ਟ੍ਰੈਫਿਕ ਪੁਲਿਸ ਐਜੂਕੇਸ਼ਨ ਸੈਲ ਵੱਲੋਂ ਸੁਖਜਿੰਦਰਾ ਮੈਮੋਰੀਅਲ ਪਬਲਿਕ ਸਕੂਲ ਲਗਾਇਆ ਗਿਆ ਸੈਮੀਨਾਰ
ਗੁਰਦਾਸਪੁਰ, 29 ਅਗਸਤ 2024 (ਦੀ ਪੰਜਾਬ ਵਾਇਰ)। ਅੱਜ ਟੈਫ੍ਰਿਕ ਪੁਲਿਸ ਐਜੂਕੇਸ਼ਨ ਸੈਲ ਵੱਲੋਂ ਸੈਮੀਨਾਰ ਸੁਖਜਿੰਦਰਾ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਵਿਖੇ ਲਗਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਤੇ ਸਟਾਫ ਨੂੰ ਸ਼ਾਮਲ ਕਰਕੇ ਟੈਫ੍ਰਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ ਤੇ ਡਰਾਈਵਿੰਗ ਲਾਇਸੈਂਸ ਦੀ ਅਹਿਮੀਅਤ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸੇ ਤਰ੍ਹਾਂ ਨਾਬਾਲਗ ਬੱਚਿਆਂ ਦੇ ਡਰਾਈਵਿੰਗ ਕਰਨਾ ਕਨੂੰਨੀ ਅਪਰਾਧ ਹੈ ਹੋਣ ਵਾਲੀ ਕਾਰਵਾਈ ਬਾਰੇ ਜਾਗਰੂਕ ਕੀਤਾ ਗਿਆ।
ਇਸ ਦੇ ਨਾਲ ਹੀ ਸੀਟ ਬੈਲਟ ਹੈਲਮੇਟ ਦੁਰਘਟਨਾ ਦੌਰਾਨ ਕਿਵੇਂ ਸਹਾਈ ਹੁੰਦੇ ਹਨ ਬਾਰੇ ਦੱਸਿਆ ਗਿਆ ਐਕਸੀਡੈਂਟ ਪੀੜਤ ਦੀ ਮਦਦ ਲਈ ਫ਼ਰਿਸ਼ਤੇ ਸਕੀਮ ਬਾਰੇ ਜਾਣਕਾਰੀ ਦਿੱਤੀ ਗਈ। ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ ਹੈਲਪ ਲਾਈਨ ਨੰਬਰ 112ਤੇ 1033 ਤੇ 1930 ਬਾਰੇ ਜਾਗਰੂਕ ਕੀਤਾ ਗਿਆ। ਡਰਾਈਵਿੰਗ ਕਰਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਕਰਨ ਨਾਲ ਹੋਣ ਵਾਲੀਆ ਦੁਰਘਟਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ ਬੱਚਿਆਂ ਨੂੰ ਵਾਤਾਵਰਣ ਦੀ ਸੰਭਾਲ ਲਈ ਪ੍ਰੇਰਿਤ ਕੀਤਾ ਗਿਆ ਸੈਮੀਨਾਰ ਵਿੱਚ ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਏ ਐਸ ਆਈ ਜਸਵਿੰਦਰ ਸਿੰਘ, ਏ ਐਸ ਆਈ ਅਮਨਦੀਪ ਸਿੰਘ, ਚੈਅਰਮੈਨ ਜੈਦੀਪ ਸਿੰਘ ਗਿੱਲ, ਪ੍ਰਿੰਸੀਪਲ ਸ੍ਰੀ ਪ੍ਰਵੀਨ ਠਾਕੁਰ ਤੇ ਸਮੂਹ ਸਟਾਫ ਨੇ ਹਿੱਸਾ ਲਿਆ