾ ਮੈਨੇਜਰ ਗੁਰਦੁਆਰਾ ਓਠੀਆਂ ਸਾਹਿਬ, ਸ੍ ਰਣਜੀਤ ਸਿੰਘ ਕਲਿਆਣਪੁਰ ਮੈਨੇਜਰ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ,ਸ੍ਰ ਗੁਰਿੰਦਰ ਸਿੰਘ ਸੈਦਪੁਰ ਅਕਾਊਂਟੈਂਟ ਗੁਰਦੁਆਰਾ ਸ੍ਰੀ ਕੰਧ ਸਾਹਿਬ, ਐਡਵੋਕੇਟ ਰਜਿੰਦਰ ਸਿੰਘ ਪਦਮ ਪ੍ਰਧਾਨ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਸ੍ਰ ਕਲਵੰਤ ਸਿੰਘ ਐਮ ਸੀ,ਸਮਾਜ ਸੇਵੀ ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ, ਸ੍ਰ ਸਿਮਰਤਪਾਲ ਸਿੰਘ ਭਾਟੀਆ ਦੇ  ਵਫ਼ਦ ਨੇ ਉਮਾ ਸ਼ੰਕਰ ਗੁਪਤਾ  ਡਿਪਟੀ ਕਮਿਸ਼ਨਰ ਗੁਰਦਾਸਪੁਰ  ਦੇ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।

ਇਸ ਮੌਕੇ ਤੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ ਅਤੇ  ਨੇ ਉਮਾ ਸ਼ੰਕਰ ਗੁਪਤਾ  ਡਿਪਟੀ ਕਮਿਸ਼ਨਰ  ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਅਤੇ ਵਿਆਹ ਪੁਰਬ ਨੂੰ ਸਮਰਪਿਤ 9 ਸਤੰਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਬਟਾਲਾ ਵਿਖੇ ਆ ਰਹੇ ਮਹਾਨ ਨਗਰ ਕੀਰਤਨ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਵਾਲੇ ਦਿਨ 10 ਸਤੰਬਰ ਨੂੰ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਬਟਾਲਾ ਤੋਂ ਸਜਾਏ ਜਾਣ ਵਾਲੇ ਮਹਾਨ ਨਗਰ ਕੀਰਤਨ ਦੇ ਸਮੁੱਚੇ ਰੂਟ ਬਾਰੇ ਜਾਣਕਾਰੀ ਦਿੰਦਿਆਂ ਜਥੇਦਾਰ ਗੋਰਾ  ਨੇ ਵਿਆਹ ਪੁਰਬ ਮੌਕੇ ਵੱਡੀ ਤਦਾਦ ਵਿੱਚ ਗੁਰਦੁਆਰਾ ਸ੍ਰੀ ਕੰਧ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਅਤੇ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਵਿਖੇ ਹੋ ਰਹੇ ਗੁਰਮਤਿ ਸਮਾਗਮਾਂ ਅਤੇ ਦੋਹਾਂ ਮਹਾਨ ਨਗਰ ਕੀਰਤਨ ਵਿੱਚ ਦੇਸ਼ ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਦੀ ਆਮਦ ਹੋਣ ਕਰਕੇ ਸਮੁੱਚੇ ਸ਼ਹਿਰ ਦੀ ਸਾਫ ਸਫਾਈ, ਨਾਲੀਆਂ ਗਲੀਆਂ ਦੀ ਸਫਾਈ, ਸੀਵਰੇਜ ਦੀ ਸਫ਼ਾਈ, ਸੀਵਰੇਜ ਨੂੰ ਢੱਕਣ, ਸ਼ਹਿਰ ਦੀਆਂ ਬੰਦ ਸਟਰੀਟ ਲਾਈਟਾਂ ਨੂੰ ਜਗਾਉਣ ਅਤੇ ਮਹਾਨ ਨਗਰ ਕੀਰਤਨ ਦੇ ਰੂਟ ਸਮੇਤ ਸ਼ਹਿਰ ਦੀਆਂ ਸੜਕਾਂ ਨੂੰ ਬਣਾਉਣ ਲਈ ਲਿਖਤੀ ਰੂਪ ਵਿੱਚ ਮੰਗ ਕੀਤੀ।

ਇਸ ਮੌਕੇ ਤੇ ਉਮਾ ਸ਼ੰਕਰ ਗੁਪਤਾ  ਡਿਪਟੀ ਕਮਿਸ਼ਨਰ ਗੁਰਦਾਸਪੁਰ  ਨੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ  ਸਮੇਤ ਵਫ਼ਦ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਅਤੇ ਵਿਆਹ ਪੁਰਬ ਨੂੰ ਸਮਰਪਿਤ ਦੋਹਾਂ ਮਹਾਨ ਨਗਰ ਕੀਰਤਨ ਦੇ ਸਮੁੱਚੇ ਪ੍ਰਬੰਧ ਕਰਨ ਦਾ ਭਰੋਸਾ ਦਿੱਤਾ।

ਇਸ ਮੌਕੇ ਤੇ ਜਥੇਦਾਰ ਗੋਰਾ ਨੇ ਉਮਾ ਸ਼ੰਕਰ ਗੁਪਤਾ  ਡਿਪਟੀ ਕਮਿਸ਼ਨਰ ਗੁਰਦਾਸਪੁਰ  ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਪਰਿਵਾਰ ਸਮੇਤ ਸ਼ਾਮਲ ਹੋਣ ਦੀ ਬੇਨਤੀ ਕਰਦਿਆਂ ਸੱਦਾ ਪੱਤਰ ਦਿੰਦਿਆਂ ਦੋਸ਼ਾਲਾ ਭੇਂਟ ਕਰਕੇ ਸਨਮਾਨਿਤ ਕੀਤਾ।

Written By
The Punjab Wire